ਉੱਦਮ ਦੀਪ ਸਿੰਘ ਬਲਾਕ ਨਾਭਾ ਦੇ ਯੂਥ ਵਿੰਗ ਦੇ ਕੋਆਰਡੀਨੇਟਰ ਬਣੇ
ਨਾਭਾ, 4 ਸਤੰਬਰ (ਵਰਿੰਦਰ ਵਰਮਾ)- ਆਮ ਆਦਮੀ ਪਾਰਟੀ ਪੰਜਾਬ ਨੇ ਬੀਤੀ ਦੀ ਦਿਨੀ ਸੂਬੇ ਅੰਦਰ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕਰਦਿਆਂ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀਆਂ ਵੱਡੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਦੇ ਰਾਜ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੂਚੀ ਜਾਰੀ ਕੀਤੀ ਗਈ ਹੈ।
ਨਾਭਾ, 4 ਸਤੰਬਰ (ਵਰਿੰਦਰ ਵਰਮਾ)- ਆਮ ਆਦਮੀ ਪਾਰਟੀ ਪੰਜਾਬ ਨੇ ਬੀਤੀ ਦੀ ਦਿਨੀ ਸੂਬੇ ਅੰਦਰ ਆਪਣੇ ਸੰਗਠਨਾਤਮਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡਾ ਫੇਰਬਦਲ ਕਰਦਿਆਂ ਯੂਥ ਵਿੰਗ ਦੇ ਬਲਾਕ ਕੋਆਰਡੀਨੇਟਰਾਂ ਅਤੇ ਬਲਾਕ ਪ੍ਰਧਾਨਾਂ ਦੀਆਂ ਵੱਡੀਆਂ ਨਿਯੁਕਤੀਆਂ ਕੀਤੀਆਂ ਗਈਆਂ। ਇਸ ਮੌਕੇ ਪਾਰਟੀ ਦੇ ਰਾਜ ਇੰਚਾਰਜ ਮਨੀਸ਼ ਸਿਸੋਦੀਆ ਅਤੇ ਸੂਬਾ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਸੂਚੀ ਜਾਰੀ ਕੀਤੀ ਗਈ ਹੈ। ਇਸ ਲੜੀ ਦੇ ਤਹਿਤ ਹਲਕਾ ਨਾਭਾ ਤੋਂ ਵਾਰਡ ਨੰਬਰ 18 ਦੇ ਕੌਂਸਲਰ ਉੱਦਮ ਦੀਪ ਸਿੰਘ ਨੂੰ ਬਲਾਕ ਨਾਭਾ ਦਾ ਯੂਥ ਵਿੰਗ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ। ਨਿਯੁਕਤ ਹੋਣ ਉਪਰੰਤ ਕੌਂਸਲਰ ਉੱਦਮ ਦੀਪ ਸਿੰਘ ਨੇ ਆਪ ਪਾਰਟੀ ਦੇ ਸੁਪਰੀਮੋ ਅਤੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਰਾਜ ਇੰਚਾਰਜ ਮਨੀਸ਼ ਸਿਸੋਦੀਆ, ਸੂਬਾ ਪ੍ਰਧਾਨ ਅਮਨ ਅਰੋੜਾ, ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ 2027 ਦੀਆਂ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਮੀਨੀ ਪੱਧਰ ਨੂੰ ਹੋਰ ਮਜਬੂਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਵਾਂਗਾ, ਉਨ੍ਹਾਂ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੀਆਂ ਲੋਕ-ਭਲਾਈ ਯੋਜਨਾਵਾਂ ਅਤੇ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਅਤੇ ਸਥਾਨਕ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਮਿਹਨਤ ਕੀਤੀ ਜਾਵੇਗੀ।