10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਚਿਨ ਪਾਇਲਟ ਇਕ ਨੌਜਵਾਨ, ਤਜਰਬੇਕਾਰ ਤੇ ਪ੍ਰਭਾਵਸ਼ਾਲੀ ਸਿਆਸੀ ਆਗੂ- ਹੈਰੀ ਮਾਨ

ਡਕਾਲਾ, 9 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਪੰਜਾਬ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਸਚਿਨ ਪਾਇਲਟ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਤੇ ਮਜ਼ਬੂਤੀ ਮਿਲੇਗੀ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਡਕਾਲਾ, 9 ਸਤੰਬਰ (ਰਵਿੰਦਰ ਸਿੰਘ ਪੰਜੇਟਾ)-ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਦਾ ਪੰਜਾਬ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਸੀਨੀਅਰ ਆਗੂ ਹਰਿੰਦਰਪਾਲ ਸਿੰਘ ਹੈਰੀ ਮਾਨ ਨੇ ਸਚਿਨ ਪਾਇਲਟ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਨੂੰ ਨਵੀਂ ਦਿਸ਼ਾ ਤੇ ਮਜ਼ਬੂਤੀ ਮਿਲੇਗੀ। ਹੈਰੀ ਮਾਨ ਨੇ ਕਿਹਾ ਕਿ ਸਚਿਨ ਪਾਇਲਟ ਇਕ ਨੌਜਵਾਨ, ਤਜਰਬੇਕਾਰ ਤੇ ਪ੍ਰਭਾਵਸ਼ਾਲੀ ਸਿਆਸੀ ਆਗੂ ਹਨ। ਉਨ੍ਹਾਂ ਦੇ ਸੰਗਠਨਾਤਮਕ ਤਜਰਬੇ ਅਤੇ ਕੰਮ ਕਰਨ ਦੇ ਢੰਗ ਨਾਲ ਪੰਜਾਬ ਕਾਂਗਰਸ ਨੂੰ ਹੋਰ ਬਿਹਤਰ ਅਤੇ ਮਜ਼ਬੂਤ ਢੰਗ ਨਾਲ ਸੰਗਠਿਤ ਕਰਨ ਵਿਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦਾ ਮਜ਼ਬੂਤ ਆਧਾਰ ਹੈ ਤੇ ਹੁਣ ਲੋੜ ਹੈ ਕਿ ਪਾਰਟੀ ਦੇ ਹਰ ਆਗੂ ਅਤੇ ਵਰਕਰ ਨੂੰ ਇੱਕਜੁੱਟ ਕਰਕੇ ਇਸ ਤਾਕਤ ਨੂੰ ਹੋਰ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਦੀ ਅਗਵਾਈ ਅਤੇ ਮਾਰਗਦਰਸ਼ਨ ਹੇਠ ਪੰਜਾਬ ਕਾਂਗਰਸ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਖੇਤਰਾਂ ਤੱਕ ਆਪਣੇ ਸੰਗਠਨ ਨੂੰ ਹੋਰ ਮਜ਼ਬੂਤ ਕਰੇਗੀ। ਹੈਰੀ ਮਾਨ ਨੇ ਵਿਸ਼ਵਾਸ ਪ੍ਰਗਟਾਇਆ ਕਿ ਸਚਿਨ ਪਾਇਲਟ ਦੀ ਨਿਯੁਕਤੀ ਨਾਲ ਪੰਜਾਬ ਕਾਂਗਰਸ ਵਿਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਕਾਂਗਰਸ ਇਕ ਮਜ਼ਬੂਤ ਟੀਮ ਵਜੋਂ ਕੰਮ ਕਰੇਗੀ ਅਤੇ ਲੋਕਾਂ ਦਾ ਭਰੋਸਾ ਜਿੱਤਣ ਲਈ ਪੂਰੀ ਤਨਦੇਹੀ ਨਾਲ ਮੈਦਾਨ ਵਿਚ ਉਤਰੇਗੀ।
Ad Position 22
No active advertisement
ਪਿਛਲੀ ਖ਼ਬਰ ਘਰ ਦੇ ਬਾਹਰੋਂ ਕਾਰ ਚੋਰੀ ਅਗਲੀ ਖ਼ਬਰ ਚੜ੍ਹਦੀ ਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਦੇ ਭੈਣ ਅਤੇ ਮੁੱਖ ਮੰਤਰੀ ਹਰਿਆਣਾ ਦੇ ਓ. ਐੱਸ. ਡੀ. ਡਾ. ਪ੍ਰਭਲੀਨ...
Ad Position 24