ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਤੇ ਗੁੱਗਾ ਨੌਮੀ ਮੌਕੇ ਗੌਰਵ ਸੰਧੂ ਵੱਲੋਂ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ
ਸਨੌਰ, 6 ਸਤੰਬਰ (ਸੋਖਲ)- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗੁੱਗਾ ਨੌਮੀ ਦੇ ਪਵਿੱਤਰ ਤਿਉਹਾਰਾਂ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਸਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੌਰਵ ਸੰਧੂ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ।
ਸਨੌਰ, 6 ਸਤੰਬਰ (ਸੋਖਲ)- ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਅਤੇ ਗੁੱਗਾ ਨੌਮੀ ਦੇ ਪਵਿੱਤਰ ਤਿਉਹਾਰਾਂ ਮੌਕੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਹਲਕਾ ਸਨੌਰ ਤੋਂ ਸੀਨੀਅਰ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਗੌਰਵ ਸੰਧੂ ਵਲੋਂ ਸਨੌਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ’ਤੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਗੌਰਵ ਸੰਧੂ ਨੇ ਧਾਰਮਿਕ ਸਥਾਨਾਂ ’ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਤਿਉਹਾਰ ਸਾਨੂੰ ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਏਕਤਾ ਦਾ ਸੰਦੇਸ਼ ਦਿੰਦੇ ਹਨ। ਇਸ ਦੌਰਾਨ ਵੱਖ-ਵੱਖ ਧਾਰਮਿਕ ਸਥਾਨਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਗੁਰਵਿੰਦਰ ਸਿੰਘ ਗੌਰਵ ਸੰਧੂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਥਾਨਕ ਲੋਕ ਅਤੇ ਕਾਂਗਰਸੀ ਵਰਕਰ ਵੀ ਹਾਜ਼ਰ ਸਨ।