09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਮਾਮਲਾ ਵੋਟਾਂ ਦੀ ਐਸ. ਆਈ. ਆਰ. ਦਾ ਨਗਰ ਕੌਂਸਲ ਸਨੌਰ ‘ਤੇ ਲੱਗੇ ਦੋਸ਼ ਬੇਬੁਨਿਆਦ ਤੇ ਮਨਘੜਤ, ਸਾਰਾ ਕੰਮ ਨਿਯਮਾਂ ਅਨੁਸਾਰ- ਪ੍ਰਧਾਨ ਜੋਸ਼ਨ, ਈ. ਓ. ਲਖਵੀਰ ਸਿੰਘ

ਸਨੌਰ, 8 ਸਤੰਬਰ (ਸੋਖਲ)- ਨਗਰ ਕੌਂਸਲ ਸਨੌਰ ਵਿਚ ਐਸ. ਆਈ.

Ad Position 21
repet_subhas-goyals [Copy P29]
ਨਗਰ ਕੌਂਸਲ ਸਨੌਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪ੍ਰਧਾਨ ਪ੍ਰਦੀਪ ਜੋਸ਼ਨ ਨਾਲ ਕਾਰਜ ਸਾਧਕ ਅਫ਼ਸਰ ਲਖਵੀਰ ਸਿੰਘ। ਤਸਵੀਰ : ਗੀਤਵਿੰਦਰ ਸੋਖਲ 09-09-2026
ਸਨੌਰ, 8 ਸਤੰਬਰ (ਸੋਖਲ)- ਨਗਰ ਕੌਂਸਲ ਸਨੌਰ ਵਿਚ ਐਸ. ਆਈ. ਆਰ. ਫਾਰਮਾਂ ਸੰਬੰਧੀ ਇਤਰਾਜ਼ ਦੂਰ ਕਰਨ ਲਈ ਸਰਟੀਫਿਕੇਟ ਅਪਲਾਈ ਕਰਨ ਵਾਸਤੇ ਇਕ ਨਿੱਜੀ ਵਿਅਕਤੀ ਵਲੋਂ ਕਥਿਤ ਤੌਰ ‘ਤੇ 250 ਰੁਪਏ ਪ੍ਰਤੀ ਸਰਟੀਫਿਕੇਟ ਵਸੂਲੇ ਜਾਣ ਦੇ ਮਾਮਲੇ ਨੂੰ ਲੈ ਕੇ ਉੱਠੇ ਵਿਵਾਦ ’ਤੇ ਨਗਰ ਕੌਂਸਲ ਪ੍ਰਸ਼ਾਸਨ ਨੇ ਸਖ਼ਤ ਰੁਖ਼ ਅਖ਼ਤਿਆਰ ਕੀਤਾ ਹੈ। ਇਸ ਮਾਮਲੇ ਨੂੰ ਲੈ ਕੇ ਨਗਰ ਕੌਂਸਲ ਸਨੌਰ ਦੇ ਪ੍ਰਧਾਨ ਪ੍ਰਦੀਪ ਜੋਸ਼ਨ ਤੇ ਕਾਰਜ ਸਾਧਕ ਅਫ਼ਸਰ (ਈ.ਓ.) ਲਖਵੀਰ ਸਿੰਘ ਵਲੋਂ ਇਕ ਸਾਂਝੀ ਹੰਗਾਮੀ ਪ੍ਰੈੱਸ ਕਾਨਫਰੰਸ ਕੀਤੀ ਗਈ, ਜਿਸ ਵਿਚ ਉਨ੍ਹਾਂ ਨੇ ਇਕ ਵਿਅਕਤੀ ਨੂੰ ਸ਼ਰਾਰਤੀ ਅਨਸਰ ਦੱਸਦਿਆਂ ਪ੍ਰਧਾਨ ਪ੍ਰਦੀਪ ਜੋਸ਼ਨ ਨੇ ਨਗਰ ਕੌਂਸਲ ‘ਤੇ ਲਗਾਏ ਜਾ ਰਹੇ ਸਾਰੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਪੂਰੀ ਤਰ੍ਹਾਂ ਬੇਬੁਨਿਆਦ ਤੇ ਮਨਘੜਤ ਕਰਾਰ ਦਿੰਦਿਆ ਕਿਹਾ ਕਿ ਜਾਣ ਬੁੱਝ ਕੇ ਨਗਰ ਕੌਂਸਲ ਸਨੌਰ ਦੇ ਅਕਸ ਨੂੰ ਢਾਹ ਲਾਉਣ ਅਤੇ ਲੋਕਾਂ ਨੂੰ ਗੁਮਰਾਹ ਕਰਨ ਲਈ ਅਜਿਹੇ ਝੂਠੇ ਦੋਸ਼ ਲਗਾ ਰਹੇ ਹਨ । ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਪ੍ਰਦੀਪ ਜੋਸਨ ਅਤੇ ਕਾਰਜ ਸਾਧਕ ਅਫ਼ਸਰ ਲਖਵੀਰ ਸਿੰਘ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਨਗਰ ਕੌਂਸਲ ਸਨੌਰ ਵੱਲੋਂ ਹਰ ਕੰਮ ਸਰਕਾਰੀ ਨਿਯਮਾਂ ਅਤੇ ਪੂਰੀ ਪਾਰਦਰਸ਼ਤਾ ਅਨੁਸਾਰ ਨੇਪਰੇ ਚਾੜ੍ਹਿਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਿਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ ਹੈ ਅਤੇ ਆਮ ਜਨਤਾ ਦੇ ਕੰਮ ਬਿਨਾਂ ਕਿਸੇ ਭੇਦਭਾਵ ਜਾਂ ਕਿਸੇ ਤਰ੍ਹਾਂ ਦੀ ਖੱਜਲ-ਖੁਆਰੀ ਤੋਂ ਕੀਤੇ ਜਾ ਰਹੇ ਹਨ। ਉਨ੍ਹਾਂ ਸਬੰਧਤ ਸ਼ਖਸ ਤੇ ਹੋਰਨਾਂ ਅਜਿਹੇ ਅਨਸਰਾਂ ਨੂੰ ਤਾੜਦਿਆਂ ਕਿਹਾ ਵਿਕਾਸ ਕਾਰਜਾਂ ਤੋਂ ਧਿਆਨ ਭਟਕਾਉਣ ਤੇ ਬੇਲੋੜੀ ਸਿਆਸਤ ਚਮਕਾਉਣ ਦੀ ਬਜਾਏ ਲੋਕ ਹਿੱਤ ਦੇ ਕੰਮਾਂ ਵਿਚ ਸਾਥ ਦੇਣ ਦੀ ਗੱਲ ਆਖੀ। ਦੱਸਣਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਹਲਕੇ ਦੀ ਸਿਆਸਤ ਵਿੱਚ ਕਾਫ਼ੀ ਗਰਮਾ-ਗਰਮੀ ਦੇਖਣ ਨੂੰ ਮਿਲ ਰਹੀ ਹੈ, ਅੰਤ ਵਿਚ ਪ੍ਰਧਾਨ ਪ੍ਰਦੀਪ ਜੋਸਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਲੋਕ ਪੱਖੀ ਕੰਮਾਂ ਲਈ ਨਗਰ ਕੌਂਸਲ ਦਫ਼ਤਰ ਵਿਚ ਪ੍ਰੇਸ਼ਾਨੀ ਆਉਂਦੀ ਹੈ ਤਾਂ ਸਿੱਧੇ ਤੌਰ ਤੇ ਉਨ੍ਹਾਂ ਨਾਲ ਜਾਂ ਸੰਬੰਧਤ ਅਧਿਕਾਰੀ ਨਾਲ ਸਿੱਧਾ ਸੰਪਰਕ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਡਾ. ਵਿਜੇ ਸ਼ਾਰਦਾ ਵਲੋਂ ਸ੍ਰੀ ਸਨਾਤਨ ਧਰਮ ਮਹਾਂਵੀਰ ਦਲ ਨਾਭਾ ਦੇ ਸਮੂਹ ਮੈਂਬਰਾਂ ਦਾ ਸਨਮਾਨ ਅਗਲੀ ਖ਼ਬਰ ਚਿੱਟੇ ਦੀ ਹੋਮ ਡਲਿਵਰੀ, ਘੱਗਰ ਦੇ ਹੜ੍ਹ ਤੇ ਫ਼ੈਕਟਰੀਆਂ ਦੇ ਗੰਦੇ ਪਾਣੀ ਕਰਨ ਫੈਲ ਰਹੇ ਕੈਂਸਰ ਤੋਂ ਹਲਕੇ ਨੂੰ ਜਲਦ ਦਿਵਾਈ...
Ad Position 24