ਸੇਂਟ ਕਬੀਰ ਕਾਲਜ ਵਿਖੇ ਅਧਿਆਪਕ ਦਿਵਸ ਅਤੇ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ
ਬਹਾਦਰਗੜ੍ਹ, 5 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੁਕੇਸ਼ਨ ਕੌਲੀ ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ।
ਬਹਾਦਰਗੜ੍ਹ, 5 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੁਕੇਸ਼ਨ ਕੌਲੀ ਵਿਖੇ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਸਾਖਰਤਾ ਦਿਵਸ ਮਨਾਇਆ ਗਿਆ। ਇਸ ਮੌਕੇ ਸਾਖਰਤਾ ਦਿਵਸ ਸੰਬੰਧੀ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿੱਚ ਐਨ.ਐਸ.ਐਸ. ਵਲੰਟੀਅਰਜ ਨੇ ਕਿਹਾ ਕਿ ਸਾਖਰਤਾ ਮਨੁੱਖ ਨੂੰ ਪੜ੍ਹਨ, ਲਿਖਣ ਅਤੇ ਆਪਣੇ ਅਧਿਕਾਰਾਂ ਨੂੰ ਸਮਝਣ ਦੇ ਯੋਗ ਬਣਾਉਂਦੀ ਹੈ। ਇਸ ਦੇ ਨਾਲ ਹੀ ਐਨ.ਐਸ.ਐਸ. ਪ੍ਰੋਗਰਾਮ ਅਫਸਰ ਕਮਲਜੀਤ ਕੌਰ ਨੇ ਦੱਸਿਆ ਕਿ ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਆ ਅਤੇ ਸਾਖਰਤਾ ਦੀ ਮਹੱਤਤਾ ਬਾਰੇ ਜਾਗਰੂਕ ਕਰਨਾ ਹੈ। ਇਸ ਤੋਂ ਬਾਅਦ ਅਧਿਆਪਕ ਦਿਵਸ ਮਨਾਇਆ ਗਿਆ ਜਿਸ ਦੌਰਾਨ ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਦੇ ਵਿਦਿਆਰਥੀਆਂ ਵੱਲੋਂ ਅੰਤਰਰਾਸ਼ਟਰੀ ਸਾਖਰਤਾ ਦਿਵਸ ਸਬੰਧੀ ਭਾਸ਼ਣ, ਕਵਿਤਾ, ਸ਼ਾਇਰੀ, ਸਕਿੱਟ, ਡਾਂਸ ਆਦਿ ਪੇਸ਼ ਕੀਤੇ ਗਏ। ਇਸ ਮੌਕੇ ਕਾਲਜ ਪ੍ਰਿੰਸੀਪਲ ਵੱਲੋਂ ਬੱਚਿਆਂ ਨੂੰ ਇੱਕ ਚੰਗੇ ਅਧਿਆਪਕ ਬਣਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਧਿਆਪਕ ਕੌਮ ਦਾ ਨਿਰਮਾਤਾ ਹੁੰਦੇ ਹਨ ਅਤੇ ਸਮੂਹ ਕਾਲਜ ਸਟਾਫ ਮੈਂਬਰਾਂ ਨੂੰ ਵਧਾਈ ਦਿੱਤੀ। ਅਖੀਰ ਵਿੱਚ ਮੈਨੇਜਿੰਗ ਡਾਇਰੈਕਟਰ, ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ ਮੈਂਬਰਾਂ ਵੱਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ। ਅੰਤ ਵਿੱਚ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਕਾਲਜ ਦੇ ਵਾਇਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ, ਕਾਲਜ ਐਮ. ਡੀ. ਲਾਲ ਸਿੰਘ ਟਿਵਾਣਾ ਵੱਲੋਂ ਇਸ ਦਿਵਸ ਨੂੰ ਮਨਾਉਣ ਸਬੰਧੀ ਸ਼ਲਾਘਾ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਮੈਂਬਰ ਮੌਜੂਦ ਸਨ।