04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਉੱਚੀ ਬੇਸਿਕ ਦਾ ਬਹਾਨਾ ਬਣਾ ਕੇ ਮੁਲਾਜ਼ਮਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ ਮਾਨ ਸਰਕਾਰ- ਕ੍ਰਿਸ਼ਨ ਸਿੰਘ ਸਨੌਰ ਕੇਂਦਰ ਦੀ ਤਰਜ਼ ’ਤੇ 18 ਫ਼ੀਸਦੀ ਬਕਾਇਆ ਡੀ.ਏ. ਤੁਰੰਤ ਜਾਰੀ ਕਰੇ ਸਰਕਾਰ ; ਅਕਾਲੀ ਦਲ ਮੁਲਾਜ਼ਮਾਂ ਦੇ ਹੱਕ ’ਚ

ਸਨੌਰ, 4 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ. ਏ.)

Ad Position 21
repet_subhas-goyals [Copy P29]
ਅਜੀਤ ਡੈਸਕ 05-09-2026
ਸਨੌਰ, 4 ਸਤੰਬਰ (ਮੋਹਣ ਸਿੰਘ ਭੱਟੀ)- ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਇਆ ਮਹਿੰਗਾਈ ਭੱਤੇ (ਡੀ.ਏ.) ਨੂੰ ਲੈ ਕੇ ਸੂਬੇ ਭਰ ਵਿਚ ਚੱਲ ਰਹੇ ਰੋਸ ਪ੍ਰਦਰਸ਼ਨਾਂ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਵੀ ਮੁਲਾਜ਼ਮ ਵਰਗ ਦੇ ਹੱਕ ਵਿੱਚ ਡਟ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਕ੍ਰਿਸ਼ਨ ਸਿੰਘ ਸਨੌਰ ਨੇ ਇੱਥੇ ਜਾਰੀ ਇੱਕ ਸਖ਼ਤ ਬਿਆਨ ਰਾਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉੱਚੀ ਬੇਸਿਕ ਤਨਖ਼ਾਹ ਦਾ ਸਹਾਰਾ ਲੈ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਲੁੱਟ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੁਲਾਜ਼ਮਾਂ ਦਾ 18 ਫ਼ੀਸਦੀ ਬਕਾਇਆ ਡੀ.ਏ. ਤੁਰੰਤ ਜਾਰੀ ਨਾ ਕੀਤਾ ਗਿਆ ਤਾਂ ਸਰਕਾਰ ਵਿਰੁੱਧ ਆਰ-ਪਾਰ ਦਾ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਅਮਰੀਕ ਸਿੰਘ ਹਡਾਣਾ ਜਥੇਬੰਦਕ ਸਕੱਤਰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ, ਜਸਵੀਰ ਸਿੰਘ ਚੂੰਹਟ, ਸੱਜਣ ਸਿੰਘ ਚੂੰਹਟ, ਗੁਰਨਾਮ ਸਿੰਘ ਬ੍ਰਹਮਪੁਰ, ਕੁਲਵੀਰ ਸਿੰਘ ਢਿੱਲੋ, ਅਮਰੀਕ ਸਿੰਘ ਢਿੱਲੋ, ਰਾਜਪਾਲ ਸਿੰਘ ਢਿੱਲੋ, ਲਖਵਿੰਦਰ ਸਿੰਘ ਤੇ ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਸਰਹਿੰਦ ’ਚ ਇਕ ਵਿਸ਼ਾਲ ਪ੍ਰਭਾਤ ਫੇਰੀ ਕੱਢੀ ਅਗਲੀ ਖ਼ਬਰ ਹਰਚਰਨ ਸਿੰਘ ਅਗੇਤੀ ਸ਼੍ਰੋ. ਅ. ਦ. (ਬ) ਦੇ ਜਰਨਲ ਕੌਂਸਲ ਮੈਂਬਰ ਨਿਯੁਕਤ
Ad Position 24