08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਡਾ. ਸੋਨਿੰਦਰ ਕੌਰ ਨੇ ਡਿਪਟੀ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਦਉਨਤ ਹੋਣ ਉਪਰੰਤ ਡਿਪਟੀ ਡਾਇਰੈਕਟਰ ਬਣੇ ਡਾ. ਸੁਨਿੰਦਰ ਕੌਰ ਨੇ ਪਸ਼ੂ ਪਾਲਣ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ।

Ad Position 21
repet_subhas-goyals [Copy P29]
ਡਾਇਰੈਕਟਰ ਬਣੇ ਡਾ. ਸੁਨਿੰਦਰ ਕੌਰ ਅਹੁਦਾ ਸੰਭਾਲਦੇ ਹੋਏ। ਅਜੀਤ ਤਸਵੀਰ 09-09-2026
ਪਟਿਆਲਾ, 8 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪਦਉਨਤ ਹੋਣ ਉਪਰੰਤ ਡਿਪਟੀ ਡਾਇਰੈਕਟਰ ਬਣੇ ਡਾ. ਸੁਨਿੰਦਰ ਕੌਰ ਨੇ ਪਸ਼ੂ ਪਾਲਣ ਵਿਭਾਗ ਦੇ ਪਟਿਆਲਾ ਜ਼ਿਲ੍ਹੇ ਦੀ ਪਹਿਲੀ ਮਹਿਲਾ ਡਿਪਟੀ ਡਾਇਰੈਕਟਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਡਾ. ਸੋਨਿੰਦਰ ਕੌਰ ਨੇ ਦੱਸਿਆ ਕਿ ਉਹ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਸ਼ੂ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਤੇ ਸਕੱਤਰ ਰਾਹੁਲ ਭੰਡਾਰੀ ਦੀ ਅਗਵਾਈ ਹੇਠ ਪਸ਼ੂ ਪਾਲਣ ਵਿਭਾਗ ਦੀਆਂ ਸੇਵਾਵਾਂ ਜ਼ਿਲ੍ਹੇ ਦੇ ਹਰ ਪਸ਼ੂ ਪਾਲਕ ਤੱਕ ਪਹੁੰਚਾਉਣ ਲਈ ਮਿਹਨਤ ਨਾਲ ਕੰਮ ਕਰਨਗੇ। ਇਸ ਦੌਰਾਨ ਡਾ. ਸੋਨਿੰਦਰ ਕੌਰ ਵਲੋਂ ਆਪਣਾ ਅਹੁਦਾ ਸੰਭਾਲਣ ’ਤੇ ਦਫ਼ਤਰ ਦੇ ਸਮੂਹ ਸਟਾਫ ਨੇ ਆਪਣੇ ਨਵੇਂ ਡਿਪਟੀ ਡਾਇਰੈਕਟਰ ਦਾ ਭਰਵਾਂ ਸਵਾਗਤ ਕੀਤਾ। ਇਸ ਮੌਕੇ ਡੀਡੀਏਐਚ ਟ੍ਰੇਨਿੰਗ ਡਾ. ਪਰਮਜੀਤ ਸਿੰਘ, ਡੀਡੀਏਐਚ ਫਾਰਮ ਡਾ. ਚੇਤਨ ਗੁਪਤਾ ਅਤੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਸਦਰ ਦਫ਼ਤਰ ਡਾ. ਰਾਜ ਕੁਮਾਰ ਗੁਪਤਾ ਨੇ ਡਾ. ਸੋਨਿੰਦਰ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਏਡੀਏਪੀ ਡਾ. ਰਜਨੀਕ ਭੌਰਾ, ਏਡੀ ਟਰੇਨਿੰਗ ਡਾ. ਗੁਰਜੀਤ ਸਿੰਘ ਏਡੀ ਫਾਰਮਜ਼ ਡਾ. ਦਵਿੰਦਰ ਪਾਲ ਸਿੰਘ, ਵੈਟਰਨਰੀ ਅਫ਼ਸਰ ਡਾ. ਜਤਿੰਦਰ ਸਿੰਘ ਅਤੇ ਡਾ. ਜੀਵਨ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਸਟੇਟ ਵੈਟਨਰੀ ਅਫਸਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਪ੍ਰਧਾਨ ਡਾ. ਅਰਸ਼ਦੀਪ ਕੂਨਰ ਤੇ ਹੋਰ ਵੈਟਨਰੀ ਅਫ਼ਸਰਾਂ ਨੇ ਵੀ ਡਾ. ਸੁਰਿੰਦਰ ਕੌਰ ਦਾ ਭਰਵਾਂ ਸਵਾਗਤ ਕਰਦਿਆਂ ਸ਼ੁਭਕਾਮਨਾਵਾਂ ਦਿੱਤੀਆਂ। ਜਦਕਿ ਵੈਟਨਰੀ ਇੰਸਪੈਕਟਰ ਐਸੋਸੀਏਸ਼ਨ ਨੇ ਵੀ ਡਾ. ਸੁਰਿੰਦਰ ਕੌਰ ਨੂੰ ਅਹੁਦਾ ਸੰਭਾਲਣ ‘ਤੇ ਸ਼ੁਭਕਾਮਨਾਵਾਂ ਦਿੰਦਿਆਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਦਫਤਰ ਦੇ ਸਾਬਕਾ ਸੁਪਰਡੈਂਟ ਅਤੇ ਬੈਰਾਗੀ ਵੈਲਫੇਅਰ ਬੋਰਡ ਜ਼ਿਲਾ ਪਟਿਆਲਾ ਦੇ ਚੇਅਰਮੈਨ ਜਗਦੀਸ਼ ਸਿੰਘ ਨੇ ਵੀ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਵਾਮਨ ਦਵਾਦਸ਼ੀ ਦੇ ਪ੍ਰਬੰਧਾਂ ਲਈ ਚੇਅਰਮੈਨ ਮਹਿਤਾ ਨੇ ਡੀ. ਸੀ. ਨੂੰ ਲਿਖਿਆ ਪੱਤਰ ਅਗਲੀ ਖ਼ਬਰ ਰਿਪਦੁਮਨ ਕਾਲਜ ਸਟੇਡੀਅਮ ’ਚ ਜਲਦੀ ਨਵੇਂ ਬਾਥਰੂਮ, ਲਾਈਟਾਂ ਤੇ ਨੌਜਵਾਨਾਂ ਲਈ ਇਨਡੋਰ ਜਿੰਮ ਲਗਾਇਆ ਜਾਵੇਗਾ- ਜੱਸੀ ਸੋਹੀਆਂ...
Ad Position 24