ਸਚਿਨ ਪਾਇਲਟ ਦੀ ਨਿਯੁਕਤੀ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ- ਖਨੌੜਾ
ਭਾਦਸੋਂ, 8 ਸਤੰਬਰ (ਪ੍ਰਦੀਪ ਦੰਦਰਾਲਾ)- ਕਾਂਗਰਸ ਹਾਈਕਮਾਂਡ ਵਲੋਂ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਸਚਿਨ ਪਾਇਲਟ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਇੰਚਾਰਜ ਲਗਾਇਆ ਗਿਆ ਹੈ। ਇਸ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ।
ਭਾਦਸੋਂ, 8 ਸਤੰਬਰ (ਪ੍ਰਦੀਪ ਦੰਦਰਾਲਾ)- ਕਾਂਗਰਸ ਹਾਈਕਮਾਂਡ ਵਲੋਂ ਦੇ ਇਸ ਫੈਸਲੇ ਨਾਲ ਪੰਜਾਬ ਵਿਚ ਸਚਿਨ ਪਾਇਲਟ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਨਵਾਂ ਇੰਚਾਰਜ ਲਗਾਇਆ ਗਿਆ ਹੈ। ਇਸ ਨਾਲ ਕਾਂਗਰਸ ਪਾਰਟੀ ਮਜ਼ਬੂਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਪੰਜਾਬ ਪ੍ਰਦੇਸ਼ ਕਾਂਗਰਸ ਹਰਵਿੰਦਰ ਸਿੰਘ ਖਨੌੜਾ ਨੇ ਇੱਥੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆਖਿਆ ਕਿ ਇਸ ਫੈਸਲੇ ਨਾਲ ਨੌਜਵਾਨਾਂ ਨੂੰ ਪਾਰਟੀ ਵਿਚ ਅੱਗੇ ਆਉਣ ਦੇ ਮੌਕੇ ਪ੍ਰਦਾਨ ਹੋਣਗੇ। ਖਨੌੜਾ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਦੂਰਅੰਦੇਸ਼ੀ ਸੋਚ ਨੇ ਅੱਜ ਪੰਜਾਬ ਕਾਂਗਰਸ ਪਾਰਟੀ ਨੂੰ ਵਧੇਰੇ ਮਜ਼ਬੂਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਸਚਿਨ ਪਾਇਲਟ ਵਰਗਾ ਨੌਜਵਾਨ ਇੰਚਾਰਜ ਮਿਲਿਆ ਹੈ, ਜੋ ਕਿ ਬਹੁਤ ਹੀ ਵਧੀਆ ਫੈਸਲਾ ਹੈ, ਕਿਉਂਕਿ ਸਚਿਨ ਪਾਇਲਟ ਨੇ ਯੂਥ ਕਾਂਗਰਸ ਤੋਂ ਲੈ ਕੇ ਰਾਜਸਥਾਨ ਦੇ ਉਪ ਮੁੱਖ ਮੰਤਰੀ ਤੱਕ ਪਾਰਟੀ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕੀਤਾ ਹੈ, ਜਿਸ ਦਾ ਪੰਜਾਬ ਕਾਂਗਰਸ ਨੂੰ ਭਰਪੂਰ ਫਾਇਦਾ ਹੋਵੇਗਾ। ਇਸ ਤੋਂ ਇਲਾਵਾ ਖਨੌੜਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਇਕਜੁੱਟ ਹੈ ਅਤੇ 2027 ਦੀਆਂ ਚੋਣਾਂ ਇਕਜੁੱਟ ਹੋ ਕੇ ਲੜੇਗੀ ਅਤੇ ਪੰਜਾਬ ਚ ਕਾਂਗਰਸ ਪਾਰਟੀ ਸਰਕਾਰ ਬਣਾਏਗੀ।