10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਯੂਨੀਵਰਸਿਟੀ ਦੁਆਰਾ ਯੂ. ਜੀ. ਸੀ. 2018 ਦਾ ਰੈਗੂਲੇਸ਼ਨ ਲਾਗੂ ਨਾ ਕਰਨ ਦੇ ਰੋਸ ਵਜੋਂ ਮੀਰਾਂਪੁਰ ਕਾਲਜ ਦਾ ਮੁੱਖ ਗੇਟ ਬੰਦ

ਦੇਵੀਗੜ੍ਹ, 9 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬੀ ਯੂਨੀਵਰਸਿਟੀ ਦੁਆਰਾ ਯੂ. ਜੀ.

Ad Position 21
repet_subhas-goyals [Copy P29]
ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਕਾਲਜ ਦਾ ਗੇਟ ਬੰਦ ਕਰ ਕੇ ਅਧਿਆਪਕਾ ਰੋਸ ਪ੍ਰਦਰਸ਼ਨ ਕਰਦੇ ਹੋਏ। ਅਜੀਤ ਤਸਵੀਰ 10-09-2026
ਦੇਵੀਗੜ੍ਹ, 9 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬੀ ਯੂਨੀਵਰਸਿਟੀ ਦੁਆਰਾ ਯੂ. ਜੀ. ਸੀ. 2018 ਦਾ ਰੈਗੂਲੇਸ਼ਨ ਲਾਗੂ ਨਾ ਕਰਨ ਦੇ ਰੋਸ ਵਜੋਂ ਕੰਟਰੈਕਟ ਅਧਿਆਪਕਾਂ ਨੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਦਾ ਮੁੱਖ ਗੇਟ ਬੰਦ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਅਧਿਆਪਕਾਂ ਨੇ ਯੂਨੀਵਰਸਿਟੀ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਹੱਕੀ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਡਾ. ਤੇਜਿੰਦਰ ਪਾਲ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕ ਪਿਛਲੇ ਲੰਮੇ ਸਮੇਂ ਤੋਂ ਯੂਨੀਵਰਸਿਟੀ ਕੈਂਪਸ, ਨੇਬਰਹੁੱਡ ਕੈਂਪਸ, ਰੀਜਨਲ ਸੈਂਟਰ ਅਤੇ ਇਸ ਨਾਲ ਸਬੰਧਤ ਕਾਂਸਟੀਚੂਐਂਟ ਕਾਲਜਾਂ ਵਿਚ ਪੂਰੀ ਇਮਾਨਦਾਰੀ, ਮਿਹਨਤ ਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ। ਇਸ ਦੇ ਬਾਵਜੂਦ ਉਨ੍ਹਾਂ ਨੂੰ ਬਣਦੇ ਸੇਵਾ ਅਧਿਕਾਰਾਂ ਤੇ ਸੁਰੱਖਿਆ ਤੋਂ ਵਾਂਝਾ ਰੱਖਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ 2018 ਦੇ ਰੈਗੂਲੇਸ਼ਨ ਨੂੰ ਲਾਗੂ ਕਰਨ ਵਿੱਚ ਹੋ ਰਹੀ ਦੇਰੀ ਅਧਿਆਪਕਾਂ ਨਾਲ ਨਿਆਂ ਨਹੀਂ ਹੈ। ਡਾ. ਲਵਦੀਪ ਕੁਮਾਰ ਸ਼ਰਮਾ ਨੇ ਕਿਹਾ ਕਿ ਕੰਟਰੈਕਟ ਅਧਿਆਪਕਾਂ ਨੇ ਆਪਣੀ ਜ਼ਿੰਦਗੀ ਦੇ ਕਈ ਕੀਮਤੀ ਸਾਲ ਯੂਨੀਵਰਸਿਟੀ ਦੀ ਸੇਵਾ ਵਿਚ ਲਗਾਏ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੱਕ ਸੇਵਾਵਾਂ ਲੈਣ ਦੇ ਬਾਵਜੂਦ ਅਧਿਆਪਕਾਂ ਦੇ ਭਵਿੱਖ ਨੂੰ ਅਨਿਸ਼ਚਿਤ ਰੱਖਣਾ ਬਹੁਤ ਚਿੰਤਾਜਨਕ ਹੈ। ਡਾ. ਨਰੇਸ਼ ਕੁਮਾਰ ਬਾਤਿਸ਼ ਨੇ ਯੂਨੀਵਰਸਿਟੀ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ 2018 ਦੇ ਰੈਗੂਲੇਸ਼ਨ ਨੂੰ ਬਿਨਾਂ ਕਿਸੇ ਹੋਰ ਦੇਰੀ ਦੇ ਲਾਗੂ ਕਰਕੇ ਅਧਿਆਪਕਾਂ ਨੂੰ ਬਣਦੇ ਹੱਕ ਦਿੱਤੇ ਜਾਣ। ਇਸ ਮੌਕੇ ਪੁਕਟਾ ਦੇ ਜਨਰਲ ਸਕੱਤਰ ਪ੍ਰੋ. ਰਮਨ ਪ੍ਰੀਤ ਸਿੰਘ ਨੇ ਕਿਹਾ ਕਿ ਕੰਟਰੈਕਟ ਅਧਿਆਪਕਾਂ ਦੀਆਂ ਮੰਗਾਂ ਨੂੰ ਲਗਾਤਾਰ ਲਟਕਾਉਣਾ ਉਨ੍ਹਾਂ ਦੇ ਸਬਰ ਦੀ ਪਰਖ ਹੈ। ਇਸ ਮੌਕੇ ਬੰਦ ਦੀ ਕਾਲ ਨੂੰ ਸਮਰਥਨ ਦਿੰਦਿਆਂ ਧਰਨੇ ਵਿੱਚ ਸ਼ਾਮਲ ਹੋਣ ਲਈ ਪ੍ਰੋਫੈਸਰ ਗੁਰਵਿੰਦਰ ਪਾਲ ਕੌਰ, ਇੰਸਟ੍ਰਕਟਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਡਾ. ਰਾਕੇਸ਼ ਕੁਮਾਰ, ਡਾ. ਰਜਨੀ ਜੁਨੇਜਾ, ਡਾ. ਗੁਰਦੇਵ ਸਿੰਘ ਤੇ ਡਾ. ਹਰਜੀਤ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਲੋਕਤੰਤਰ ਦੀ ਜਿੱਤ, ਪਰਚੀ ਰਾਹੀਂ ਜਿੱਤੀ ਭਾਜਪਾ ਕੌਂਸਲਰ ’ਤੇ ਹਾਈਕੋਰਟ ਦੀ ਮੋਹਰ, ਦੁਬਾਰਾ ਗਿਣਤੀ ’ਤੇ ਲਾਈ ਰੋਕ ਅਗਲੀ ਖ਼ਬਰ ਡਾਕਟਰਾਂ ਸਮੇਤ 70 ਲੋਕਾਂ ਨੇ ਆਪਣੀਆਂ ਅੱਖਾਂ ਦਾਨ ਕਰਨ ਦੀ ਸਹੁੰ ਚੁੱਕੀ
Ad Position 24