09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਗੁਰਸ਼ਰਨ ਕੌਰ ਰੰਧਾਵਾ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ’ਤੇ ਮੁਬਾਰਕਾਂ

ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਦੇਸ਼ ਵਿਚ ਅਗਾਂਹ ਵਧੂ ਸੋਚ ਰੱਖਣ ਵਾਲੇ ਨੌਜਵਾਨ ਆਗੂ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਹੋਣ ’ਤੇ ਜਿੱਥੇ ਸ੍ਰੀ ਪਾਇਲਟ ਨੂੰ ਵਧਾਈ ਦਿੱਤੀ ਉੱਥੇ ਹੀ ਦੇਸ਼ ਦੀ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸਰਵ ਭਾਰਤੀ ਕਾਂਗਰਸ ਦੇ ਪ੍ਰਧਾਨ ਮੱਲੀਕਾਰਜੁਨ ਖ਼ਾਰਗੇ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ। ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਨੌਜਵਾਨ ਤੇ ਕਿਸਾਨ ਵਰਗ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲਿਆ ਹੈ ਜਿਹੜਾ ਕਾਂਗਰਸ ਦੀ ਸਰਕਾਰ ਬਣਾਉਣ ਲਈ ਸਹਾਈ ਸਿੱਧ ਹੋਵੇਗਾ।

Ad Position 21
repet_subhas-goyals [Copy P29]
ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਨ ’ਤੇ ਮੁਬਾਰਕਾਂ ਦੇਣ ਮੌਕੇ ਗੁਰਸ਼ਰਨ ਕੌਰ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਜੈਇੰਦਰ ਸਿੰਗਲਾ। ਅਜੀਤ ਤਸਵੀਰ 09-09-2026
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੇ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਦੇਸ਼ ਵਿਚ ਅਗਾਂਹ ਵਧੂ ਸੋਚ ਰੱਖਣ ਵਾਲੇ ਨੌਜਵਾਨ ਆਗੂ ਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਹੋਣ ’ਤੇ ਜਿੱਥੇ ਸ੍ਰੀ ਪਾਇਲਟ ਨੂੰ ਵਧਾਈ ਦਿੱਤੀ ਉੱਥੇ ਹੀ ਦੇਸ਼ ਦੀ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਸਰਵ ਭਾਰਤੀ ਕਾਂਗਰਸ ਦੇ ਪ੍ਰਧਾਨ ਮੱਲੀਕਾਰਜੁਨ ਖ਼ਾਰਗੇ ਤੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ। ਗੁਰਸ਼ਰਨ ਕੌਰ ਰੰਧਾਵਾ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਨੌਜਵਾਨ ਤੇ ਕਿਸਾਨ ਵਰਗ ਵਿਚ ਭਾਰੀ ਜੋਸ਼ ਦੇਖਣ ਨੂੰ ਮਿਲਿਆ ਹੈ ਜਿਹੜਾ ਕਾਂਗਰਸ ਦੀ ਸਰਕਾਰ ਬਣਾਉਣ ਲਈ ਸਹਾਈ ਸਿੱਧ ਹੋਵੇਗਾ। ਇਸ ਮੌਕੇ ਬੀਬੀ ਰੰਧਾਵਾ ਨੇ ਪੰਜਾਬ ਕਾਂਗਰਸ ਦੇ ਸਾਬਕਾ ਇੰਚਾਰਜ ਭੁਪੇਸ਼ ਬਘੇਲ ਨੂੰ ਉਨ੍ਹਾਂ ਵਲੋਂ ਦਿੱਤੀਆਂ ਸੇਵਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਆਸਾਮ ਕਾਂਗਰਸ ਦਾ ਇੰਚਾਰਜ ਬਣਨ ਦੀ ਵਧਾਈ ਦਿੱਤੀ। ਬੀਬੀ ਰੰਧਾਵਾ ਨੇ ਕਿਹਾ ਕਿ ਸਚਿਨ ਪਾਇਲਟ ਦੇਸ਼ ਦਾ ਉਹ ਨੌਜਵਾਨ ਆਗੂ ਹੈ ਜਿਸ ਦਾ ਸਿਆਸੀ ਜੀਵਨ ਸੰਘਰਸ਼ਸ਼ੀਲ ਰਿਹਾ ਹੈ। ਉਹ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਰਾਜਸਥਾਨ ਕਾਂਗਰਸ ਦੇ ਪ੍ਰਧਾਨ ਦੇ ਨਾਲ-ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਾਂਗਰਸ ਪਾਰਟੀ ਲਈ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਬੀਬੀ ਰੰਧਾਵਾ ਨੇ ਕਿਹਾ ਕਿ ਉਨ੍ਹਾਂ ਦੇ ਪਤੀ ਜਸਵਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਯੂਥ ਕਾਂਗਰਸ ਪਟਿਆਲਾ ਦਾ ਪ੍ਰਧਾਨ ਹੁੰਦੇ ਹੋਏ ਸਚਿਨ ਪਾਇਲਟ ਦੇ ਪਿਤਾ ਸਵਰਗੀ ਰਜੇਸ਼ ਪਾਇਲਟ ਦਾ 1997 ਸ਼ਾਨਦਾਰ ਸਨਮਾਨ ਕੀਤਾ ਸੀ, ਕਿਉਂਕਿ ਉਹ ਵੀ ਇਕ ਸੰਘਰਸ਼ਸ਼ੀਲ ਕਾਂਗਰਸੀ ਆਗੂ ਤੇ ਵੱਡੇ ਕਿਸਾਨ ਆਗੂ ਵੀ ਸਨ ਜਿਨ੍ਹਾਂ ਨੇ ਹਮੇਸ਼ਾ ਦੇਸ਼ ਭਰ ਦੇ ਕਿਸਾਨਾਂ ਦੀ ਆਵਾਜ਼ ਬੁਲੰਦ ਕੀਤੀ। ਬੀਬੀ ਰੰਧਾਵਾ ਨੇ ਕਿਹਾ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਦੇ ਹਰ ਵਰਗ ਖਾਸ ਤੌਰ ’ਤੇ ਨੌਜਵਾਨ ਤੇ ਕਿਸਾਨ ਵਰਗ ਵਿਚ ਭਾਰੀ ਉਤਸ਼ਾਹ ਹੈ ਤੇ ਉਨ੍ਹਾਂ ਨੂੰ ਭਰੋਸਾ ਹੈ ਕਿ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਅਸੀਂ ਪੰਜਾਬ ਵਿਚ 2027 ਵਿਚ ਕਾਂਗਰਸ ਦੀ ਸਰਕਾਰ ਬਣਾਵਾਂਗੇ। ਜ਼ਿਲ੍ਹਾ ਕਾਂਗਰਸ ਪਟਿਆਲਾ ਵਲੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਸਵਾਗਤ ਕਰਨ ਵਾਲਿਆਂ ਵਿਚ ਨਿਰਮਲ ਸਿੰਘ ਭੱਟੀਆਂ, ਦੀਦਾਰ ਸਿੰਘ ਦੌਣਕਲਾਂ, ਹਰਵਿੰਦਰ ਸਿੰਘ ਰਾਠੀਆ, ਪਰਮਜੀਤ ਚੌਹਾਨ ਰਤਨਜੀਤ ਜਾਹਲਾਂ, ਟਿੰਕਾ ਗਾਜੇਵਾਸ ਵਿਜੇ ਅਗਰਵਾਲ, ਸਵਰਨ ਮਠਾੜੂ ਲੱਕੀ ਗਰਗ, ਪੂਜਾ ਗਰਗ ਨਵੀਨ ਸਿੰਗਲਾ, ਸ਼ਿਵਜੀ ਸ਼ਰਮਾ, ਹਰਦੀਪ ਸਿੰਘ ਕਲਾਰਾ, ਨਛੱਤਰ ਸਿੰਘ ਰਾਈਮਾਜਰਾ, ਅਮਰਜੀਤ ਸਿੰਘ ਘੱਗਾ, ਤਹਿਸੀਲਦਾਰ ਦਰਸ਼ਨ ਸਿੰਘ, ਗੁਰਪ੍ਰੀਤ ਪੀ.ਏ., ਪ੍ਰਭਜੋਤ ਭਿੰਡਰ, ਬੇਅੰਤ ਸਿੰਘ ਪੱਪੀ ਐਮ.ਸੀ., ਧਰਮਪਾਲ ਸਮਾਣਾ, ਤਰਲੋਚਨ ਸਿੰਘ ਸਿਊਣਾ, ਕੀਮਤ ਸਿੰਘ ਹਰਚੰਦਪੁਰਾ ਮਨਦੀਪ ਕੌਰ ਚੌਹਾਨ ਆਦਿ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਆਰ. ਟੀ. ਆਈ. ਸੂਚਨਾ ਦੇਣ ਤੋਂ ਬੀ. ਡੀ. ਪੀ. ਓ. ਦਫ਼ਤਰ ਭੁੱਨਰਹੇੜੀ ਵਲੋਂ ਟਾਲਮਟੋਲ ਅਗਲੀ ਖ਼ਬਰ ਐਸ. ਆਈ. ਆਰ.-2026 ਤਹਿਤ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਦਾ ਵਿਨੈ ਬੁਬਲਾਨੀ ਵਲੋਂ ਜਾਇਜ਼ਾ
Ad Position 24