06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਥਾਪਰ ਮਾਡਲ ਨਾਲ ਬਦਲੇਗੀ ਪਿੰਡਾਂ ਦੀ ਨੁਹਾਰ- ਰਣਜੋਧ ਸਿੰਘ ਹਡਾਣਾ

ਬਹਾਦਰਗੜ੍ਹ, 5 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਪਾਣੀ ਦੇ ਸਹੀ ਨਿਕਾਸੀ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਚਲਾਈ ਗਈ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਦੌਣ ਖੁਰਦ ਅਤੇ ਗੌਂਸਪੁਰ ਵਿਖੇ ਥਾਪਰ ਮਾਡਲ ਤਹਿਤ ਨਵੀਨੀਕਰਨ ਕੀਤੇ ਗਏ ਛੱਪੜਾਂ ਦਾ ਰਸਮੀ ਉਦਘਾਟਨ ਕਰਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਦੋਵਾਂ ਪਿੰਡਾਂ ਵਿੱਚ ਪਹੁੰਚਣ ‘ਤੇ ਸਮੂਹ ਗ੍ਰਾਮ ਪੰਚਾਇਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਹਲਕਾ ਇੰਚਾਰਜ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਬਹਾਦਰਗੜ੍ਹ, 5 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਪਾਣੀ ਦੇ ਸਹੀ ਨਿਕਾਸੀ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਲਈ ਚਲਾਈ ਗਈ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਦੌਣ ਖੁਰਦ ਅਤੇ ਗੌਂਸਪੁਰ ਵਿਖੇ ਥਾਪਰ ਮਾਡਲ ਤਹਿਤ ਨਵੀਨੀਕਰਨ ਕੀਤੇ ਗਏ ਛੱਪੜਾਂ ਦਾ ਰਸਮੀ ਉਦਘਾਟਨ ਕਰਕੇ ਉਨ੍ਹਾਂ ਨੂੰ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਦੋਵਾਂ ਪਿੰਡਾਂ ਵਿੱਚ ਪਹੁੰਚਣ ‘ਤੇ ਸਮੂਹ ਗ੍ਰਾਮ ਪੰਚਾਇਤਾਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਹਲਕਾ ਇੰਚਾਰਜ ਦਾ ਨਿੱਘਾ ਅਤੇ ਭਰਵਾਂ ਸਵਾਗਤ ਕੀਤਾ ਗਿਆ।ਪ੍ਰੋਜੈਕਟਾਂ ਸਬੰਧੀ ਜਾਣਕਾਰੀ ਦਿੰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਪਿੰਡ ਦੌਣ ਖੁਰਦ ਵਿਖੇ 36.04 ਲੱਖ ਰੁਪਏ ਅਤੇ ਪਿੰਡ ਗੌਂਸਪੁਰ ਵਿਖੇ 36.62 ਲੱਖ ਰੁਪਏ ਦੀ ਲਾਗਤ ਨਾਲ ਛੱਪੜਾਂ ਦਾ ਆਧੁਨਿਕ ਨਵੀਨੀਕਰਨ ਮੁਕੰਮਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਥਾਪਰ ਤਕਨੀਕ ਦੀ ਸਭ ਤੋਂ ਵੱਡੀ ਖਾਸੀਅਤ ਇਹ ਹੈ ਕਿ ਪਿੰਡ ਦਾ ਗੰਦਾ ਪਾਣੀ ਮਹਿਜ਼ ਤਿੰਨ ਤੋਂ ਚਾਰ ਦਿਨਾਂ ਅੰਦਰ ਪੂਰੀ ਤਰ੍ਹਾਂ ਸਾਫ਼ ਅਤੇ ਵਰਤੋਂ ਯੋਗ ਹੋ ਜਾਵੇਗਾ। ਇਸ ਸੋਧੇ ਹੋਏ ਪਾਣੀ ਨੂੰ ਕਿਸਾਨ ਆਪਣੇ ਖੇਤਾਂ ਵਿੱਚ ਸਿੰਚਾਈ ਲਈ ਆਸਾਨੀ ਨਾਲ ਵਰਤ ਸਕਣਗੇ, ਜਿਸ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੀ ਬੱਚਤ ਹੋਵੇਗੀ, ਉੱਥੇ ਹੀ ਪਿੰਡਾਂ ਨੂੰ ਗੰਦੇ ਪਾਣੀ ਦੇ ਛੱਪੜਾਂ ਅਤੇ ਬਿਮਾਰੀਆਂ ਤੋਂ ਵੱਡੀ ਨਿਜਾਤ ਮਿਲੇਗੀ।ਇਸ ਮੌਕੇ ਹਡਾਣਾ ਨੇ ਪਿੰਡ ਵਾਸੀਆਂ ਨਾਲ ਲੋਕ ਮਿਲਣੀ ਕਰਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ। ਇਸ ਮੌਕੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ, ਗੁਰਪ੍ਰੀਤ ਸਿੰਘ ਸਰਪੰਚ ਰਿਸ਼ੀ ਕਲੋਨੀ, ਰਾਜਵਿੰਦਰ ਸਿੰਘ ਰਾਜਾ ਧੰਜੂ ਸਰਪੰਚ ਤੋਂ ਇਲਾਵਾ ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ, ਬਲਾਕ ਪ੍ਰਧਾਨ, ਪਾਰਟੀ ਦੇ ਸੀਨੀਅਰ ਆਗੂ, ਵਲੰਟੀਅਰ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਹਨਜੀਤ ਸਿੰਘ ਸ਼ੇਰੋਂ ਕੁੱਟਮਾਰ ਕਾਂਡ : ਬੀਬੀ ਜਸਮੀਤ ਕੌਰ ਛੀਨਾ ਵਲੋਂ ਪੰਜਾਬ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਸਖ਼ਤ ਨਿ... ਅਗਲੀ ਖ਼ਬਰ ਰੈੱਡ ਰੋਜ਼ ਇੰਗਲਿਸ਼ ਮਾਡਲ ਸਕੂਲ ’ਚ ਅਧਿਆਪਕ ਦਿਵਸ ਮਨਾਇਆ
Ad Position 24