07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਨਸ਼ਿਆਂ ਖ਼ਿਲਾਫ਼ ਪਿੰਡ-ਪਿੰਡ ਜੰਗ ਛੇੜ ਕੇ, ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ- ਨਰਿੰਦਰ ਸਿੰਘ ਭਿੰਡਰ

ਦੇਵੀਗੜ੍ਹ, 6 ਸਤੰਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੱਖੜ ਪੁੰਨਿਆਂ ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਰੈਲੀ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਦਾ ਪਹਿਲਾ ਅਹਿਦ ਲਿਆ ਗਿਆ ਸੀ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਸਪਸ਼ਟ ਕੀਤਾ ਸੀ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਪਾਰਟੀ ਦੀ ਪਹਿਲੀ ਤਰਜੀਹ ਹੋਵੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 07-09-2026
ਦੇਵੀਗੜ੍ਹ, 6 ਸਤੰਬਰ (ਰਾਜਿੰਦਰ ਸਿੰਘ ਮੌਜੀ)- ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਯੂਥ ਪ੍ਰਧਾਨ ਨਰਿੰਦਰ ਸਿੰਘ ਭਿੰਡਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰੱਖੜ ਪੁੰਨਿਆਂ ਤੇ ਬਾਬਾ ਬਕਾਲਾ ਸਾਹਿਬ ਵਿਖੇ ਹੋਈ ਰੈਲੀ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵਲੋਂ ਪੰਜਾਬ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਦਾ ਪਹਿਲਾ ਅਹਿਦ ਲਿਆ ਗਿਆ ਸੀ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਸਪਸ਼ਟ ਕੀਤਾ ਸੀ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣਾ ਪਾਰਟੀ ਦੀ ਪਹਿਲੀ ਤਰਜੀਹ ਹੋਵੇਗੀ। ਉਨ੍ਹਾਂ ਦੱਸਿਆ ਕਿ ਬਾਪੂ ਤਰਸੇਮ ਸਿੰਘ ਦੇ ਅਨੁਸਾਰ ਪਿੰਡ-ਪਿੰਡ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਕਮੇਟੀਆਂ ਨੂੰ ਵਿਧਾਨ ਸਭਾ ਨਾਲ ਐਫੀਲਿਏਟ ਕੀਤਾ ਜਾਵੇਗਾ ਅਤੇ ਇਨ੍ਹਾਂ ਦੀ ਨੁਮਾਇੰਦਗੀ ਮੁੱਖ ਤੌਰ ’ਤੇ ਬੀਬੀਆਂ ਵਲੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਬੰਧ ਇਨ੍ਹਾਂ ਕਮੇਟੀਆਂ ਦੇ ਅਧੀਨ ਜਵਾਬਦੇਹ ਹੋਵੇਗਾ, ਨਾ ਕਿ ਕਮੇਟੀਆਂ ਪੁਲਿਸ ਦੇ ਦਬਾਅ ਹੇਠ ਕੰਮ ਕਰਨਗੀਆਂ। ਭਿੰਡਰ ਨੇ ਕਿਹਾ ਕਿ ਇਹ ਸਿਰਫ਼ ਇਕ ਸਿਆਸੀ ਐਲਾਨ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਬਚਾਉਣ ਲਈ ਇਕ ਸਮਾਜਿਕ ਮੁਹਿੰਮ ਹੈ।
Ad Position 22
No active advertisement
ਪਿਛਲੀ ਖ਼ਬਰ ਪ੍ਰਾਣ ਸੱਭਰਵਾਲ ਪਰਿਵਾਰ ਨੇ ਕੁਸ਼ਟ ਆਸ਼ਰਮ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਤਾਇਕਵਾਂਡੋ ਦੇ ਮੁਕਾਬਲੇ ’ਚ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜਿੱਤੇ 5 ਤਗਮੇ
Ad Position 24