ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਿਹਪੁਰ ਵਿਖੇ ਮਨਾਇਆ ਅਧਿਆਪਕ ਦਿਵਸ
ਸਮਾਣਾ, 5 ਸਤੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ।
ਸਮਾਣਾ, 5 ਸਤੰਬਰ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫਤਿਹਪੁਰ ਵਿਖੇ ਅਧਿਆਪਕ ਦਿਵਸ ਮਨਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਉਸ ਤੋਂ ਬਾਅਦ ਅਧਿਆਪਕਾਂ ਨੇ ਅਧਿਆਪਕ ਦਿਵਸ ਦੇ ਨਾਲ ਸੰਬੰਧਿਤ ਭਾਸ਼ਣ ਤੇ ਕਵਿਤਾ ਆਦਿ ਪੇਸ਼ ਕੀਤੇ। ਸਮਾਰੋਹ ਦੌਰਾਨ ਅਧਿਆਪਕਾਂ ਲਈ ਵੱਖ-ਵੱਖ ਮਨੋਰੰਜਕ ਗਤੀਵਿਧੀਆਂ ਅਤੇ ਖੇਡਾਂ ਵੀ ਕਰਵਾਈਆਂ ਗਈਆਂ, ਜਿਸ ਵਿਚ ਅਧਿਆਪਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕ ਸਕੂਲ ਪ੍ਰਧਾਨ ਪਰਦਮਨ ਸਿੰਘ ਵਿਰਕ, ਜਨਰਲ ਸਕੱਤਰ ਬਲਵਿੰਦਰ ਸਿੰਘ, ਸੀਨੀਅਰ ਉਪ-ਪ੍ਰਧਾਨ ਗੁਲਜਾਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਜਸਵੰਤ ਸਿੰਘ, ਗੁਰਦੇਵਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ, ਸਕੂਲ ਪਿ੍ਰੰਸੀਪਲ ਸੁਨੀਤਾ ਰਾਣੀ, ਬਲਬੀਰ ਸਿੰਘ ਧਾਰੀਵਾਲ ਅਤੇ ਸਾਰੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਵਧਾਈਆਂ ਦਿੱਤੀਆਂ ਅਤੇ ਨਾਲ ਹੀ ਅਧਿਆਪਕਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ।