07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਤਾਇਕਵਾਂਡੋ ਦੇ ਮੁਕਾਬਲੇ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 5 ਤਗਮੇ

ਦੇਵੀਗੜ੍ਹ, 6 ਸਤੰਬਰ (ਰਾਜਿੰਦਰ ਸਿੰਘ ਮੌਜੀ)- ਜ਼ਿਲ੍ਹਾ ਪੱਧਰੀ ਤਾਇਕਵਾਂਡੋ ਟੂਰਨਾਮੈਂਟ, ਮਲਟੀ ਸਕੂਲ ਪਟਿਆਲਾ ਵਿਖੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨੇ, 2 ਚਾਂਦੀ ਅਤੇ 2 ਕਾਂਸੀ ਸਮੇਤ ਕੁੱਲ 5 ਤਗਮੇ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਟੂਰਨਾਮੈਂਟ ਵਿਚ ਕਰਨ ਗਿਰ (ਬਾਰਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਦੇਵੀਗੜ੍ਹ, 6 ਸਤੰਬਰ (ਰਾਜਿੰਦਰ ਸਿੰਘ ਮੌਜੀ)- ਜ਼ਿਲ੍ਹਾ ਪੱਧਰੀ ਤਾਇਕਵਾਂਡੋ ਟੂਰਨਾਮੈਂਟ, ਮਲਟੀ ਸਕੂਲ ਪਟਿਆਲਾ ਵਿਖੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 1 ਸੋਨੇ, 2 ਚਾਂਦੀ ਅਤੇ 2 ਕਾਂਸੀ ਸਮੇਤ ਕੁੱਲ 5 ਤਗਮੇ ਜਿੱਤ ਕੇ ਸਕੂਲ ਤੇ ਆਪਣੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਟੂਰਨਾਮੈਂਟ ਵਿਚ ਕਰਨ ਗਿਰ (ਬਾਰਵੀਂ) ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਹਰਵਿੰਦਰ ਸਿੰਘ ਅਤੇ ਅਵਨੀਤ ਕੌਰ (ਸੱਤਵੀਂ) ਨੇ ਚਾਂਦੀ ਦੇ ਤਗ਼ਮੇ, ਜਦਕਿ ਸ਼ਮਸ਼ੇਰ ਸਿੰਘ ਅਤੇ ਇਸ਼ਮੀਤ ਕੌਰ (ਸੱਤਵੀਂ) ਨੇ ਕਾਂਸੀ ਦੇ ਤਗ਼ਮੇ ਜਿੱਤੇ। ਇਸ ਮੌਕੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਟੀਮ ਭਾਵਨਾ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਤਾਇਕਵਾਂਡੋ ਕੋਚ ਹਰਦੀਪ ਕੁਮਾਰ ਨੇ ਖਿਡਾਰੀਆਂ ਦੀ ਮਿਹਨਤ ਅਤੇ ਲਗਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਲਗਾਤਾਰ ਮਿਹਨਤ ਅਤੇ ਅਭਿਆਸ ਦਾ ਨਤੀਜਾ ਹੈ। ਸਕੂਲ ਪ੍ਰਬੰਧਕਾਂ ਵਲੋਂ ਕੋਚ ਅਤੇ ਸਾਰੇ ਜੇਤੂ ਖਿਡਾਰੀਆਂ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪਿੰਡ-ਪਿੰਡ ਜੰਗ ਛੇੜ ਕੇ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ- ਨਰਿੰਦਰ ਸਿੰਘ ਭਿੰਡਰ ਅਗਲੀ ਖ਼ਬਰ ਫਿਜ਼ੀਓਥੈਰੇਪੀ ਕੈਂਪ ਲਗਾਇਆ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਡਾਕਟਰਾਂ ਅਤੇ ਉਨ੍ਹਾਂ ਦੀ ਟੀਮ ਨੂੰ ਦਿੱਤੇ ਸਨਮਾਨ...
Ad Position 24