08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਅਜੀਤ, ਜਲੰਧਰ ਪੰਜਾਬੀ ’ਵਰਸਿਟੀ ਵਿਖੇ ‘ਰੌਣਕ ਤੀਆਂ ਦੀ 2026’ ਪ੍ਰੋਗਰਾਮ ਆਰੰਭ ਮਸ਼ੀਨੀ ਅਤੇ ਭੱਜ-ਦੌੜ ਭਰੇ ਯੁੱਗ ਵਿਚ ਤੀਆਂ ਜਿਹੇ ਵਿਰਾਸਤੀ ਤਿਉਹਾਰਾਂ ਦੀ ਅਹਿਮੀਅਤ ਵਧੀ : ਡਾ. ਜਗਦੀਪ ਸਿੰਘ

ਪਟਿਆਲਾ, 7 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ ਕਰਵਾਇਆ ਜਾ ਰਿਹਾ ਦੋ ਦਿਨਾਂ ਪ੍ਰੋਗਰਾਮ ‘ਰੌਣਕ ਤੀਆਂ ਦੀ 2026’ ਸ਼ੁਰੂ ਹੋ ਗਿਆ ਹੈ। ਇਸ ਪ੍ਰੋਗਰਾਮ ਦਾ ਉਦਘਾਟਨ ਉਪ ਕੁਲਪਤੀ ਡਾ.

Ad Position 21
repet_subhas-goyals [Copy P29]
ਪੰਜਾਬੀ ਯੂਨੀਵਰਸਿਟੀ ਵਿਖੇ ’ਰੌਣਕ ਤੀਆਂ ਦੀ 2026’ ਪ੍ਰੋਗਰਾਮ ਦਾ ਆਗਾਜ਼ ਕਰਦੇ ਹੋਏ ਉਪ ਕੁਲਪਤੀ ਡਾ. ਜਗਦੀਪ ਸਿੰਘ, ਪਤਨੀ ਉਪ ਕੁਲਪਤੀ ਡਾ. ਸੁਖਜੀਤ ਕੌਰ ਅਤੇ ਅਧਿਕਾਰੀ। ਅਜੀਤ ਤਸਵੀਰ 08-09-2026
ਪਟਿਆਲਾ, 7 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵਲੋਂ ਕਰਵਾਇਆ ਜਾ ਰਿਹਾ ਦੋ ਦਿਨਾਂ ਪ੍ਰੋਗਰਾਮ ‘ਰੌਣਕ ਤੀਆਂ ਦੀ 2026’ ਸ਼ੁਰੂ ਹੋ ਗਿਆ ਹੈ। ਇਸ ਪ੍ਰੋਗਰਾਮ ਦਾ ਉਦਘਾਟਨ ਉਪ ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਕੀਤਾ ਗਿਆ। ਉਨ੍ਹਾਂ ਦੇ ਹਮਸਫ਼ਰ ਡਾ. ਸੁਖਜੀਤ ਕੌਰ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਦਿਆਰਥਣਾਂ ਨੇ ਗਿੱਧਾ, ਬੋਲੀਆਂ, ਲੋਕ ਗੀਤ ਅਤੇ ਹੋਰ ਰਵਾਇਤੀ ਸੱਭਿਆਚਾਰਕ ਵਨੰਗੀਆਂ ਪੇਸ਼ ਕਰਦਿਆਂ ਪੂਰੇ ਕੈਂਪਸ ਦੇ ਮਾਹੌਲ ਨੂੰ ਰੰਗਲਾ ਅਤੇ ਉਤਸ਼ਾਹਪੂਰਨ ਬਣਾ ਦਿੱਤਾ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਕਿਹਾ ਕਿ ਤੀਆਂ ਦਾ ਤਿਉਹਾਰ ਸਾਡੇ ਅਮੀਰ ਪੰਜਾਬੀ ਸੱਭਿਆਚਾਰ ਦਾ ਅਟੁੱਟ ਅੰਗ ਹੈ, ਜੋ ਧੀਆਂ-ਭੈਣਾਂ ਲਈ ਖੁਸ਼ੀਆਂ, ਭਾਈਚਾਰਕ ਸਾਂਝ ਅਤੇ ਆਪਣੀ ਮਾਂ-ਬੋਲੀ ਤੇ ਵਿਰਸੇ ਨਾਲ ਜੁੜਨ ਦਾ ਸੁਨੇਹਾ ਲੈ ਕੇ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਤਿਉਹਾਰ ਦੇ ਸਬੱਬ ਨਾਲ਼ ਧੀਆਂ-ਭੈਣਾਂ ਆਪਸ ਵਿਚ ਇਕੱਠੀਆਂ ਹੁੰਦੀਆਂ ਸਨ ਅਤੇ ਆਪਸ ਵਿਚ ਦੁਖ-ਸੁਖ ਵੀ ਸਾਂਝੇ ਕਰਦੀਆਂ ਸਨ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੇ ਮਸ਼ੀਨੀ ਅਤੇ ਭੱਜ-ਦੌੜ ਭਰੇ ਯੁੱਗ ਵਿਚ ਅਜਿਹੇ ਵਿਰਾਸਤੀ ਤਿਉਹਾਰਾਂ ਦੀ ਅਹਿਮੀਅਤ ਹੋਰ ਵੀ ਵਧ ਜਾਂਦੀ ਹੈ ਕਿਉਂਕਿ ਇਹ ਸਾਨੂੰ ਆਪਣੀਆਂ ਜੜ੍ਹਾਂ ਨਾਲ ਜੋੜਦੇ ਹਨ। ਉਨ੍ਹਾਂ ਵਿਭਾਗ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਆਪਣੇ ਮਾਣਮੱਤੇ ਪੰਜਾਬੀ ਵਿਰਸੇ ਅਤੇ ਲੋਕ-ਕਲਾਵਾਂ ਨਾਲ ਜੋੜੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਸ ਸਮਾਗਮ ਦੌਰਾਨ ਗਿੱਧਾ, ਬੋਲੀਆਂ, ਲੋਕ ਗੀਤ, ਮਹਿੰਦੀ ਅਤੇ ਹੋਰ ਰਵਾਇਤੀ ਮੁਕਾਬਲੇ ਕਰਵਾਏ ਜਾ ਰਹੇ ਹਨ। ਉਦਘਾਟਨੀ ਸੈਸ਼ਨ ਮੌਕੇ ਰਜਿਸਟਰਾਰ ਪ੍ਰੋ. ਅਜੀਤਾ, ਕੰਟਰੋਲਰ ਪ੍ਰੀਖਿਆਵਾਂ ਡਾ. ਹਿਮੇਂਦਰ ਭਾਰਤੀ, ਮੁਖੀ, ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਡਾ. ਉਂਕਾਰ ਸਿੰਘ ਬੜੈਚ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਦੰਦਰਾਲਾ ਢੀਂਡਸਾ ’ਚ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਵਿਧਾਇਕ ਕੋਹਲੀ ਤੇ ਮੇਅਰ ਗੋਗੀਆ ਨੇ ਪਟਿਆਲਾ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਕੀਤੀ ਸ਼ੁਰੂਆਤ
Ad Position 24