07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਅਧਿਆਪਕ ਦਿਵਸ ਮੌਕੇ ਬੀ. ਬੀ. ਈ. ਓ. ਪਟਿਆਲਾ-3 ਵਲੋਂ ਅਧਿਆਪਕਾਂ ਦਾ ਸਨਮਾਨ ਬਲਾਕ ਦੇ 22 ਸਕੂਲਾਂ ਨੇ ਮਿਸ਼ਨ ਸਮਰੱਥ 4.0 ਤਹਿਤ 70 ਫ਼ੀਸਦੀ ਤੋਂ ਵੱਧ ਨਤੀਜਾ ਪ੍ਰਾਪਤ ਕੀਤਾ

ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਅਧਿਆਪਕ ਨੂੰ ਕੌਮ ਦਾ ਨਿਰਮਾਤਾ ਕਿਹਾ ਜਾਂਦਾ ਹੈ। ਉਹ ਬੱਚਿਆਂ ਨੂੰ ਭਵਿੱਖ ਦੇ ਚੰਗੇ ਨਾਗਰਿਕ ਬਣਾਉਣ ਲਈ ਕੰਮ ਕਰਦੇ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਪਟਿਆਲਾ, 6 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਅਧਿਆਪਕ ਨੂੰ ਕੌਮ ਦਾ ਨਿਰਮਾਤਾ ਕਿਹਾ ਜਾਂਦਾ ਹੈ। ਉਹ ਬੱਚਿਆਂ ਨੂੰ ਭਵਿੱਖ ਦੇ ਚੰਗੇ ਨਾਗਰਿਕ ਬਣਾਉਣ ਲਈ ਕੰਮ ਕਰਦੇ ਹਨ। ਇਸ ਲਈ ਅਧਿਆਪਕਾਂ ਦੇ ਕੀਤੇ ਕੰਮਾਂ ਦੀ ਪ੍ਰਸ਼ੰਸਾ ਕਰਨ ਅਤੇ ਪ੍ਰੇਰਿਤ ਕਰਨ ਦੇ ਉਦੇਸ਼ ਨਾਲ, 5 ਸਤੰਬਰ ਦਾ ਦਿਨ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਸਵਿੰਦਰ ਸਿੰਘ ਬੀ.ਪੀ.ਈ.ਓ. ਪਟਿਆਲਾ-3 ਵਲੋਂ ਬਲਾਕ ਪੱਧਰੀ ਸਮਾਗਮ ਦੌਰਾਨ ਕੀਤਾ ਗਿਆ। ਇਹ ਮੌਕਾ ਸਿਰਫ਼ ਅਧਿਆਪਕਾਂ ਅਤੇ ਉਨ੍ਹਾਂ ਦੇ ਸਨਮਾਨ ਤੱਕ ਹੀ ਸੀਮਤ ਨਹੀਂ ਹੈ ਸਗੋਂ ਸਾਲਾਂ ਦੌਰਾਨ ਬਣੇ ਭਰੋਸੇ, ਭਾਈਚਾਰਕ ਸੰਬੰਧਾਂ ਅਤੇ ਸਾਂਝੀਆਂ ਯਾਦਾਂ ਦਾ ਜਸ਼ਨ ਹੈ, ਜੋ ਕਿ ਬਲਾਕ ਦੇ ਬਿਹਤਰੀਨ ਸਫ਼ਰ ਨੂੰ ਅਸਲ ਅਰਥ ਪ੍ਰਦਾਨ ਕਰਦਾ ਹੈ। ਅਧਿਆਪਕ ਦਿਵਸ ਜਿੱਥੇ ਅਧਿਆਪਕਾਂ ਪ੍ਰਤੀ ਸਤਿਕਾਰ ਦੀ ਆਸ ਜਗਾਉਂਦਾ ਹੈ, ਉੱਥੇ ਹੀ ਅਧਿਆਪਕ ਵਰਗ ਨੂੰ ਆਪਣੀ ਵਡਮੁਲੀ ਜ਼ਿੰਮੇਵਾਰੀ ਲਈ ਉਤਸ਼ਾਹਿਤ ਕਰਦਾ ਹੈ। ਸਮਾਗਮ ਬਲਾਕ ਦੇ ਮਿਹਨਤੀ ਅਧਿਆਪਕਾਂ ਨੂੰ ਸਨਮਾਨਿਤ ਕਰਨ ਲਈ ਰੱਖਿਆ ਗਿਆ। ਇਸ ਵਿਚ ਮਿਸ਼ਨ ਸਮਰੱਥ 4.0 ਤਹਿਤ ਪੰਜਾਬੀ, ਗਣਿਤ ਅਤੇ ਅੰਗਰੇਜ਼ੀ ਵਿਚ 70 ਫ਼ੀਸਦੀ ਨਤੀਜੇ ਪ੍ਰਾਪਤ ਕਰਨ ਵਾਲੇ 22 ਸਕੂਲਾਂ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਨਵੋਦਿਆ ਵਿਦਿਆਲਿਆ ਦਾਖਲਾ ਪ੍ਰੀਖਿਆ ਪਾਸ ਕਰਨ ਵਾਲੇ 6 ਵਿਦਿਆਰਥੀਆਂ ਦੇ ਅਧਿਆਪਕਾਂ ਤੇ ਪੰਜਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਵਿਚ ਬਲਾਕ ਪੱਧਰ ‘ਤੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੇ ਅਧਿਆਪਕਾਂ ਨੂੰ ਸ੍ਰੀਮਤੀ ਮਨਵਿੰਦਰ ਕੌਰ ਭੁੱਲਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਵਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਸੰਬੋਧਨ ਕਰਦੇ ਹੋਏ ਕੁੱਝ ਵਿਲੱਖਣ ਕਰਨ ਵਾਲੇ ਅਧਿਆਪਕਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਰਾਜਵੰਤ ਸਿੰਘ ਡੀ.ਆਰ.ਸੀ. ਤੇ ਜਗਜੀਤ ਸਿੰਘ ਵਾਲੀਆ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਉਨ੍ਹਾਂ ਨੇ ਅਧਿਆਪਕਾਂ ਨੂੰ ਲਗਾਤਾਰ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਵੱਖ -ਵੱਖ ਸਕੂਲਾਂ ਦੇ ਅਧਿਆਪਕਾਂ ਵਲੋਂ “ਕੁਆਲਟੀ ਐਜੂਕੇਸ਼ਨ” ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ ਗਏ।
Ad Position 22
No active advertisement
ਪਿਛਲੀ ਖ਼ਬਰ ਜਨਮ ਅਸ਼ਟਮੀ ਮੌਕੇ ਪਟਿਆਲਾ ਦੇ ਪ੍ਰਮੁੱਖ ਮੰਦਰਾਂ ’ਚ ਮੋਹਿਤ ਮੋਹਿੰਦਰਾ ਹੋਏ ਨਤਮਸਤਕ ਅਗਲੀ ਖ਼ਬਰ ਹਿੰਦੂ-ਸਿੱਖ ਸਮੇਤ ਹਰ ਵਰਗ ਚੰਦੂਮਾਜਰਾ ਨਾਲ- ਅੰਕੁਰ ਸਿੰਗਲਾ
Ad Position 24