06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਬਾਰ ਐਸੋਸੀਏਸ਼ਨ ਸਮਾਣਾ ਦੀਆਂ ਚੋਣਾਂ ਦਾ ਪ੍ਰੋਗਰਾਮ ਜਾਰੀ-ਚੋਣਾਂ 11 ਸਤੰਬਰ ਨੂੰ, ਨਾਮਜ਼ਦਗੀਆਂ 7 ਨੂੰ

ਸਮਾਣਾ, 5 ਸਤੰਬਰ (ਸਾਹਿਬ ਸਿੰਘ)-ਬਾਰ ਐਸੋਸੀਏਸ਼ਨ ਸਮਾਣਾ ਦੀ ਸਾਲ 2026-27 ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ-ਕਮ-ਚੋਣ ਪ੍ਰੋਗਰਾਮ ਅਨੁਸਾਰ ਬਾਰ ਦੀ ਚੋਣ 11 ਸਤੰਬਰ ਨੂੰ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਸਮਾਣਾ, 5 ਸਤੰਬਰ (ਸਾਹਿਬ ਸਿੰਘ)-ਬਾਰ ਐਸੋਸੀਏਸ਼ਨ ਸਮਾਣਾ ਦੀ ਸਾਲ 2026-27 ਲਈ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ-ਕਮ-ਚੋਣ ਪ੍ਰੋਗਰਾਮ ਅਨੁਸਾਰ ਬਾਰ ਦੀ ਚੋਣ 11 ਸਤੰਬਰ ਨੂੰ ਹੋਵੇਗੀ। ਚੋਣ ਨੂੰ ਲੈ ਕੇ ਵਕੀਲ ਭਾਈਚਾਰੇ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ ਅਤੇ ਜੋੜ ਤੋੜ ਦੀ ਰਾਜਨੀਤੀ ਸ਼ੁਰੂ ਹੋ ਗਈ ਹੈ। ਚੋਣ ਪ੍ਰੋਗਰਾਮ ਮੁਤਾਬਕ ਉਮੀਦਵਾਰ 7 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3:30 ਵਜੇ ਤੱਕ ਬਾਰ ਐਸੋਸੀਏਸ਼ਨ ਸਮਾਣਾ ਦੇ ਪ੍ਰਧਾਨ ਦੇ ਦਫ਼ਤਰ ਵਿਖੇ ਨਾਮਜ਼ਦਗੀ ਫਾਰਮ ਦਾਖਲ ਕਰ ਸਕਣਗੇ। ਇਸੇ ਦਿਨ ਦੁਪਹਿਰ 3:30 ਤੋਂ 4:30 ਵਜੇ ਤੱਕ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦਾ ਸਮਾਂ 8 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਰੱਖਿਆ ਗਿਆ ਹੈ, ਜਦਕਿ ਮੁਕਾਬਲੇ ਵਿਚ ਰਹਿਣ ਵਾਲੇ ਉਮੀਦਵਾਰਾਂ ਦੀ ਸੂਚੀ ਉਸੇ ਦਿਨ ਸ਼ਾਮ 4 ਵਜੇ ਤੱਕ ਨੋਟਿਸ ਬੋਰਡ ’ਤੇ ਲਗਾਈ ਜਾਵੇਗੀ। 11 ਸਤੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਬਾਰ ਰੂਮ ਸਮਾਣਾ ਵਿਖੇ ਵੋਟਿੰਗ ਹੋਵੇਗੀ। ਇਸ ਤੋਂ ਬਾਅਦ ਸਾਮ 4:30 ਵਜੇ ਤੋਂ ਵੋਟਾਂ ਦੀ ਗਿਣਤੀ ਅਤੇ ਨਤੀਜੇ ਦਾ ਐਲਾਨ ਕੀਤਾ ਜਾਵੇਗਾ। ਚੋਣ ਵਿਚ ਪ੍ਰਧਾਨ, ਉਪ-ਪ੍ਰਧਾਨ (ਪੁਰਸ਼), ਉਪ-ਪ੍ਰਧਾਨ (ਮਹਿਲਾ), ਸਕੱਤਰ, ਸੰਯੁਕਤ ਸਕੱਤਰ, ਖਜ਼ਾਨਚੀ, ਲਾਇਬ੍ਰੇਰੀਅਨ (ਮਹਿਲਾ) ਅਤੇ ਪੰਜ ਕਾਰਜਕਾਰਨੀ ਦੇ ਮੈਂਬਰਾਂ ਦੀ ਚੋਣ ਕੀਤੀ ਜਾਵੇਗੀ। ਚੋਣ ਪ੍ਰਕਿਰਿਆ ਲਈ ਕਸ਼ਮੀਰ ਸਿੰਘ ਵਿਰਕ, ਕੁਲਵਿੰਦਰ ਸਿੰਘ ਗਲੌਲੀ, ਕੁਲਵੰਤ ਸਿੰਘ ਢਿੱਲੋਂ, ਜਸਪਾਲ ਸਿੰਘ ਸੰਧੂ ਅਤੇ ਬਲਬੀਰ ਸਿੰਘ ਧਨੋਆ ਨੂੰ ਚੋਣ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨੋਟਿਸ ਵਿਚ ਵੱਖ-ਵੱਖ ਅਹੁਦਿਆਂ ਲਈ ਉਮੀਦਵਾਰਾਂ ਦੀ ਯੋਗਤਾ ਅਤੇ ਨਾਮਜ਼ਦਗੀ ਫੀਸ ਵੀ ਨਿਯਤ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ 10 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਅਗਲੀ ਖ਼ਬਰ ਸਕੂਲ ਦੀ ਲਾਪਰਵਾਹੀ ਕਾਰਨ ਪਟਿਆਲਾ-ਸਨੌਰ ਰੋਡ ’ਤੇ ਲੱਗਾ ਲੰਮਾ ਜਾਮ, ਰਾਹਗੀਰ ਪ੍ਰੇਸ਼ਾਨ
Ad Position 24