ਪੰਜਾਬ ਦੇ ਮੁੱਖ ਸਕੱਤਰ ਕੰਟਰੈਕਟ ਅਧਿਆਪਕਾਂ ਦੀਆਂ ਲਟਕਦੀਆਂ ਮੰਗਾਂ ਜਲਦ ਪੂਰੀਆਂ ਕਰਵਾਉਣਗੇ- ਡਾ. ਤੇਜਿੰਦਰ ਪਾਲ ਸਿੰਘ
ਦੇਵੀਗੜ੍ਹ, 4 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੁਕਟਾ ਵਫ਼ਦ ਦੀ ਇਕ ਅਹਿਮ ਬੈਠਕ ਪੰਜਾਬ ਦੇ ਮੁੱਖ ਸਕੱਤਰ ਕੇ. ਏ.
ਦੇਵੀਗੜ੍ਹ, 4 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੁਕਟਾ ਵਫ਼ਦ ਦੀ ਇਕ ਅਹਿਮ ਬੈਠਕ ਪੰਜਾਬ ਦੇ ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ ਨਾਲ ਸਫ਼ਲਤਾਪੂਰਵਕ ਨੇਪਰੇ ਚੜ੍ਹੀ। ਇਸ ਬਾਰੇ ਪੱਤਰਕਾਰ ਨੂੰ ਜਾਣਕਾਰੀ ਦਿੰਦੇ ਹੋਏ ਯੂਨੀਵਰਸਿਟੀ ਕਾਲਜ ਮੀਰਾਂਪੁਰ ਦੇ ਅਸਿਸਟੈਂਟ ਪ੍ਰੋਫੈਸਰ ਅਤੇ ਧਰਮ ਅਧਿਐਨ ਮੰਚ ਦੇ ਕਨਵੀਨਰ ਡਾ. ਤੇਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਬੈਠਕ ਦੌਰਾਨ ਉਨ੍ਹਾਂ ਦੇ ਨਾਲ ਪੁਕਟਾ ਦੇ ਜਨਰਲ ਸਕੱਤਰ ਰਮਨਪ੍ਰੀਤ ਸਿੰਘ ਵਲੋਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਗੰਭੀਰ ਸਮੱਸਿਆਵਾਂ, ਵਿਸ਼ੇਸ਼ ਤੌਰ ‘ਤੇ ਯੂ.ਜੀ.ਸੀ. ਰੈਗੂਲੇਸ਼ਨ 2018 ਅਤੇ ਸੇਵਾਵਾਂ ਨੂੰ ਰੈਗੂਲਰ ਕਰਨ ਸੰਬੰਧੀ ਮੰਗਾਂ ਨੂੰ ਬਹੁਤ ਹੀ ਮਜ਼ਬੂਤੀ ਅਤੇ ਸਪਸ਼ਟਤਾ ਨਾਲ ਮੁੱਖ ਸਕੱਤਰ ਸਾਹਮਣੇ ਰੱਖਿਆ ਗਿਆ। ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ ਨੇ ਵਫ਼ਦ ਦੀਆਂ ਸਾਰੀਆਂ ਗੱਲਾਂ ਨੂੰ ਅਤਿਅੰਤ ਗੰਭੀਰਤਾ ਨਾਲ ਸੁਣਿਆ ਅਤੇ ਤਨਖਾਹਾਂ ਨਾਲ ਸੰਬੰਧਿਤ ਮਸਲੇ ਨੂੰ ਪਹਿਲ ਦੇ ਆਧਾਰ ‘ਤੇ ਜਲਦ ਤੋਂ ਜਲਦ ਹੱਲ ਕਰਨ ਦਾ ਪੂਰਾ ਭਰੋਸਾ ਦਿੱਤਾ। ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਦੁਆਰਾ ਮਾਣਯੋਗ ਹਾਈਕੋਰਟ ਵਲੋਂ ‘ਰਾਜਨ ਗੋਇਲ ਮਾਮਲੇ’ ਵਿਚ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਨੂੰ ਅਮਲੀ ਰੂਪ ਵਿਚ ਲਾਗੂ ਕਰਨ ਦੀ ਮੰਗ ਚੁੱਕੀ ਗਈ, ਜਿਸ ‘ਤੇ ਮੁੱਖ ਸਕੱਤਰ ਨੇ ਸਕਾਰਾਤਮਕ ਹੁੰਗਾਰਾ ਭਰਿਆ। ਮੀਟਿੰਗ ਦੇ ਅੰਤ ਵਿਚ ਮੁੱਖ ਸਕੱਤਰ ਕੇ. ਏ. ਪੀ. ਸਿਨ੍ਹਾ ਨੂੰ ਡਾ. ਤੇਜਿੰਦਰ ਪਾਲ ਸਿੰਘ ਨੇ ਆਪਣੀਆਂ ਲਿਖੀਆਂ ਪੁਸਤਕਾਂ ਸਨਮਾਨ ਵਜੋਂ ਭੇਟ ਕੀਤੀਆਂ। ਮੀਟਿੰਗ ਤੋਂ ਬਾਅਦ ਵਫ਼ਦ ਨੇ ਆਸ ਪ੍ਰਗਟਾਈ ਕਿ ਸਰਕਾਰ ਵਲੋਂ ਦਿੱਤੇ ਗਏ ਸਕਾਰਾਤਮਕ ਭਰੋਸੇ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਮਸਲੇ ਜਲਦ ਸੁਲਝ ਜਾਣਗੇ।