08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਚਾਰ ਬਲਾਕਾਂ ’ਚ ਬਲਾਕ ਪੱਧਰੀ ਖੇਡਾਂ ਦਾ ਦੂਜਾ ਦਿਨ ਉਤਸ਼ਾਹ ਨਾਲ ਸੰਪੰਨ

ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਦੂਸਰੇ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਦੂਸਰੇ ਦਿਨ, ਪਟਿਆਲਾ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ ਅਤੇ ਨਾਭਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਸਰਕਾਰ ਵਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਦੂਸਰੇ ਦਿਨ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਗਈਆਂ। ਦੂਸਰੇ ਦਿਨ, ਪਟਿਆਲਾ ਦੇ ਚਾਰ ਬਲਾਕਾਂ ਪਟਿਆਲਾ ਸ਼ਹਿਰੀ, ਪਟਿਆਲਾ ਦਿਹਾਤੀ, ਰਾਜਪੁਰਾ ਅਤੇ ਨਾਭਾ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਜਿਹਨਾਂ ਵਿਚ ਵੱਖ-ਵੱਖ ਉਮਰ ਵਰਗ ਵਿੱਚ ਐਥਲੈਟਿਕਸ, ਫੁੱਟਬਾਲ, ਖੋ-ਖੋ, ਕਬੱਡੀ ਨੈਸ਼ਨਲ ਸਟਾਇਲ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ ਅਤੇ ਵਾਲੀਬਾਲ ਸਮੈਸ਼ਿੰਗ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਖੇਡਾਂ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ, ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡਾਂ ਦੇ ਦੂਸਰੇ ਦਿਨ ਪੋਲੋ ਗਰਾਊਂਡ ਪਟਿਆਲਾ ਵਿਖੇ ਪਟਿਆਲਾ ਸ਼ਹਿਰੀ ਬਲਾਕ ਦੀਆਂ ਹੋ ਰਹੀਆਂ ਖੇਡਾਂ ਵਿਚ ਹਰਪਾਲ ਜੁਨੇਜਾ, ਚੇਅਰਮੈਨ ਪੀ. ਆਰ. ਟੀ. ਸੀ. ਨੇ ਸ਼ਿਰਕਤ ਕੀਤੀ। ਇਸੇ ਤਰ੍ਹਾਂ ਹੀ ਬਲਾਕ ਨਾਭਾ ਵਿਖੇ ਜੱਸੀ ਸੋਹੀਆਂ, ਚੇਅਰਮੈਨ ਨਾਭਾ ਇੰਮਪਰੂਵਮੈਂਟ ਟਰੱਸਟ ਨੇ ਬਲਾਕ ਪੱਧਰੀ ਖੇਡਾਂ ਵਿਚ ਪਹੁੰਚ ਕੇ ਖਿਡਾਰੀਆਂ ਨੂੰ ਆਪਣਾ ਆਸ਼ੀਰਵਾਦ ਦਿੱਤਾ। ਬਲਾਕ ਪਟਿਆਲਾ ਦਿਹਾਤੀ ਉਮਰ ਵਰਗ ਅੰਡਰ -17 ਲੜਕਿਆਂ ਵਿੱਚ ਆਜਾਦ ਫੁੱਟਬਾਲ ਕਲੱਬ ਦੀ ਟੀਮ ਨੇ ਅਕਾਲ ਅਕੈਡਮੀ ਸਕੂਲ ਦੀ ਟੀਮ ਨੂੰ 6/0 ਨਾਲ ਹਰਾ ਕੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ। ਵਾਲੀਬਾਲ ਅੰਡਰ-14 ਲੜਕਿਆਂ ਵਿਚ ਨੰਦਪੁਰ ਸੇਖੋਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਿਆਣ ਦੀ ਟੀਮ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਵਿੱਚ ਨੰਦਪੁਰ ਸੇਖੋਂ ਨੇ ਪਹਿਲਾ ਸਥਾਨ, ਮਲਟੀਪਰਪਜ ਸਕੂਲ ਦੀ ਟੀਮ ਨੇ ਦੂਸਰਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਤੀਸਰਾ ਸਥਾਨ ਤੇ ਰੋੜਗੜ੍ਹ ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 21-30 ਲੜਕਿਆਂ ਵਿਚ ਇਲਾਇਟ ਕਲੱਹ ਨੇ ਪਹਿਲਾ ਸਥਾਨ ਅਤੇ ਫਿਜੀਕਲ ਕਾਲਜ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਬਲਾਕ ਪਟਿਆਲਾ ਸ਼ਹਿਰੀ ਵਾਲੀਬਾਲ ਸਮੈਸ਼ਿੰਗ ਅੰਡਰ-14 ਲੜਕੀਆਂ ਵਿੱਚ ਪਹਿਲਾ ਸਥਾਨ ਕੋਚਿੰਗ ਸੈਂਟਰ ਏ ਪੋਲੋ ਗਰਾਊਂਡ ਨੇ, ਦੂਸਰਾ ਸਥਾਨ ਸਿਵਲ ਲਾਈਨਜ ਸਕੂਲ ਪਟਿਆਲਾ ਨੇ, ਤੀਸਰਾ ਸਥਾਨ ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਟੀਮ ਨੇ ਅਤੇ ਚੌਥਾ ਸਥਾਨ ਕੋਚਿੰਗ ਸੈਂਟਰ ਬੀ ਪੋਲੋ ਗਰਾਊਂਡ ਪਟਿਆਲਾ ਦੀ ਟੀਮ ਨੇ ਹਾਸਲ ਕੀਤਾ। ਬਲਾਕ ਨਾਭਾ ਵਿਖੇ ਗੇਮ ਖੋ-ਖੋ ਉਮਰ ਵਰਗ ਅੰਡਰ - 21 ਲੜਕੀਆਂ ਵਿੱਚ ਨਵਨੀਤ ਪਬਲਿਕ ਸਕੂਲ ਨਰਮਾਣਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਵਿੱਚ ਸਾਧੋਹੇੜੀ ਦੀ ਟੀਮ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਐਥਲੈਟਿਕਸ ਮੈਨ ਅੰਡਰ-21, ਈਵੈਂਟ 1500 ਮੀਟਰ ਵਿੱਚ ਅਕਾਸ਼ਦੀਪ ਸਿੰਘ ਨੇ ਪਹਿਲਾ ਅਤੇ ਸਿਮਰਨਜੀਤ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਅਤੇ ਅੰਡਰ-21 ਲੜਕੀਆਂ ਵਿੱਚ ਗਗਨਪ੍ਰੀਤ ਕੌਰ ਨੇ ਪਹਿਲਾ ਅਤੇ ਸਿਮਰਨ ਕੌਰ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ। ਲੌਂਗ ਜੰਪ ਅੰਡਰ-21 ਲੜਕਿਆਂ ਵਿਚ ਅੰਜਾਮ ਅਲੀ ਨੇ ਪਹਿਲਾ, ਯੁਵਰਾਜ ਸਿੰਘ ਨੇ ਦੂਸਰਾ ਅਤੇ ਅਰਸ਼ਦੀਪ ਸਿੰਘ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 5000 ਮੀਟਰ ਲੜਕੇ ਉਮਰ ਵਰਗ ਅੰਡਰ-21 ਵਿੱਚ ਦਵਿੰਦਰ ਸਿੰਘ ਨੇ ਪਹਿਲਾ, ਗੁਰਸੇਵਕ ਸਿੰਘ ਨੇ ਦੂਸਰਾ ਅਤੇ ਦਲਜੀਤ ਦਾਸ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। 400ਮੀਟਰ ਅੰਡਰ-21 ਲੜਕੀਆਂ ਵਿੱਚ ਪਹਿਲਾ ਸਥਾਨ ਜਸ਼ਨਦੀਪ ਕੌਰ ਨੇ, ਦੂਸਰਾ ਸਥਾਨ ਲਵਦੀਪ ਕੌਰ ਨੇ ਪ੍ਰਾਪਤ ਕੀਤਾ। ਬਲਾਕ ਰਾਜਪੁਰਾ ਐਥਲੈਟਿਕਸ ਉਮਰ ਵਰਗ ਅੰਡਰ - 21, 100 ਮੀਟਰ ਲੜਕਿਆਂ ਵਿੱਚ ਗੁਰਜੋਤ ਸਿੰਘ ਨੇ ਪਹਿਲਾ ਸਥਾਨ, ਰਮੀਜ ਰਾਜਾ ਨੇ ਦੂਸਰਾ ਸਥਾਨ, ਨਮਨ ਅਹੂਜਾ ਨੇ ਤੀਸਰਾ ਸਥਾਨ ਅਤੇ ਤਨਿਕਸ਼ ਨੇ ਕ੍ਰਮਵਾਰ ਚੌਥਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ ਅੰਡਰ-17, 800 ਮੀਟਰ ਵਿੱਚ ਲੜਕਿਆਂ ਵਿੱਚ ਪਰਮਿੰਦਰ ਸਿੰਘ ਨੇ ਪਹਿਲਾ, ਦਵਿੰਦਰ ਸਿੰਘ ਨੇ ਦੂਸਰਾ ਅਤੇ ਮਾਨਵ ਕਸੂਰੀਆ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਉਮਰ ਵਰਗ ਅੰਡਰ-20 ਵਿੱਚ ਮਹਿਕ ਦੇਵੀ ਨੇ ਪਹਿਲਾ, ਜਸਪ੍ਰੀਤ ਕੌਰ ਨੇ ਦੂਸਰਾ ਤੇ ਸੰਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕਰਕੇ ਬਾਜ਼ੀ ਮਾਰੀ।
Ad Position 22
No active advertisement
ਪਿਛਲੀ ਖ਼ਬਰ ਰਿਪਦੁਮਨ ਕਾਲਜ ਸਟੇਡੀਅਮ ’ਚ ਜਲਦੀ ਨਵੇਂ ਬਾਥਰੂਮ, ਲਾਈਟਾਂ ਤੇ ਨੌਜਵਾਨਾਂ ਲਈ ਇਨਡੋਰ ਜਿੰਮ ਲਗਾਇਆ ਜਾਵੇਗਾ- ਜੱਸੀ ਸੋਹੀਆਂ... ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ’ਚ ਦੋ ਦਿਨਾ ਸੀ. ਬੀ. ਐਸ. ਈ. ਸਮਰੱਥਾ ਨਿਰਮਾਣ ਪ੍ਰੋਗਰਾਮ ਕਰਵਾਇਆ
Ad Position 24