10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਚਿਨ ਪਾਇਲਟ ਨਾਲ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਕੀਤੀ ਮੁਲਾਕਾਤ

ਸਮਾਣਾ, 9 ਸਤੰਬਰ (ਸਾਹਿਬ ਸਿੰਘ)- ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੇ ਸੰਗਠਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

Ad Position 21
repet_subhas-goyals [Copy P29]
ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਸਮੇਂ ਉਨ੍ਹਾਂ ਦਾ ਸਵਾਗਤ ਕਰਦੇ ਹੋਏ। ਅਜੀਤ ਤਸਵੀਰ 10-09-2026
ਸਮਾਣਾ, 9 ਸਤੰਬਰ (ਸਾਹਿਬ ਸਿੰਘ)- ਸਮਾਣਾ ਦੇ ਸਾਬਕਾ ਵਿਧਾਇਕ ਰਾਜਿੰਦਰ ਸਿੰਘ ਨੇ ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਜਨਰਲ ਸਕੱਤਰ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਦੋਵਾਂ ਆਗੂਆਂ ਵਿਚਕਾਰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ, ਪਾਰਟੀ ਦੇ ਸੰਗਠਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਚਿਨ ਪਾਇਲਟ ਨੇ ਸਾਬਕਾ ਵਿਧਾਇਕ ਤੋਂ ਵਿਧਾਨ ਸਭਾ ਹਲਕਾ ਸਮਾਣਾ ਤੇ ਸਨੌਰ ਵਿਚ ਕਾਂਗਰਸ ਦੀ ਸਥਿਤੀ ਬਾਰੇ ਜਾਣਕਾਰੀ ਲਈ ਅਤੇ ਦੋਵਾਂ ਹਲਕਿਆਂ ਵਿਚ ਜਿੱਤ ਹਾਸਲ ਕਰਨ ਲਈ ਸੁਝਾਅ ਮੰਗੇ। ਰਾਜਿੰਦਰ ਸਿੰਘ ਨੇ ਕਿਹਾ ਕਿ ਸਚਿਨ ਪਾਇਲਟ ਇਕ ਤਜਰਬੇਕਾਰ ਆਗੂ ਹਨ ਤੇ ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਅਤੇ ਸੰਗਠਨਾਤਮਿਕ ਸਮਝ ਦਾ ਪੰਜਾਬ ਕਾਂਗਰਸ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਆਗੂਆਂ ਅਤੇ ਵਰਕਰਾਂ ਵਿਚਕਾਰ ਇਕਜੁੱਟਤਾ ਅਤੇ ਬਿਹਤਰ ਤਾਲਮੇਲ ਬਹੁਤ ਜ਼ਰੂਰੀ ਹੈ। ਸਾਬਕਾ ਵਿਧਾਇਕ ਨੇ ਆਸ ਪ੍ਰਗਟਾਈ ਕਿ ਸਚਿਨ ਪਾਇਲਟ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਜ਼ਮੀਨੀ ਪੱਧਰ ’ਤੇ ਹੋਰ ਸਰਗਰਮ ਹੋਵੇਗੀ ਅਤੇ ਵਰਕਰਾਂ ਵਿਚ ਨਵਾਂ ਜੋਸ਼ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਸੰਪਰਕ ਹੋਰ ਵਧਾਉਣ ਲਈ ਯਤਨ ਤੇਜ਼ ਕੀਤੇ ਜਾਣਗੇ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 12 ਨੂੰ ਅਗਲੀ ਖ਼ਬਰ ਨਾਭਾ ਦੇ ਓਵਰਬ੍ਰਿਜ ਪੁਲ ਦੀ ਹਾਲਤ ਹੋਈ ਖਸਤਾ
Ad Position 24