ਦੋ ਵੱਖ-ਵੱਖ ਥਾਵਾਂ ਤੋਂ ਦੋ ਔਰਤਾਂ 10 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
ਰਾਜਪੁਰਾ, 5 ਸਤੰਬਰ (ਜੀ. ਪੀ.
ਰਾਜਪੁਰਾ, 5 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋ ਵੱਖ ਵੱਖ ਮਾਮਲਿਆਂ ਦੇ ਵਿਚ ਦੋ ਔਰਤਾਂ ਨੂੰ 10 ਗ੍ਰਾਮ ਹੈਰੋਇਨ ਅਤੇ 50 ਨਸ਼ੀਲੀਆਂ ਗੋਲੀਆਂ ਸਣੇ ਕਾਬੂ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸ਼ਹਿਰੀ ਦੇ ਸਹਾਇਕ ਥਾਣੇਦਾਰ ਮਾਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਜਦੋਂ ਦਮਨਹੇੜੀ ਰੇਲ ਫਾਟਕ ਨੇੜੇ ਪਹੁੰਚੇ ਤਾਂ ਮਹਿਫਿਲ ਰਿਜੋਰਟ ਨੇੜੇ ਇਕ ਔਰਤ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ’ਤੇ ਕਬਜ਼ੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੀ ਗਈ ਔਰਤ ਦੀ ਪਹਿਚਾਣ ਸੀਤਾ ਦੇਵੀ ਵਾਸੀ ਝੁਗੀਆਂ ਨੇੜੇ ਅਨਾਜ ਮੰਡੀ ਰਾਜਪੁਰਾ ਵੱਜੋਂ ਹੋਈ। ਇਸ ਤਰ੍ਹਾਂ ਦੂਜੇ ਮਾਮਲੇ ਵਿਚ ਥਾਣਾ ਖੇੜੀ ਗੰਡਿਆਂ ਦੇ ਸਹਾਇਕ ਥਾਣੇਦਾਰ ਜਸਭਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਇਲਾਕੇ ’ਚ ਗਸ਼ਤ ਕਰਦੇ ਹੋਏ ਜਦੋਂ ਪਿੰਡ ਬਡੌਲੀ ਗੁਜਰਾਂ ਮੌੜ ਨੇੜੇ ਪਹੁੰਚੇ ਤਾਂ ਇਕ ਸ਼ੱਕੀ ਔਰਤ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸਦੇ ਕਬਜ਼ੇ ਵਿੱਚੋਂ 50 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਬੂ ਕੀਤੀ ਗਈ ਔਰਤ ਦੀ ਪਹਿਚਾਣ ਪਿੰਕੀ ਦੇਵੀ ਵਾਸੀ ਗਣੇਸ਼ ਨਗਰ ਹਾਲ ਵਾਸੀ ਗੁਲਮੋਹਰ ਕਲੋਨੀ ਸੈਦਖੇੜੀ ਵਜੋਂ ਹੋਈ। ਜਿਸ ਤੇ ਥਾਣਾ ਸ਼ਹਿਰੀ ਅਤੇ ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਦੋਵੇਂ ਔਰਤਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।