06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਰਵਾਨਾ ਕੀਤਾ

ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਨਾਭਾ, 5 ਸਤੰਬਰ (ਵਰਿੰਦਰ ਵਰਮਾ)-ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਹਲਕੇ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਹਲਕੇ ਦੇ ਪਿੰਡ ਗੁੱਜਰਹੇੜੀ ਤੋਂ ਬੱਸ ਨੂੰ ਯਾਤਰਾ ਲਈ ਰਵਾਨਾ ਕੀਤਾ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਬਜ਼ੁਰਗਾਂ ਦੀਆਂ ਅਸੀਸਾਂ ਪ੍ਰਾਪਤ ਕੀਤੀਆਂ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਤੀਰਥ ਯਾਤਰਾ ਤਹਿਤ ਲਗਾਤਾਰ ਬਜ਼ੁਰਗਾਂ ਨੂੰ ਗੁਰੂ ਧਾਮਾਂ ਦੇ ਦਰਸ਼ਨ ਦੀਦਾਰੇ ਕਰਵਾਏ ਜਾ ਰਹੇ ਹਨ ਅਤੇ ਲੱਖਾਂ ਦੀ ਗਿਣਤੀ ਵਿੱਚ ਬਜ਼ੁਰਗਾਂ ਇਸ ਦਾ ਲਾਹਾ ਪ੍ਰਾਪਤ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯਾਤਰਾ ਦੌਰਾਨ ਉਨ੍ਹਾਂ ਦੇ ਰਹਿਣ-ਸਹਿਣ, ਖਾਣ-ਪੀਣ ਦਾ ਸਰਕਾਰ ਵੱਲੋਂ ਪੂਰਾ ਪ੍ਰਬੰਧ ਕੀਤਾ ਹੋਇਆ ਹੈ। ਇਸ ਮੌਕੇ ਦਲਵੀਰ ਸਿੰਘ ਸਰਪੰਚ ਤੇ ਹੋਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੇਸਰ ਸਿੰਘ, ਪ੍ਰੀਤਮ ਸਿੰਘ, ਜਤਿੰਦਰ ਸਿੰਘ ਕਕਰਾਲਾ, ਪਰਮਿੰਦਰ ਸਿੰਘ ਭੰਗੂ, ਜਸਕਰਨਵੀਰ ਸਿੰਘ ਤੇਜੇ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਸਮਾਣਾ ਗੋਲਡ ਵਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ ਦਾ ਸਨਮਾਨ ਅਗਲੀ ਖ਼ਬਰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਪੁਲਿਸ ਤੋਂ ਮੰਗੀ ਕਕਰਾਲਾ ਕਾਂਡ ਦੀ ਕਾਰਵਾਈ ਰਿਪੋਰਟ : ਕੈਂਥ
Ad Position 24