ਪੰਜਾਬ ਸਰਕਾਰ ਆਪਣੀਆਂ ਨਾਕਾਮੀਆਂ ਲੁਕਾਉਣ ਲਈ ਪੰਜਾਬ ਦੇ ਲੋਕਾਂ ’ਤੇ ਕਰ ਰਹੀ ਹੈ ਤਸ਼ੱਦਦ- ਦਵਿੰਦਰ ਸਿੰਘ ਸਿੱਧੂ
ਪਾਤੜਾਂ, 9 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਨੇ ਪਾਤੜਾਂ ਵਖੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ, ਜਦੋਂ ਕਿ ਨਸ਼ੇ ਦੀ ਓਵਰਡੋਜ ਨਾਲ ਰੋਜ਼ਾਨਾ ਹੀ ਕਈ ਨੌਜਵਾਨਾਂ ਦੇ ਮਰਨ ਦੀਆਂ ਖਬਰਾਂ ਆ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਪਿਛਲੇ ਦਿਨੀਂ ਜਿਸ ਤਰ੍ਹਾਂ ਮੁੱਖ ਮੰਤਰੀ ਦੀ ਫੇਰੀ ਦੌਰਾਨ ਇਕ ਨੌਜਵਾਨ ਵਿਅਕਤੀ ਨੂੰ ਝੰਡਾ ਲਹਿਰਾਉਣ ਕਰਕੇ ਜਿਸ ਤਰ੍ਹਾਂ ਉਕਤ ਵਿਅਕਤੀ ’ਤੇ ਤਸ਼ੱਦਦ ਕੀਤਾ ਗਿਆ ਉਸ ਨੇ ਸਮੁੱਚੀ ਦੁਨੀਆਂ ਵਿਚ ਪੰਜਾਬੀਆਂ ਦਾ ਸਿਰ ਨੀਵਾਂ ਕੀਤਾ ਹੈ।
ਪਾਤੜਾਂ, 9 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)- ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਦਵਿੰਦਰ ਸਿੰਘ ਸਿੱਧੂ ਨੇ ਪਾਤੜਾਂ ਵਖੇ ਪੱਤਰਕਾਰਾਂ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਬਣਾਉਣ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ, ਜਦੋਂ ਕਿ ਨਸ਼ੇ ਦੀ ਓਵਰਡੋਜ ਨਾਲ ਰੋਜ਼ਾਨਾ ਹੀ ਕਈ ਨੌਜਵਾਨਾਂ ਦੇ ਮਰਨ ਦੀਆਂ ਖਬਰਾਂ ਆ ਰਹੀਆਂ ਹਨ। ਸਿੱਧੂ ਨੇ ਕਿਹਾ ਕਿ ਪਿਛਲੇ ਦਿਨੀਂ ਜਿਸ ਤਰ੍ਹਾਂ ਮੁੱਖ ਮੰਤਰੀ ਦੀ ਫੇਰੀ ਦੌਰਾਨ ਇਕ ਨੌਜਵਾਨ ਵਿਅਕਤੀ ਨੂੰ ਝੰਡਾ ਲਹਿਰਾਉਣ ਕਰਕੇ ਜਿਸ ਤਰ੍ਹਾਂ ਉਕਤ ਵਿਅਕਤੀ ’ਤੇ ਤਸ਼ੱਦਦ ਕੀਤਾ ਗਿਆ ਉਸ ਨੇ ਸਮੁੱਚੀ ਦੁਨੀਆਂ ਵਿਚ ਪੰਜਾਬੀਆਂ ਦਾ ਸਿਰ ਨੀਵਾਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਵਰਗੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਪੰਜਾਬੀਆਂ ਨੂੰ ਕਦੇ ਵੀ ਅਜਿਹੀ ਨਮੋਸ਼ੀ ਦਾ ਸਾਹਮਣਾ ਨਹੀਂ ਕਰਨਾ ਪਿਆ ਸੀ ਜੋ ਕਿ ਅੱਜ ਪੰਜਾਬ ਦੀ ਜਨਤਾ ਰੋਜ਼ਾਨਾ ਭਾਰੀ ਤਸ਼ੱਦਦ ਸਹਿ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪ੍ਰਤੀ ਪੰਜਾਬ ਦੀ ਜਨਤਾ ਅੰਦਰ ਭਾਰੀ ਰੋਸ ਹੈ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਅਤੇ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਭਰਵਾਂ ਸਮਰਥਨ ਦੇ ਰਹੇ ਹਨ। ਇਸ ਮੌਕੇ ਇਨ੍ਹਾਂ ਨਾਲ ਵੱਖ-ਵੱਖ ਯੂਥ ਅਕਾਲੀ ਵਰਕਰ ਹਾਜ਼ਰ ਸਨ।