07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਸਮਰਪਿਤ ਸਕੂਲਾਂ ਵਿਚ ਉਤਸ਼ਾਹ ਨਾਲ ਮਨਾਇਆ ਅਧਿਆਪਕ ਦਿਵਸ

ਰਾਜਪੁਰਾ, 6 ਸਤੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਦੇ ਵੱਖ ਵੱਖ ਸਕੂਲਾਂ ਵਿਚ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ,ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਦਨਮ ਦਿਵਸ ਨੂੰ ਸਮਰਪਿੱਤ ਇਸ ਦਿਹਾੜੇ ਤੇ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਰਾਜਪੁਰਾ, 6 ਸਤੰਬਰ (ਰਣਜੀਤ ਸਿੰਘ)-ਸਥਾਨਿਕ ਸ਼ਹਿਰ ਅਤੇ ਆਲੇ ਦੁਆਲੇ ਦੇ ਪਿੰਡਾਂ ਵਿਚ ਦੇ ਵੱਖ ਵੱਖ ਸਕੂਲਾਂ ਵਿਚ ਅਧਿਆਪਕ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ,ਦੇਸ਼ ਦੇ ਪਹਿਲੇ ਉਪ ਰਾਸ਼ਟਰਪਤੀ ਅਤੇ ਮਹਾਨ ਸਿੱਖਿਆ ਸ਼ਾਸਤਰੀ ਡਾ. ਸਰਵਪੱਲੀ ਰਾਧਾ ਕ੍ਰਿਸ਼ਨਨ ਦੇ ਦਨਮ ਦਿਵਸ ਨੂੰ ਸਮਰਪਿੱਤ ਇਸ ਦਿਹਾੜੇ ਤੇ ਸਕੂਲਾਂ ਵਿਚ ਵਿਸ਼ੇਸ਼ ਸਮਾਗਮ ਕਰਵਾਏ ਗਏ। ਸਕੂਲਾਂ ਵਿਚ ਬੱਚਿਆਂ ਨੇ ਗਿੱਧੇ ਭੰਗੜੇ, ਕਵਿਤਾਵਾਂ ਗੀਤਾਂ ਸਮੇਤ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਅਧਿਆਪਕਾਂ ਨੂੰ ਤੋਹਫੇ ਦਿਤੇ । ਜਾਣਕਾਰੀ ਮੁਤਾਬਕ ਇਥੋ ਦੇ ਸਕੂਲਾਂ ਵਿਚ ਅਧਿਆਪਕ ਦਿਵਸ ਮੌਕੇ ਬੱਚਿਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਤਿਕਾਰ ਵਿਚ ਮਨਮੋਹਕ ਪ੍ਰੋਗਰਾਮ ਪੇਸ਼ ਕੀਤੇ।ਬੱਚਿਆਂ ਨੇ ਆਪਣੇ ਗੁਰੂਆਂ ਵਲੋਂ ਦਿੱਤੀ ਜਾਂਦੀ ਚੰਗੀ ਸਿਖਿਆ ਅਤੇ ਮਾਰਗ ਦਰਸ਼ਨ ਲਈ ਉਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬੱਚਿਆਂ ਨੇ ਆਪਣੇ ਅਧਿਆਪਕਾਂ ਨੂੰ ਖੂਬਸੂਰਤ ਗੀ੍ਰਟਿੰਗ ਕਾਰਡ ਅਤੇ ਤੋਹਫੇ ਭੇਂਟ ਕਰਕੇ ਆਪਣੇ ਪਿਆਰ ਅਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਸਮਾਗਮਾਂ ਦੇ ਅੰਤ ਵਿਚ ਅਧਿਆਪਕਾਂ ਨੇ ਵੀ ਬੱਚਿਆਂ ਦੀ ਪੇਸ਼ਕਾਰੀ ਦੀ ਸਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਵਿਚ ਉਚੀਆਂ ਮੱਲਾਂ ਮਾਰਨ ਦਾ ਅਸ਼ੀਰਵਾਦ ਦਿਤਾ।ਖਾਲਸਾ ਸੀਨੀਅਰ ਸੈਕਡਰੀ ਸਕੂਲ ਦੇ ਪ੍ਰਿੰਸੀਪਲ ਕੁਲਵੰਤ ਸਿੰਘ ਸਰਦਾਰਗੜ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਅਧਿਆਪਕ ਹੀ ਦੇਸ਼ ਦੇ ਭਵਿੱਖ ਨੂੰ ਸਹੀ ਦਿਸ਼ਾ ਦਿੰਦੇ ਹਨ। ਇਸ ਮੌਕੇ ਹੋਰਨਾਂ ਸਮੇਤ ਕਮੇਟੀ ਮੈਂਬਰ ਅਬਰਿੰਦਰ ਸਿੰਘ ਕੰਗ, ਕ੍ਰਿਪਾਲ ਸਿੰਘ ਭੰਗੂ, ਕਪਿਲ ਸ਼ਰਮਾ, ਮੋਹਿਤ ਸ਼ਰਮਾ, ਪਲਵਿੰਦਰ ਕੌਰ, ਅਮਰਦੀਪ ਕੌਰ, ਸੀਮਾ ਰਾਣੀ, ਮੰਜੂ, ਗੁਰਜੀਤ ਕੌਰ ਅਤੇ ਹੋਰ ਸਟਾਫ ਮੈਂਬਰ ਅਤੇ ਬੱਚੇ ਹਾਜਰ ਸਨ।
Ad Position 22
No active advertisement
ਪਿਛਲੀ ਖ਼ਬਰ ਪ੍ਰਿੰਸੀਪਲ ਸੁਸ਼ੀਲ ਕੁਮਾਰ ਸ਼ਰਮਾ ਦਾ ਮੈਨੇਜਮੈਂਟ ਕਮੇਟੀ ਵਲੋਂ ਸਨਮਾਨ ਅਗਲੀ ਖ਼ਬਰ ਜ਼ਿਲ੍ਹਾ ਸਕੂਲ ਖੇਡਾਂ ’ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ
Ad Position 24