08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਰਿਪਦੁਮਨ ਕਾਲਜ ਸਟੇਡੀਅਮ ’ਚ ਜਲਦੀ ਨਵੇਂ ਬਾਥਰੂਮ, ਲਾਈਟਾਂ ਤੇ ਨੌਜਵਾਨਾਂ ਲਈ ਇਨਡੋਰ ਜਿੰਮ ਲਗਾਇਆ ਜਾਵੇਗਾ- ਜੱਸੀ ਸੋਹੀਆਂ ਵਾਲਾ

ਨਾਭਾ, 8 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਸੂਬੇ ਵਿਚ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡਾਂ ਦੇ ਮੁਕਾਬਲਿਆਂ ਤਹਿਤ ਸਥਾਨਕ ਸਰਕਾਰੀ ਰਿਪਦੁਮਨ ਕਾਲਜ ਸਟੇਡੀਅਮ ਵਿਖੇ ਸ਼ੁਰੂ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਅੱਜ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਗੁਲਦਸਤਾ ਭੇਟ ਕਰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 09-09-2026
ਨਾਭਾ, 8 ਸਤੰਬਰ (ਜਗਨਾਰ ਸਿੰਘ ਦੁਲੱਦੀ)- ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਤਹਿਤ ਸੂਬੇ ਵਿਚ ਕਰਵਾਏ ਜਾ ਰਹੇ ਬਲਾਕ ਪੱਧਰੀ ਖੇਡਾਂ ਦੇ ਮੁਕਾਬਲਿਆਂ ਤਹਿਤ ਸਥਾਨਕ ਸਰਕਾਰੀ ਰਿਪਦੁਮਨ ਕਾਲਜ ਸਟੇਡੀਅਮ ਵਿਖੇ ਸ਼ੁਰੂ ਹੋਈਆਂ ਬਲਾਕ ਪੱਧਰੀ ਖੇਡਾਂ ਵਿਚ ਅੱਜ ਚੇਅਰਮੈਨ ਜੱਸੀ ਸੋਹੀਆਂ ਵਾਲਾ ਅਤੇ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਖਿਡਾਰੀਆਂ ਨਾਲ ਜਾਣ ਪਛਾਣ ਕੀਤੀ ਗਈ। ਇਸ ਮੌਕੇ ਪ੍ਰਬੰਧਕਾਂ ਵਲੋਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੂੰ ਗੁਲਦਸਤਾ ਭੇਟ ਕਰਦੇ ਹੋਏ ਉਨ੍ਹਾਂ ਦਾ ਸਵਾਗਤ ਕੀਤਾ। ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨਾਲ ਨੌਜਵਾਨਾਂ ਵਿਚ ਖੇਡਾਂ ਲਈ ਇੱਕ ਨਵਾਂ ਜੋਸ਼ ਭਰਿਆ ਹੈ ਜਿਸ ਸਦਕਾ ਅੱਜ ਨੌਜਵਾਨ ਖੇਡਾਂ ਵੱਲ ਉਤਸ਼ਾਹਿਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਨਵੇਂ ਖੇਡ ਗਰਾਊਂਡ ਬਣਾਏ ਗਏ ਹਨ ਅਤੇ ਚੰਗੀ ਤੇ ਨਰੋਈ ਸਿਹਤ ਬਣਾਉਣ ਲਈ ਜ਼ਿੰਮਾ ਦਾ ਪ੍ਰਬੰਧ ਕੀਤਾ ਗਿਆ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਰਿਪਦੁਮਨ ਕਾਲਜ ਸਟੇਡੀਅਮ ਨੂੰ ਹਰ ਪੱਖੋਂ ਤੋਂ ਵਧੀਆ ਬਣਾਇਆ ਜਾਵੇਗਾ ਅਤੇ ਆਉਣ ਵਾਲੇ ਸਮੇਂ ਵਿਚ ਸਟੇਡੀਅਮ ਵਿੱਚ ਲਾਈਟਾਂ, ਇਨਡੋਰ ਜਿੰਮ ਲਗਾਇਆ ਜਾਵੇਗਾ ਅਤੇ ਬਾਥਰੂਮ ਵੀ ਬਣਾਏ ਜਾਣਗੇ। ਇਸ ਮੌਕੇ ਸਪੋਰਟਸ ਵੈਲਫੇਅਰ ਬੋਰਡ ਹਲਕਾ ਨਾਭਾ ਦੇ ਚੇਅਰਮੈਨ ਪ੍ਰੋ. ਦੀਪਕ ਕੌਂਸਲ, ਕੋਚ ਰਣਧੀਰ ਸਿੰਘ, ਕੋਚ ਪਰਮਿੰਦਰ ਸਿੰਘ, ਯੂਥ ਆਗੂ ਲਾਲੀ ਫਤਿਹਪੁਰ, ਲਾਡੀ ਖਹਿਰਾ, ਜਤਿੰਦਰ ਸਿੰਘ ਕਕਰਾਲਾ, ਜਸਕਰਨਵੀਰ ਸਿੰਘ ਤੇਜੇ, ਪਰਮਿੰਦਰ ਸਿੰਘ ਭੰਗੂ, ਦਵਿੰਦਰ ਸਿੰਘ ਤੇ ਬਲਜੀਤ ਸਿੰਘ ਧਾਰੋਕੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਸੋਨਿੰਦਰ ਕੌਰ ਨੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ-2026: ਪਟਿਆਲਾ ਦੇ ਚਾਰ ਬਲਾਕਾਂ ’ਚ ਬਲਾਕ ਪੱਧਰੀ ਖੇਡਾਂ ਦਾ ਦੂਜਾ ਦਿਨ ਉਤਸ਼ਾਹ ਨਾਲ ਸੰਪੰਨ
Ad Position 24