07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੰਜਾਬੀ ’ਵਰਸਿਟੀ ਵਿਖੇ ਅਧਿਆਪਕਾਂ ਨੇ ਲਗਾਇਆ ਧਰਨਾ ਅਧਿਆਪਕਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਹੋਇਆ ਤਾਂ ਸੰਘਰਸ਼ ਤਿੱਖਾ ਕੀਤਾ ਜਾਵੇਗਾ-ਪੂਟਾ ਆਗੂ

ਪਟਿਆਲਾ, 7 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਅਧਿਆਪਕਾਂ ਦੀਆਂ ਮੰਗਾਂ ਦੀ ਪੂਰਤੀ ਲਈ ਅਧਿਆਪਨ ਬਾਈਕਾਟ ਦੇ ਸੱਦੇ ਤਹਿਤ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਅਧਿਆਪਨ ਬੰਦ ਕਰਕੇ ਉਪ ਕੁਲਪਤੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ, ਦਮਦਮਾ ਸਾਹਿਬ ਅਤੇ ਹੋਰ ਰੀਜ਼ਲ ਸੈਂਟਰਾਂ ਤੇ ਨੇਬਰਹੁੱਡ ਕੈਂਪਸ ਦੇ ਅਧਿਆਪਕਾਂ ਨੇ ਵੀ ਸਾਥ ਦਿੱਤਾ।

Ad Position 21
repet_subhas-goyals [Copy P29]
ਪੰਜਾਬੀ ਯੂਨੀਵਰਸਿਟੀ ਵਿਖੇ ਅਧਿਆਪਨ ਬਾਈਕਾਟ ਕਰਕੇ ਉਪ-ਕੁਲਪਤੀ ਦਫ਼ਤਰ ਅੱਗੇ ਰੋਸ ਪ੍ਰਗਟ ਕਰਦੇ ਹੋਏ ਪੂਟਾ ਦੇ ਅਹੁਦੇਦਾਰ ਅਤੇ ਅਧਿਆਪਕ। ਅਜੀਤ ਤਸਵੀਰ 08-09-2026
ਪਟਿਆਲਾ, 7 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਅਧਿਆਪਕ ਸੰਘ (ਪੂਟਾ) ਵਲੋਂ ਅਧਿਆਪਕਾਂ ਦੀਆਂ ਮੰਗਾਂ ਦੀ ਪੂਰਤੀ ਲਈ ਅਧਿਆਪਨ ਬਾਈਕਾਟ ਦੇ ਸੱਦੇ ਤਹਿਤ ਯੂਨੀਵਰਸਿਟੀ ਦੇ ਅਧਿਆਪਕਾਂ ਨੇ ਅਧਿਆਪਨ ਬੰਦ ਕਰਕੇ ਉਪ ਕੁਲਪਤੀ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਮੌਕੇ ਯੂਨੀਵਰਸਿਟੀ ਦੇ ਗੁਰੂ ਕਾਸ਼ੀ ਕੈਂਪਸ, ਦਮਦਮਾ ਸਾਹਿਬ ਅਤੇ ਹੋਰ ਰੀਜ਼ਲ ਸੈਂਟਰਾਂ ਤੇ ਨੇਬਰਹੁੱਡ ਕੈਂਪਸ ਦੇ ਅਧਿਆਪਕਾਂ ਨੇ ਵੀ ਸਾਥ ਦਿੱਤਾ। ਪੂਟਾ ਦੇ ਪ੍ਰਧਾਨ ਪ੍ਰੋ. ਨਿਸ਼ਾਨ ਸਿੰਘ ਦਿਓਲ ਨੇ ਕਿਹਾ ਕਿ ਅਧਿਆਪਕਾਂ ਦੀਆਂ ਮੰਗਾਂ ਲੰਮੇ ਸਮੇਂ ਤੋਂ ਯੂਨੀਵਰਸਿਟੀ ਪ੍ਰਸ਼ਾਸਨ ਦੇ ਧਿਆਨ ਵਿਚ ਹਨ, ਪਰ ਵਾਰ-ਵਾਰ ਭਰੋਸਿਆਂ ਦੇ ਬਾਵਜੂਦ ਇਨ੍ਹਾਂ ਦਾ ਠੋਸ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਦੀਆਂ ਕੈਰੀਅਰ ਐਡਵਾਂਸਮੈਂਟ ਸਕੀਮ, ਤਨਖਾਹ ਕਮਿਸ਼ਨ ਦੇ ਬਕਾਏ, ਅਧਿਆਪਕਾਂ ਦੀ ਰੈਗੂਲਰ ਭਰਤੀ, ਐਡਹਾਕ ਅਧਿਆਪਕਾਂ ਨੂੰ ਰੈਗੂਲਰ ਕਰਨਾ, ਪੁਰਾਣੀ ਪੈਨਸ਼ਨ ਸਕੀਮ, ਸੇਵਾ-ਸੰਬੰਧੀ ਮਸਲੇ ਅਤੇ ਹੋਰ ਲੰਬਿਤ ਮੰਗਾਂ ਨੂੰ ਲੈ ਕੇ ਅਧਿਆਪਕਾਂ ਵਿਚ ਲੰਮੇ ਸਮੇਂ ਤੋਂ ਰੋਸ ਹੈ। ਇਨ੍ਹਾਂ ਮਸਲਿਆਂ ਦੇ ਹੱਲ ਲਈ ਪੂਟਾ ਵਲੋਂ ਲਗਾਤਾਰ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਗਿਆ, ਪਰ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਮਾਮਲਿਆਂ ਨੂੰ ਲਗਾਤਾਰ ਲਟਕਾਇਆ ਜਾ ਰਿਹਾ ਹੈ। ਪੂਟਾ ਦੇ ਸਕੱਤਰ ਡਾ. ਅਵਨੀਤ ਪਾਲ ਸਿੰਘ ਨੇ ਕਿਹਾ ਕਿ ਅਧਿਆਪਕਾਂ ਦੀਆਂ ਤਰੱਕੀ ਨਾਲ ਜੁੜੀਆਂ ਸ਼ਰਤਾਂ ਅਤੇ ਹੱਕਾਂ ਨਾਲ ਜੁੜੇ ਮਸਲਿਆਂ ਨੂੰ ਲਗਾਤਾਰ ਅਣਗੌਲਿਆ ਕਰਨਾ ਯੂਨੀਵਰਸਿਟੀ ਦੇ ਅਕਾਦਮਿਕ ਮਾਹੌਲ ਲਈ ਵੀ ਨੁਕਸਾਨਦੇਹ ਹੈ। ਪ੍ਰਸ਼ਾਸਨ ਨੂੰ ਇਸ ਗੰਭੀਰ ਸਥਿਤੀ ਨੂੰ ਸਮਝਦਿਆਂ ਟਾਲਮਟੋਲ ਦੀ ਬਜਾਏ ਫ਼ੈਸਲਾਕੁੰਨ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ’ਤੇ ਤੁਰੰਤ ਸਮੇਂਬੱਧ ਫ਼ੈਸਲੇ ਕੀਤੇ ਜਾਣ, ਜੇਕਰ ਯੂਨੀਵਰਸਿਟੀ ਪ੍ਰਸ਼ਾਸਨ ਨੇ ਮੰਗਾਂ ਪ੍ਰਤੀ ਗੰਭੀਰਤਾ ਨਾ ਦਿਖਾਈ ਤਾਂ ਪੂਟਾ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੀ ਪੂਰੀ ਜ਼ਿੰਮੇਵਾਰੀ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਸਰਕਾਰ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਨੇ ਛੱਤ ’ਚ ਪਾੜ ਪਾ ਕੇ ਕਰਿਆਨੇ ਦੀ ਦੁਕਾਨ ’ਚ ਕੀਤੀ ਚੋਰੀ ਅਗਲੀ ਖ਼ਬਰ ਜਨਰੇਸ਼ਨ ਜ਼ੀ ਤੇ ਅਲਫ਼ਾ ਸਮੇਤ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ‘ਮਿਸ਼ਨ ਕਲੀਨ ਪਟਿਆਲਾ’ ਮੁਹਿੰਮ ਨਾਲ ਮਿਲਾ...
Ad Position 24