ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ
ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕ੍ਰਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਲਾਸ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕੀਤੀ।
ਪਟਿਆਲਾ, 6 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕ੍ਰਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਨਮ ਅਸ਼ਟਮੀ ਦਾ ਤਿਉਹਾਰ ਸ਼ਰਧਾ ਅਤੇ ਉਲਾਸ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਕੀਤੀ। ਇਸ ਮੌਕੇ ਵਿਸ਼ੇਸ਼ ਮਹਿਮਾਨ ਦੇ ਤੌਰ ’ਤੇ ਪ੍ਰਿੰਸੀਪਲ ਹਿੰਮਤ ਕੌਰ ਅਤੇ ਡਾਇਰੈਕਟਰ ਰਮਣੀਕ ਘੁੰਮਣ ਨੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਬੱਚਿਆਂ ਨੇ ਸ੍ਰੀ ਕ੍ਰਿਸ਼ਨ ਅਤੇ ਰਾਧਾ ਦਾ ਰੂਪ ਧਾਰਨ ਕੀਤਾ ਹੋਇਆ ਸੀ। ਬੱਚਿਆਂ ਦੇ ਮਾਸੂਮ ਚਿਹਰੇ ’ਤੇ ਉਨ੍ਹਾਂ ਦੀ ਮੁਸਕਰਾਹਟ ਵਾਤਾਵਰਣ ਨੂੰ ਰੰਗੀਨ ਕਰ ਰਹੀ ਸੀ। ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਬੱਚਿਆਂ ਨੂੰ ਪਾਵਨ ਉਤਸਵ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਸ੍ਰੀ ਕ੍ਰਿਸ਼ਨ ਵਰਗੀਆਂ ਮਹਾਨ ਸ਼ਖਸ਼ੀਅਤਾਂ ਤੋਂ ਪਿਆਰ ,ਮਿਲਵਰਤਨ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਸਿੱਖਿਆ ਲੈਣੀ ਚਾਹੀਦੀ ਹੈ। ਪ੍ਰਿੰਸੀਪਲ ਹਿੰਮਤ ਕੌਰ ਨੇ ਬੱਚਿਆਂ ਅਤੇ ਅਧਿਆਪਕਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਰਮਣੀਕ ਘੁੰਮਣ ਨੇ ਬੀ.ਐਡ. ਦੇ ਵਿਦਿਆਰਥੀਆਂ ਦੇ ਯੋਗਦਾਨ ਦੀ ਸ਼ਲਾਘ ਕੀਤੀ।