04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬੱਲਮਗੜ੍ਹ ’ਚ ਰਵਾਇਤੀ ਪਾਰਟੀਆਂ ਨੂੰ ਝਟਕਾ, ਕਈ ਪਰਿਵਾਰ ‘ਆਪ’ ਵਿਚ ਸ਼ਾਮਿਲ

ਸਨੌਰ, 4 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ, ਸਿੱਖਿਆ ਤੇ ਸਿਹਤ ਕ੍ਰਾਂਤੀ ਅਤੇ ਲੋਕ-ਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਸਨੌਰ ਦੇ ਲਾਗਲੇ ਪਿੰਡ ਬੱਲਮਗੜ੍ਹ ਵਿਖੇ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਪਿੰਡ ਬੱਲਮਗੜ੍ਹ ਪਹੁੰਚ ਕੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸਨੌਰ, 4 ਸਤੰਬਰ (ਸੋਖਲ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ, ਸਿੱਖਿਆ ਤੇ ਸਿਹਤ ਕ੍ਰਾਂਤੀ ਅਤੇ ਲੋਕ-ਪੱਖੀ ਫ਼ੈਸਲਿਆਂ ਤੋਂ ਪ੍ਰਭਾਵਿਤ ਹੋ ਕੇ ਸਨੌਰ ਦੇ ਲਾਗਲੇ ਪਿੰਡ ਬੱਲਮਗੜ੍ਹ ਵਿਖੇ ਵੱਡੀ ਗਿਣਤੀ ਵਿੱਚ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਪਿੰਡ ਬੱਲਮਗੜ੍ਹ ਪਹੁੰਚ ਕੇ ਨਵੇਂ ਸ਼ਾਮਲ ਹੋਏ ਸਾਥੀਆਂ ਨੂੰ ਜੀ ਆਇਆਂ ਆਖਦਿਆਂ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਚਾਇਤ ਦੇ ਨੁਮਾਇੰਦੇ, ਬਲਾਕ ਪ੍ਰਧਾਨ, ਪਾਰਟੀ ਦੇ ਸੀਨੀਅਰ ਆਗੂ, ਵਲੰਟੀਅਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਆਖਿਆ ਕਿ ਅੱਜ ਪੰਜਾਬ ਦਾ ਹਰ ਆਮ ਨਾਗਰਿਕ ਮਾਨ ਸਰਕਾਰ ਦੀ ਸਾਫ਼-ਸੁਥਰੀ ਕਾਰਜਸ਼ੈਲੀ, ਜ਼ੀਰੋ ਬਿਜਲੀ ਬਿੱਲ, ਆਮ ਆਦਮੀ ਕਲੀਨਿਕਾਂ ਅਤੇ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ-ਸਿਫ਼ਾਰਸ਼ ਮਿਲ ਰਹੀਆਂ ਸਰਕਾਰੀ ਨੌਕਰੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਕਿਹਾ ਕਿ ਪਿੰਡ ਬੱਲਮਗੜ੍ਹ ਦੇ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਵਿਚ ਪ੍ਰਗਟਾਇਆ ਗਿਆ ਵਿਸ਼ਵਾਸ ਦਰਸਾਉਂਦਾ ਹੈ ਕਿ ਲੋਕ ਹੁਣ ਵਿਕਾਸ ਅਤੇ ਕੰਮ ਦੀ ਰਾਜਨੀਤੀ ਨੂੰ ਪਸੰਦ ਕਰਦੇ ਹਨ। ਹਲਕਾ ਸਨੌਰ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਰਹੇਗਾ ਜਿੱਥੇ ਆਮ ਆਦਮੀ ਪਾਰਟੀ ਦਾ ਕਾਫ਼ਲਾ ਦਿਨ-ਬ-ਦਿਨ ਵੱਡਾ ਨਾ ਹੋ ਰਿਹਾ ਹੋਵੇ। ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਮੂਹ ਮੈਂਬਰਾਂ ਨੂੰ ਪੂਰਾ ਮਾਣ-ਸਤਿਕਾਰ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪਿੰਡ ਬੱਲਮਗੜ੍ਹ ਵਿੱਚ ਗਲੀਆਂ-ਨਾਲੀਆਂ, ਪੀਣ ਵਾਲੇ ਸਾਫ਼ ਪਾਣੀ, ਲਾਈਟਾਂ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਪਾਰਟੀ ਵਿੱਚ ਸ਼ਾਮਲ ਹੋਏ ਆਗੂਆਂ ਨੇ ਭਰੋਸਾ ਦਿਵਾਇਆ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਨੇਹੇ ਨੂੰ ਘਰ-ਘਰ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਸਮਾਣਾ ਵਲੋਂ ‘ਸਤਰੰਗੀ ਕਾਵਿ ਫੁਲਵਾੜੀ’ ਕਿਤਾਬ ਲੋਕ ਅਰਪਣ ਅਗਲੀ ਖ਼ਬਰ ਪਟਿਆਲਾ ਕਬੱਡੀ ਲੀਗ ’ਚੋਂ ਬੈਸਟ ਰੇਡਰ ਬਣਨ ’ਤੇ ਵਿਸ਼ਾਲ ਸ਼ਰਮਾ ਦਾ ਸਨਮਾਨ
Ad Position 24