ਲੌਟ ਵਿਖੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ
ਭਾਦਸੋਂ, 9 ਸਤੰਬਰ (ਪ੍ਰਦੀਪ ਦੰਦਰਾਲਾ)- ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੌਟ ਵਿਚ ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।
ਭਾਦਸੋਂ, 9 ਸਤੰਬਰ (ਪ੍ਰਦੀਪ ਦੰਦਰਾਲਾ)- ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੌਟ ਵਿਚ ਸਾਬਕਾ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਲੋਕ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਇਸ ਮੌਕੇ ਨਵੇਂ ਸ਼ਾਮਲ ਹੋਏ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਵਿਚ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਚਮਕੌਰ ਸਿੰਘ, ਚਰਨਜੀਤ ਸਿੰਘ, ਭਗਤ ਸਿੰਘ, ਜਸਵਿੰਦਰ ਸਿੰਘ, ਲਾਲ ਸਿੰਘ, ਹਰਜਿੰਦਰ ਸਿੰਘ ਤੇ ਹਾਕਮ ਸਿੰਘ ਦੇ ਨਾਂਅ ਪ੍ਰਮੁੱਖ ਹਨ। ਮੋਹਿਤ ਮਹਿੰਦਰਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਕੰਮ ਕਰਦੀ ਆਈ ਹੈ।ਮੋਹਿਤ ਮਹਿੰਦਰਾ ਨੇ ਕਿਹਾ ਕਿ ਪਿੰਡ ਲੌਟ ਦੇ ਲੋਕਾਂ ਵਲੋਂ ਕਾਂਗਰਸ ਵਿਚ ਸ਼ਾਮਲ ਹੋਣਾ ਪਾਰਟੀ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਮਿਹਨਤ ਕਰ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਲੋਕਾਂ ਨਾਲ ਲਗਾਤਾਰ ਸੰਪਰਕ ਕੀਤਾ ਜਾਵੇਗਾ। ਉਨ੍ਹਾਂ ਨਵੇਂ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਬਲਾਕ ਪ੍ਰਧਾਨ ਹਰਬੀਰ ਸਿੰਘ ਢੀਂਡਸਾ, ਮਲਕੀਤ ਸਿੰਘ ਭਾਈਆ ਸਾ. ਸਰਪੰਚ, ਬੇਅੰਤ ਸਿੰਘ ਪੰਚ, ਸੰਜੀਵ ਕੁਮਾਰ, ਬੇਅੰਤ ਸਿੰਘ ਸ਼ੈਲਰ ਵਾਲੇ, ਮਨਜੀਤ ਸਿੰਘ, ਹਰਬੰਸ ਸਿੰਘ ਫੌਜੀ, ਕ੍ਰਿਸ਼ਨ ਸਿੰਘ ਪੰਚ, ਗੁਰਧਿਆਨ ਸਿੰਘ, ਅੰਮ੍ਰਿਤ ਸਿੰਘ ਪੰਚ, ਜਗਜੀਤ ਸਿੰਘ, ਸੁਖਪ੍ਰੀਤ ਸਿੰਘ ਤੇ ਸੁਖਵੀਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਾਂਗਰਸ ਵਰਕਰ ਮੌਜੂਦ ਰਹੇ।