06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਪਟਿਆਲਾ ਦਿਹਾਤੀ ਹਲਕੇ ’ਚ ਜਨਮ ਅਸ਼ਟਮੀ ਸਮਾਗਮਾਂ ’ਚ ਸ਼ਾਮਿਲ ਹੋਏ ਗੁਰਜੀਤ ਸਿੰਘ ਕੋਹਲੀ

ਪਟਿਆਲਾ, 5 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਪਟਿਆਲਾ, 5 ਸਤੰਬਰ (ਅ.ਸ. ਆਹਲੂਵਾਲੀਆ)-ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਦਿਹਾੜੇ ਮੌਕੇ ਸੀਨੀਅਰ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਨੇ ਆਪਣੀ ਟੀਮ ਦੇ ਸਾਥੀਆਂ ਨਾਲ ਪਟਿਆਲਾ ਦੇਹਾਤੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਕਰਵਾਏ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਕੇ ਭਗਵਾਨ ਸ੍ਰੀ ਕ੍ਰਿਸ਼ਨ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਕੋਹਲੀ ਨੇ ਆਈ.ਐਸ.ਕੇ.ਸੀ.ਓ.ਐਨ. ਪਟਿਆਲਾ ਵਲੋਂ ਗ੍ਰੈਂਡ ਸਕੁਏਅਰ, ਹੀਰਾ ਬਾਗ ਵਿਖੇ ਕਰਵਾਏ ਗਏ ਵਿਸ਼ਾਲ ਜਨਮ ਅਸ਼ਟਮੀ ਸਮਾਗਮ ਵਿਚ ਹਾਜ਼ਰੀ ਭਰੀ। ਇਸ ਤੋਂ ਇਲਾਵਾ ਉਨ੍ਹਾਂ ਨੇ ਏਕਤਾ ਨਗਰ, ਤ੍ਰਿਪੜੀ ਸਥਿਤ ਸ੍ਰੀ ਕ੍ਰਿਸ਼ਨ ਮੰਦਰ ਅਤੇ ਤ੍ਰਿਪੜੀ ਟੈਂਕੀ ਵਿਖੇ ਕਰਵਾਏ ਜਨਮ ਅਸ਼ਟਮੀ ਸਮਾਗਮਾਂ ਵਿਚ ਵੀ ਸ਼ਿਰਕਤ ਕੀਤੀ। ਇਹ ਸਾਰੇ ਇਲਾਕੇ ਪਟਿਆਲਾ ਦਿਹਾਤੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਹਨ। ਵੱਖ-ਵੱਖ ਸਮਾਗਮਾਂ ਦੌਰਾਨ ਕੋਹਲੀ ਨੇ ਸੰਗਤਾਂ ਅਤੇ ਇਲਾਕਾ ਵਾਸੀਆਂ ਨਾਲ ਮੁਲਾਕਾਤ ਕਰਕੇ ਜਨਮ ਅਸ਼ਟਮੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਦਾ ਜੀਵਨ ਧਰਮ, ਕਰਮ ਅਤੇ ਸੱਚ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦਾ ਹੈ। ਕੋਹਲੀ ਨੇ ਕਿਹਾ ਕਿ ਪਟਿਆਲਾ ਦੇਹਾਤੀ ਦੇ ਵੱਖ-ਵੱਖ ਇਲਾਕਿਆਂ ਵਿਚ ਇਕੋ ਸ਼ਾਮ ਇੰਨੀ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੂੰ ਭਗਤੀ ਦੇ ਰੰਗ ਵਿਚ ਰੰਗਿਆ ਦੇਖਣਾ ਉਨ੍ਹਾਂ ਲਈ ਬਹੁਤ ਹੀ ਰੂਹਾਨੀ ਅਤੇ ਯਾਦਗਾਰ ਅਨੁਭਵ ਰਿਹਾ। ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਅੱਗੇ ਸਮੂਹ ਪੰਜਾਬ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਭਾਈਚਾਰੇ ਲਈ ਅਰਦਾਸ ਕੀਤੀ।
Ad Position 22
No active advertisement
ਪਿਛਲੀ ਖ਼ਬਰ ਭਾਜਪਾ ਨਾਲ ਸਮਝੌਤਾ ਹਾਈ ਕਮਾਂਡ ਦੇ ਹੱਥ ਪਰ ਅਕਾਲੀ ਦਲ ਚੋਣਾਂ ਲਈ ਹਰ ਸਮੇਂ ਤਿਆਰ - ਜ਼ਿਲ੍ਹਾ ਪ੍ਰਧਾਨ ਹਰਿਆਉ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਸਕੂਲ ਫਤਿਹਪੁਰ ਵਿਖੇ ਮਨਾਇਆ ਅਧਿਆਪਕ ਦਿਵਸ
Ad Position 24