06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਹਲਕਾ ਸਨੌਰ ਦੇ ਲੋਕਾਂ ਦੀ ਆਵਾਜ਼ ਬਣਕੇ ਉਭਰੇ ‘ਰਣਜੋਧ ਸਿੰਘ ਹਡਾਣਾ’

ਭੁੱਨਰਹੇੜੀ, 5 ਸਤੰਬਰ (ਧਨਵੰਤ ਸਿੰਘ)-ਪੀ. ਆਰ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਭੁੱਨਰਹੇੜੀ, 5 ਸਤੰਬਰ (ਧਨਵੰਤ ਸਿੰਘ)-ਪੀ.ਆਰ.ਟੀ.ਸੀ. ਦੇ ਸਾਬਕਾ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਕੰਮਾਂ ਨੂੰ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨਾ ਨਹੀਂ ਸਗੋਂ ਲੋਕਾਂ ਤੱਕ ਸਹੂਲਤਾਂ ਪਹੁੰਚਾਉਣਾ ਅਤੇ ਜ਼ਮੀਨੀ ਪੱਧਰ ’ਤੇ ਬਦਲਾਅ ਲਿਆਉਣਾ ਹੈ। ਮੀਡੀਆ ਨਾਲ ਮੁਲਾਕਾਤ ਸਮੇਂ ਹਡਾਣਾ ਨੇ ਕਿਹਾ ਕਿ ਹਲਕਾ ਸਨੌਰ ਉਨ੍ਹਾਂ ਲਈ ਸਿਰਫ਼ ਸਿਆਸੀ ਹਲਕਾ ਨਹੀਂ, ਸਗੋਂ ਆਪਣਾ ਪਰਿਵਾਰ ਹੈ। ਉਨ੍ਹਾਂ ਦਾ ਹਰ ਪਿੰਡ ਅਤੇ ਹਰ ਵਰਗ ਦੇ ਲੋਕਾਂ ਨਾਲ ਸਿੱਧਾ ਰਾਬਤਾ ਹੈ । ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਦਫ਼ਤਰਾਂ ਵਿਚ ਬੈਠ ਕੇ ਨਹੀ, ਸਗੋਂ ਲੋਕ ਮਿਲਣੀ ਰਾਹੀਂ ਕਰ ਰਿਹਾ ਹਾਂ। ਹਡਾਣਾ ਨੇ ਕਿਹਾ ਕਿ ਹਲਕੇ ਦੇ ਲੋਕਾਂ ਵਲੋਂ ਸਾਹਮਣੇ ਲਿਆਂਦੇ ਬੁਨਿਆਦੀ ਸਹੂਲਤਾਂ, ਸੜਕਾਂ, ਪਾਣੀ, ਸਿਹਤ, ਸਿੱਖਿਆ ਅਤੇ ਹੋਰ ਲੋਕ-ਹਿੱਤ ਦੇ ਮਸਲਿਆਂ ਨੂੰ ਸੰਬੰਧਿਤ ਵਿਭਾਗਾਂ ਨਾਲ ਤਾਲਮੇਲ ਕਰਕੇ ਹੱਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹਰ ਪਿੰਡ ਦੀ ਲੋੜ ਅਨੁਸਾਰ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿਹਤ, ਸਿੱਖਿਆ ਅਤੇ ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿਚ ਕੀਤੇ ਗਏ ਕੰਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚ ਰਿਹਾ ਹੈ। ਆਮ ਆਦਮੀ ਕਲੀਨਿਕਾਂ, ਸਰਕਾਰੀ ਸਕੂਲਾਂ ਵਿਚ ਸੁਧਾਰ ਅਤੇ ਘਰੇਲੂ ਖਪਤਕਾਰਾਂ ਲਈ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਨੇ ਆਮ ਪਰਿਵਾਰਾਂ ਨੂੰ ਰਾਹਤ ਦਿੱਤੀ ਹੈ। ਹਡਾਣਾ ਨੇ ਕਿਹਾ ਕਿ ਸਿਆਸਤ ਦਾ ਮਕਸਦ ਸਿਰਫ਼ ਚੋਣਾਂ ਜਿੱਤਣਾ ਨਹੀਂ, ਬਲਕਿ ਲੋਕਾਂ ਦਾ ਭਰੋਸਾ ਜਿੱਤ ਕੇ ਉਨ੍ਹਾਂ ਦੀ ਸੇਵਾ ਕਰਨਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਕਿਸੇ ਵੀ ਨਾਗਰਿਕ ਨੂੰ ਆਪਣੀ ਜਾਇਜ਼ ਸਮੱਸਿਆ ਲੈ ਕੇ ਆਉਣ ’ਤੇ ਅਣਗੌਲਿਆ ਮਹਿਸੂਸ ਨਹੀਂ ਹੋਣ ਦਿੱਤਾ ਜਾਂਦਾ, ਉਸ ਮਸਲੇ ਦੇ ਹੱਲ ਲਈ ਹਰ ਸੰਭਵ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ। ਉਹ ਆਉਣ ਵਾਲੇ ਸਮੇਂ ਵਿਚ ਵੀ ਹਲਕਾ ਸਨੌਰ ਦੇ ਲੋਕਾਂ ਦੀ ਆਵਾਜ਼ ਬਣ ਕੇ ਉਨ੍ਹਾਂ ਦੇ ਹੱਕਾਂ ਅਤੇ ਜਾਇਜ਼ ਮਸਲਿਆਂ ਲਈ ਮੈਦਾਨ ਵਿਚ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਕਾਸ ਅਤੇ ਲੋਕ-ਸੇਵਾ ਦੀ ਇਹ ਮੁਹਿੰਮ ਹੋਰ ਤੇਜ਼ ਕੀਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਰਿਆਸਤੀ ਸ਼ਹਿਰ ਨਾਭਾ ’ਚ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਨੌਜਵਾਨਾਂ ਨੂੰ ਵੰਡੀਆਂ ਅਹੁਦੇਦਾਰੀਆਂ
Ad Position 24