07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਪੰਜਾਬ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਅੱਜ ‘ਨੋ ਵਰਕ ਡੇ’ ਮਨਾਉਣ ਦਾ ਫ਼ੈਸਲਾ

ਸਮਾਣਾ, 6 ਸਤੰਬਰ (ਸਾਹਿਬ ਸਿੰਘ)- ‘ਜੁਆਇੰਟ ਐਕਸ਼ਨ ਕਮੇਟੀ ਆਫ਼ ਬਾਰ ਐਸੋਸੀਏਸਨਜ਼ ਪੰਜਾਬ, ਹਰਿਆਣਾ ਤੇ ਯੂ. ਟੀ.

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਸਮਾਣਾ, 6 ਸਤੰਬਰ (ਸਾਹਿਬ ਸਿੰਘ)- ‘ਜੁਆਇੰਟ ਐਕਸ਼ਨ ਕਮੇਟੀ ਆਫ਼ ਬਾਰ ਐਸੋਸੀਏਸਨਜ਼ ਪੰਜਾਬ, ਹਰਿਆਣਾ ਤੇ ਯੂ. ਟੀ. ਚੰਡੀਗੜ੍ਹ ਅਤੇ ਪੰਜਾਬ-ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ’ ਦੇ ਸੱਦੇ ’ਤੇ ਪੰਜਾਬ ਤੇ ਹਰਿਆਣਾ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਸੋਮਵਾਰ, 7 ਸਤੰਬਰ ਨੂੰ ਮੁਕੰਮਲ ‘ਨੋ ਵਰਕ ਡੇ’ ਮਨਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਪਟਿਆਲਾ, ਮਾਨਸਾ, ਸਮਾਣਾ ਤੇ ਹੋਰ ਬਾਰ ਐਸੋਸੀਏਸ਼ਨਾਂ ਦੀ ਕਾਰਜਕਾਰਨੀ ਵਲੋਂ ਜਾਰੀ ਸੂਚਨਾ ਅਨੁਸਾਰ ਇਹ ਫ਼ੈਸਲਾ ਜ਼ਿਲ੍ਹਾ ਬਾਰ ਐਸੋਸੀਏਸ਼ਨ ਮਾਨਸਾ ਤੇ ਐਡਵੋਕੇਟ ਅਮਨਿੰਦਰ ਸਿੰਘ ਮਾਨ ਦੇ ਸਮਰਥਨ ਵਿਚ ਇੱਕਜੁੱਟਤਾ ਪ੍ਰਗਟ ਕਰਨ ਲਈ ਲਿਆ ਗਿਆ ਹੈ। ਬਾਰ ਵਲੋਂ ਦੋਸ਼ ਲਗਾਇਆ ਗਿਆ ਹੈ ਕਿ ਐਡਵੋਕੇਟ ਅਮਨਿੰਦਰ ਸਿੰਘ ਮਾਨ ਵਿਰੁੱਧ ਐੱਸ.ਸੀ./ਐੱਸ.ਟੀ. ਐਕਟ ਤਹਿਤ ਮੁਕੱਦਮਾ ਨੰਬਰ 19 ਦਰਜ ਕੀਤਾ ਗਿਆ ਹੈ, ਜਿਸ ਨੂੰ ਵਕੀਲ ਭਾਈਚਾਰੇ ਵਲੋਂ ਗ਼ੈਰਵਾਜਬ ਤੇ ਸਿਆਸੀ ਦਬਾਅ ਤੋਂ ਪ੍ਰੇਰਿਤ ਕਰਾਰ ਦਿੱਤਾ ਜਾ ਰਿਹਾ ਹੈ। ਬਾਰ ਐਸੋਸੀਏਸ਼ਨਾਂ ਅਨੁਸਾਰ ਮਾਮਲੇ ਦੀ ਜੜ੍ਹ ਇਕ ਸੋਸ਼ਲ ਮੀਡੀਆ ਪੋਸਟ ਨਾਲ ਸੰਬੰਧਿਤ ਹੈ, ਜਿਸ ਵਿਚ ਕਥਿਤ ਤੌਰ ’ਤੇ ਕਿਸੇ ਜਾਤੀ ਬਾਰੇ ਟਿੱਪਣੀ ਨਹੀਂ ਕੀਤੀ ਗਈ ਸੀ। ਇਸ ਦੇ ਬਾਵਜੂਦ ਐੱਸ.ਸੀ. ਕਮਿਸ਼ਨ ਵਲੋਂ ਖ਼ੁਦ ਨੋਟਿਸ ਲੈਂਦਿਆਂ ਅਪਰਾਧਿਕ ਮਾਮਲਾ ਦਰਜ ਕਰਨ ਦੇ ਨਿਰਦੇਸ਼ ਦਿੱਤੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਸੂਚਨਾ ਵਿਚ ਇਹ ਵੀ ਕਿਹਾ ਗਿਆ ਕਿ ਪੁਲਿਸ ਪ੍ਰਸ਼ਾਸਨ ਵਲੋਂ ਪਹਿਲਾਂ ਮੁਕੱਦਮਾ ਰੱਦ ਕਰਨ ਸੰਬੰਧੀ ਦਿੱਤੇ ਭਰੋਸੇ ਦੇ ਬਾਵਜੂਦ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਹੋਈ। ਵੱਖ-ਵੱਖ ਬਾਰ ਐਸੋਸੀਏਸ਼ਨਾਂ ਨੇ ਵਕੀਲਾਂ ਦੀ ਇੱਜ਼ਤ, ਪੇਸ਼ੇਵਰ ਆਜ਼ਾਦੀ ਅਤੇ ਖ਼ੁਦਮੁਖ਼ਤਿਆਰੀ ਦੀ ਰੱਖਿਆ ਨੂੰ ਗੈਰ-ਸਮਝੌਤਾਯੋਗ ਦੱਸਦਿਆਂ ਸਾਰੇ ਮੈਂਬਰਾਂ ਨੂੰ ਸੋਮਵਾਰ ਨੂੰ ਅਦਾਲਤਾਂ ਅਤੇ ਮਾਲ ਅਦਾਲਤਾਂ ਵਿਚ ਕੰਮ ਤੋਂ ਪੂਰੀ ਤਰ੍ਹਾਂ ਦੂਰ ਰਹਿਣ ਦੀ ਅਪੀਲ ਕੀਤੀ ਹੈ। ‘ਬਾਰ ਦੀ ਏਕਤਾ ਹੀ ਬਾਰ ਦੀ ਤਾਕਤ ਹੈ’ ਦੇ ਸੰਦੇਸ਼ ਨਾਲ ਬਾਰਾਂ ਦੀਆਂ ਕਾਰਜਕਾਰਨੀਆਂ ਨੇ ਸਮੂਹ ਮੈਂਬਰਾਂ ਨੂੰ ਇਸ ਸਾਂਝੇ ਸੰਘਰਸ਼ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਸਹਾਇਕ ਥਾਣੇਦਾਰ ’ਤੇ ਪੈਸੇ ਮੰਗਣ ਦੇ ਟਰੱਕ ਮਾਲਕ ਨੇ ਲਗਾਏ ਦੋਸ਼ ਸਹਾਇਕ ਥਾਣੇਦਾਰ ਨੇ ਦੋਸ਼ਾਂ ਨੂੰ ਨਕਾਰਿਆ ਅਗਲੀ ਖ਼ਬਰ ਪਿੰਡ ਕੱਲਰ ਭੈਣੀ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲਿਆ ਵੱਡਾ ਹੁੰਗਾਰਾ
Ad Position 24