ਸ਼ੇਰ-ਏ-ਪੰਜਾਬ ਟੀ-20 ਲੀਗ 2026 ਦਾ ਮੈਚ ਦੇਖਣ ਪਹੁੰਚੇ ਐਡੂਮੌਂਟ ਵਰਲਡ ਸਕੂਲ ਦੇ ਵਿਦਿਆਰਥੀ
ਨਾਭਾ, 8 ਸਤੰਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਸਥਿਤ ਐਡੂਮੌਂਟ ਵਰਲਡ ਸਕੂਲ ਦੇ ਜਮਾਤ ਅੱਠਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਸ਼ੇਰ-ਏ-ਪੰਜਾਬ ਟੀ-20 ਲੀਗ 2026 ਦੇ ਰੋਮਾਂਚਕ ਕ੍ਰਿਕਟ ਮੈਚ ਦਾ ਆਨੰਦ ਲੈਣ ਲਈ ਚੰਡੀਗੜ੍ਹ ਪਹੁੰਚੇ। ਇਸ ਵਿਦਿਅਕ ਤੇ ਖੇਡ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਮੈਦਾਨ ਵਿਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਬਹੁਤ ਉਤਸ਼ਾਹ ਨਾਲ ਦੇਖਿਆ ਤੇ ਕ੍ਰਿਕਟ ਦੇ ਰੋਮਾਂਚਕ ਪਲਾਂ ਦਾ ਆਨੰਦ ਮਾਣਿਆ।
ਸ
ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਪਟਿਆਲਾ ਹਰਮਨਜੀਤ ਸਿੰਘ ਹੰਸ ਨੂੰ ਵਿਸ਼ਾਲ ਕੰਬਾਈਨ ਦਾ ਮਾਡਲ ਭੇਟ ਕਰਦੇ ਹੋਏ ਵਿਕਰਮਜੀਤ ਸਿੰਘ ਮਾਣਕੂ। ਅਜੀਤ ਤਸਵੀਰ ਵੇਰਵਾ : ਪ੍ਰੀਤਮ ਸਿੰਘ ਨਾਗੀ
09-09-2026
ਨਾਭਾ, 8 ਸਤੰਬਰ (ਜਗਨਾਰ ਸਿੰਘ ਦੁਲੱਦੀ)- ਰਿਆਸਤੀ ਸ਼ਹਿਰ ਨਾਭਾ ਸਥਿਤ ਐਡੂਮੌਂਟ ਵਰਲਡ ਸਕੂਲ ਦੇ ਜਮਾਤ ਅੱਠਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ ਸ਼ੇਰ-ਏ-ਪੰਜਾਬ ਟੀ-20 ਲੀਗ 2026 ਦੇ ਰੋਮਾਂਚਕ ਕ੍ਰਿਕਟ ਮੈਚ ਦਾ ਆਨੰਦ ਲੈਣ ਲਈ ਚੰਡੀਗੜ੍ਹ ਪਹੁੰਚੇ। ਇਸ ਵਿਦਿਅਕ ਤੇ ਖੇਡ ਗਤੀਵਿਧੀ ਦੌਰਾਨ ਵਿਦਿਆਰਥੀਆਂ ਨੇ ਮੈਦਾਨ ਵਿਚ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਬਹੁਤ ਉਤਸ਼ਾਹ ਨਾਲ ਦੇਖਿਆ ਤੇ ਕ੍ਰਿਕਟ ਦੇ ਰੋਮਾਂਚਕ ਪਲਾਂ ਦਾ ਆਨੰਦ ਮਾਣਿਆ। ਵਿਦਿਆਰਥੀਆਂ ਨੇ ਖਿਡਾਰੀਆਂ ਦੀ ਹੌਂਸਲਾ-ਅਫ਼ਜ਼ਾਈ ਕਰਦੇ ਹੋਏ ਖੇਡ ਭਾਵਨਾ ਅਤੇ ਟੀਮ ਵਰਕ ਦੀ ਮਹੱਤਤਾ ਨੂੰ ਨੇੜਿਓ ਮਹਿਸੂਸ ਕੀਤਾ। ਬੱਚਿਆਂ ਦਾ ਅਨੰਦ ਉਸ ਸਮੇਂ ਦੁਗਣਾ ਚੌਗਣਾ ਹੋ ਗਿਆ ਜਿਸ ਸਮੇਂ ਉਨ੍ਹਾਂ ਦਾ ਹੌਂਸਲਾ ਅਫਜ਼ਾਈ ਕਰਨ ਲਈ ਸਟੇਡੀਅਮ ਵਿਚ ਅੰਤਰਰਾਸ਼ਟਰੀ ਖਿਡਾਰੀ ਸ਼ੁਭਮਨ ਗਿੱਲ ਦੇ ਪਿਤਾ ਲਖਵਿੰਦਰ ਸਿੰਘ ਗਿੱਲ ਅਤੇ ਉਨਾਂ ਦੀ ਭੈਣ ਸ਼ਾਹਨੀਲ ਗਿੱਲ ਵੀ ਸ਼ਾਮਿਲ ਹੋਏ, ਜਿਨ੍ਹਾਂ ਨੇ ਬੱਚਿਆਂ ਦੀ ਆਮਦ ’ਤੇ ਬਹੁਤ ਜਿਆਦਾ ਖੁਸ਼ੀ ਪ੍ਰਗਟ ਕੀਤੀ ਅਤੇ ਬੱਚਿਆਂ ਨੂੰ ਆਪਣਾ ਆਟੋਗਰਾਫ ਦੇ ਕੇ ਉਨ੍ਹਾਂ ਦੀਆਂ ਖੁਸ਼ੀਆਂ ਵਿਚ ਚਾਰ ਚੰਦ ਲਾ ਦਿੱਤੇ। ਇਸ ਮੌਕੇ ਵਿਦਿਆਰਥੀਆਂ ਨੂੰ ਕ੍ਰਿਕਟ ਦੇ ਨਿਯਮਾਂ, ਖੇਡ ਅਨੁਸ਼ਾਸਨ, ਟੀਮ ਵਰਕ, ਮਿਹਨਤ ਅਤੇ ਲਗਨ ਬਾਰੇ ਵਿਹਾਰਕ ਤਜ਼ਰਬਾ ਪ੍ਰਾਪਤ ਹੋਇਆ। ਮੈਚ ਦੇਖਣ ਦਾ ਇਹ ਮੌਕਾ ਵਿਦਿਆਰਥੀਆਂ ਲਈ ਮਨੋਰੰਜਨ ਦੇ ਨਾਲ-ਨਾਲ ਪ੍ਰੇਰਣਾਦਾਇਕ ਅਤੇ ਗਿਆਨਵਰਧਕ ਵੀ ਸਾਬਤ ਹੋਇਆ। ਸਕੂਲ ਪ੍ਰਬੰਧਕਾਂ ਵਲੋਂ ਵਿਦਿਆਰਥੀਆਂ ਨੂੰ ਅਜਿਹੀਆਂ ਖੇਡ ਗਤੀਵਿਧੀਆਂ ਨਾਲ ਜੋੜਨ ਦਾ ਉਦੇਸ਼ ਉਨ੍ਹਾਂ ਵਿਚ ਖੇਡਾਂ ਪ੍ਰਤੀ ਰੁਚੀ, ਟੀਮ ਭਾਵਨਾ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਨੂੰ ਉਤਸ਼ਾਹਿਤ ਕਰਨਾ ਹੈ। ਵਿਦਿਆਰਥੀਆਂ ਨੇ ਇਸ ਯਾਦਗਾਰ ਦੌਰੇ ਦਾ ਭਰਪੂਰ ਆਨੰਦ ਮਾਣਿਆ ਅਤੇ ਇਸ ਨੂੰ ਆਪਣੇ ਲਈ ਇਕ ਵਿਸ਼ੇਸ਼ ਅਨੁਭਵ ਦੱਸਿਆ।