08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਕਾਂਗਰਸ ਪਾਰਟੀ ਵਲੋਂ ‘ਆਪ’ ਸਰਕਾਰ ਦੇ ਫੋਕੇ ਬਦਲਾਅ ਖ਼ਿਲਾਫ਼ ਰੋਸ ਧਰਨਾ ਅੱਜ- ਧਰਮਸੋਤ * ਮੁਲਾਜਮਾਂ ਦੇ ਹੱਕਾਂ ਲਈ ਹਮੇਸ਼ਾ ਕਾਂਗਰਸ ਨੇ ਸਾਥ ਦਿੱਤਾ ਹੈ-ਧਰਮਸੋਤ * ਅਨਾਜ ਮੰਡੀ ਭਾਦਸੋਂ ਤੋਂ ਚੰਡੀਗੜ੍ਹ ਧਰਨੇ ਲਈ ਕੀਤੀ ਜਾਵੇਗੀ ਸ਼ਮੂਲੀਅਤ-ਧਰਮਸੋਤ

ਭਾਦਸੋਂ, 7 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸਥਾਨਕ ਸ਼ਹਿਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਚੋਣਾਂ ਦੋਰਾਨ ਵੱਡੇ-ਵੱਡੇ ਪਹਾੜ ਜਿਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਫਰੰਟ ਤੋਂ ਫੇਲ੍ਹ ਹੋ ਗਈ ਹੈ। ਅੱਜ ਪੰਜਾਬ ’ਚ ਹਰੇਕ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਭਾਦਸੋਂ, 7 ਸਤੰਬਰ (ਗੁਰਬਖਸ਼ ਸਿੰਘ ਵੜੈਚ)- ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਜ ਸਥਾਨਕ ਸ਼ਹਿਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਚੋਣਾਂ ਦੋਰਾਨ ਵੱਡੇ-ਵੱਡੇ ਪਹਾੜ ਜਿਡੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਹਰੇਕ ਫਰੰਟ ਤੋਂ ਫੇਲ੍ਹ ਹੋ ਗਈ ਹੈ। ਅੱਜ ਪੰਜਾਬ ’ਚ ਹਰੇਕ ਵਰਗ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਹੈ। ਉਨ੍ਹਾਂ ਕਿਹਾ ਕਿ ਮੁਲਾਜਮਾਂ ਦੀ ਹਿਤੈਸ਼ੀ ਕਹਾਉਣ ਵਾਲੀ ਸਰਕਾਰ ਨੇ ਮੁਲਾਜਮ ਵਰਗ ਸਮੇਤ ਹਰੇਕ ਵਰਗ ਨੂੰ ਲੁੱਟਣ ਵਿਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਦੇ ਸੱਦੇ ’ਤੇ ਝਾੜੂ ਦੀ ਸਰਕਾਰ ਦੇ ਫੋਕੇ ਬਦਲਾਅ ਖ਼ਿਲਾਫ਼ 8 ਸਤੰਬਰ ਨੂੰ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ 11 ਵਜੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਥਾਨਕ ਸ਼ਹਿਰ ਦੀ ਅਨਾਜ ਮੰਡੀ ਤੋਂ ਸਵੇਰੇ 8 ਵਜੇ ਵੱਡੀ ਗਿਣਤੀ ਵਿਚ ਵਰਕਰ ਰੋਸ ਧਰਨੇ ਲਈ ਰਵਾਨਾ ਹੋਣਗੇ। ਧਰਮਸੋਤ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ, ਭ੍ਰਿਸ਼ਟਾਚਾਰ, ਵਿਗੜਦੀ ਕਾਨੂੰਨ-ਵਿਵਸਥਾ, ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਅਤੇ ਵੱਧ ਰਹੀ ਨਸ਼ਿਆਂ ਦੀ ਮਾਰ ਵਿਰੁੱਧ ਇਹ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਵੱਡੀ ਗਿਣਤੀ ਵਿਚ ਵਰਕਰ ਇਸ ਵਿਚ ਸ਼ਮੂਲੀਅਤ ਕਰਨ। ਇਸ ਮੌਕੇ ਉਨ੍ਹਾਂ ਨਾਲ ਚੁੰਨੀ ਲਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ, ਅਮਿਤ ਕੋਹਲੀ, ਸ਼ਕਤੀ ਕੁਮਾਰ, ਅਜਮੀਲ ਖਾਂ, ਸਰਕਲ ਸ਼ਹਿਰੀ ਪ੍ਰਧਾਨ ਸੁਖਜੀਵਨ ਕੁਮਾਰ, ਸੰਜੀਵ ਕੁਮਾਰ ਕਾਕਾ ਸਾਬਕਾ ਸ਼ਹਿਰੀ ਪ੍ਰਧਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਵਲੋਂ ਸਿਆਸੀ ਵਿਰੋਧੀ ਤੇ ਆਵਾਜ਼ ਚੁੱਕਣ ਵਾਲਿਆਂ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ- ਜਗਜੀਤ ਸਿੰਘ ਅਗਲੀ ਖ਼ਬਰ ਜ਼ਿਲ੍ਹਾ ਆੜ੍ਹਤੀਆ ਐਸੋਸੀਏਸ਼ਨ ਨੇ ਜ਼ਿਲ੍ਹਾ ਫੂਡ ਕੰਟਰੋਲਰ ਨੂੰ ਦਿੱਤਾ ਮੰਗ ਪੱਤਰ
Ad Position 24