650 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਤੜਾਂ ’ਚ ਡਰੋਨ ਸ਼ੋਅ ਅੱਜ
ਪਾਤੜਾਂ, 8 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਪਾਤੜਾਂ (ਹਲਕਾ ਸ਼ੁਤਰਾਣਾ) ਵਿਖੇ 9 ਸਤੰਬਰ ਦੀ ਸ਼ਾਮ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਵਿਸ਼ੇਸ਼ ਡਰੋਨ ਸ਼ੋਅ ਅਨਾਜ ਮੰਡੀ ਪਾਤੜਾਂ ਵਿਖੇ ਹੋਵੇਗਾ।
ਪਾਤੜਾਂ, 8 ਸਤੰਬਰ (ਜਗਦੀਸ਼ ਸਿੰਘ ਕੰਬੋਜ)- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਲੜੀ ਤਹਿਤ ਪਾਤੜਾਂ (ਹਲਕਾ ਸ਼ੁਤਰਾਣਾ) ਵਿਖੇ 9 ਸਤੰਬਰ ਦੀ ਸ਼ਾਮ ਨੂੰ 500 ਡਰੋਨਾਂ ਦਾ ਸ਼ਾਨਦਾਰ ਸ਼ੋਅ ਕਰਵਾਇਆ ਜਾ ਰਿਹਾ ਹੈ। ਇਹ ਵਿਸ਼ੇਸ਼ ਡਰੋਨ ਸ਼ੋਅ ਅਨਾਜ ਮੰਡੀ ਪਾਤੜਾਂ ਵਿਖੇ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਡੀ.ਐਮ. ਪਾਤੜਾਂ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਆਧੁਨਿਕ ਤਕਨਾਲੋਜੀ ਤੇ ਰੌਸ਼ਨੀਆਂ ਦੇ ਇਸ ਵਿਲੱਖਣ ਪ੍ਰਦਰਸ਼ਨ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਸੰਦੇਸ਼ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੀਆਂ ਸਿੱਖਿਆਵਾਂ ਨੂੰ ਅਸਮਾਨ ’ ਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਜਾਵੇਗਾ। ਇਹ ਸ਼ੋਅ ਧਾਰਮਿਕ ਆਸਥਾ, ਤਕਨਾਲੋਜੀ ਅਤੇ ਸਭਿਆਚਾਰ ਦਾ ਸੁੰਦਰ ਸੁਮੇਲ ਪੇਸ਼ ਕਰੇਗਾ। ਕਾਲਾ ਰਾਮ ਕਾਂਸਲ ਨੇ ਕਿਹਾ ਕਿ ਇਸ ਵਿਲੱਖਣ ਪ੍ਰੋਗਰਾਮ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦਰਸ਼ਕਾਂ ਦੀ ਸਹੂਲਤ, ਸੁਰੱਖਿਆ ਅਤੇ ਸੁਚਾਰੂ ਪ੍ਰਬੰਧਾਂ ਲਈ ਲੋੜੀਂਦੀਆਂ ਤਿਆਰੀਆਂ ਵਿਖੇ ਪਹੁੰਚ ਕੇ ਇਸ ਯਾਦਗਾਰੀ ਡਰੋਨ ਸ਼ੋਅ ਦੇ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਨ।