09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ

ਸਮਾਣਾ, 9 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡ ਤਲਵੰਡੀ ਮਲਿਕ, ਭਗਵਾਨਪੁਰਾ (ਖੱਤਰੀਵਾਲਾ) ਤੇ ਬੱਲਮਗੜ੍ਹ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਅਰਦਾਸ ਕਰਨ ਉਪਰੰਤ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਲੋਕ ਭਲਾਈ ਯੋਜਨਾ ਸ਼ਰਧਾਲੂਆਂ ਨੂੰ ਮੁਫ਼ਤ ਅਤੇ ਸਨਮਾਨ ਨਾਲ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 10-09-2026
ਸਮਾਣਾ, 9 ਸਤੰਬਰ (ਹਰਵਿੰਦਰ ਸਿੰਘ ਟੋਨੀ)- ਸਾਬਕਾ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡ ਤਲਵੰਡੀ ਮਲਿਕ, ਭਗਵਾਨਪੁਰਾ (ਖੱਤਰੀਵਾਲਾ) ਤੇ ਬੱਲਮਗੜ੍ਹ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਅਰਦਾਸ ਕਰਨ ਉਪਰੰਤ ਹਰੀ ਝੰਡੀ ਦਿਖਾ ਕੇ ਰਵਾਨਾ ਕੀਤੀਆਂ ਗਈਆਂ। ਇਸ ਮੌਕੇ ਸੰਬੋਧਨ ਕਰਦਿਆਂ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਹ ਲੋਕ ਭਲਾਈ ਯੋਜਨਾ ਸ਼ਰਧਾਲੂਆਂ ਨੂੰ ਮੁਫ਼ਤ ਅਤੇ ਸਨਮਾਨ ਨਾਲ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਨਾ ਸਿਰਫ਼ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਾ ਹੈ, ਸਗੋਂ ਸਮਾਜ ਵਿਚ ਸੇਵਾ, ਸਾਂਝ ਅਤੇ ਆਸਥਾ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦਾ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵਲੋਂ ਬਜ਼ੁਰਗਾਂ ਤੇ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਸ਼ੁਰੂ ਕੀਤੀ ਗਈ ਇਸ ਯੋਜਨਾ ਸਦਕਾ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਭਵਿੱਖ ਵਿਚ ਵੀ ਹਲਕੇ ਦੇ ਹੋਰਨਾਂ ਪਿੰਡਾਂ ਤੋਂ ਸ਼ਰਧਾਲੂਆਂ ਨੂੰ ਇਸ ਯੋਜਨਾ ਦਾ ਲਾਭ ਪਹੁੰਚਾਉਣ ਲਈ ਵਚਨਬੱਧ ਹੈ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਉਠਾ ਸਕਣ।ਇਸ ਮੌਕੇ ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਲਾਡੀ ਮਿਆਲ ਖੁਰਦ, ਖੱਤਰੀਵਾਲ ਤੋਂ ਸਰਪੰਚ ਗੁਰਵੀਰ ਸਿੰਘ, ਪੰਚ ਕਸ਼ਮੀਰ ਸਿੰਘ, ਪੰਚ ਬਲਦੇਵ ਸਿੰਘ, ਪੰਚ ਮੰਗਤ ਸਿੰਘ, ਪੰਚ ਨੱਛਤਰ, ਪੰਚ ਬਹਾਦਰ ਸਿੰਘ, ਹੈਪੀ ਸਰਪੰਚ, ਸਤਿਗੁਰ ਸਿੰਘ, ਬੱਲਮਗੜ੍ਹ ਤੋਂ ਸਰਪੰਚ ਰਾਜਵੀਰ ਸਿੰਘ, ਪੰਚ ਮਨਪ੍ਰੀਤ ਸਿੰਘ, ਪੰਚ ਜਗਤਾਰ ਸਿੰਘ, ਪੰਚ ਅਵਤਾਰ ਸਿੰਘ, ਪੰਚ ਮਲਕੀਤ ਸਿੰਘ, ਪੰਚ ਗਗਨਦੀਪ ਸਿੰਘ, ਤਲਵੰਡੀ ਮਲਿਕ ਤੋਂ ਸਰਪੰਚ ਬਲਵਿੰਦਰ ਸਿੰਘ, ਪੰਚ ਰਮੇਸ਼ ਕੁਮਾਰ, ਨਿਸ਼ਾਨ ਸਿੰਘ, ਲਵਪ੍ਰੀਤ ਸਿੰਘ, ਜੋਗਾ ਸਿੰਘ, ਰਣਜੋਧ ਸਿੰਘ, ਅਮਰਿੰਦਰ ਸਿੰਘ, ਅਜੈਬ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਚਿਨ ਪਾਇਲਟ ਦੀ ਯੋਗ ਅਗਵਾਈ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤ ਬਣਾਏਗੀ- ਨਿਰਮਲ ਸਿੰਘ ਭੱਟੀਆਂ ਅਗਲੀ ਖ਼ਬਰ ਲੌਟ ਵਿਖੇ ਕਈ ਪਰਿਵਾਰ ਕਾਂਗਰਸ ’ਚ ਸ਼ਾਮਿਲ
Ad Position 24