ਸਰਕਾਰ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਆਵਾਜ਼ ਦਬਾਉਣ ਲਈ ਵਰਤ ਰਹੀ ਹੈ ਜ਼ੁਲਮ ਦੇ ਹਥਕੰਡੇ- ਬੀਬੀ ਜਸਮੀਤ ਕੌਰ ਛੀਨਾ
ਦੇਵੀਗੜ੍ਹ, 10 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ‘ਮਿਸਲ ਸਤਲੁਜ’ ਦੀ ਇਸਤਰੀ ਵਿੰਗ ਦੀ ਪ੍ਰਧਾਨ ਤੇ ਸਨੌਰ ਹਲਕੇ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਜਾਗਰੂਕ ਨਾਗਰਿਕਾਂ, ਸਵਾਲ ਪੁੱਛਣ ਵਾਲਿਆਂ ਨੂੰ ਜਾਣਬੁੱਝ ਕੇ ਧੱਕੇ ਮਾਰੇ ਜਾ ਰਹੇ ਹਨ ਅਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।
ਦੇਵੀਗੜ੍ਹ, 10 ਸਤੰਬਰ (ਰਾਜਿੰਦਰ ਸਿੰਘ ਮੌਜੀ)- ਪੰਜਾਬ ਦੀ ਮੌਜੂਦਾ ‘ਆਪ’ ਸਰਕਾਰ ’ਤੇ ਤਿੱਖੇ ਸਵਾਲ ਖੜ੍ਹੇ ਕਰਦਿਆਂ ‘ਮਿਸਲ ਸਤਲੁਜ’ ਦੀ ਇਸਤਰੀ ਵਿੰਗ ਦੀ ਪ੍ਰਧਾਨ ਤੇ ਸਨੌਰ ਹਲਕੇ ਤੋਂ ਉਮੀਦਵਾਰ ਬੀਬੀ ਜਸਮੀਤ ਕੌਰ ਛੀਨਾ ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਲੋਕਤੰਤਰ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਜਾਗਰੂਕ ਨਾਗਰਿਕਾਂ, ਸਵਾਲ ਪੁੱਛਣ ਵਾਲਿਆਂ ਨੂੰ ਜਾਣਬੁੱਝ ਕੇ ਧੱਕੇ ਮਾਰੇ ਜਾ ਰਹੇ ਹਨ ਅਤੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਬੀਬੀ ਜਸਮੀਤ ਕੌਰ ਛੀਨਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੰਵਿਧਾਨ ਨੇ ਹਰ ਨਾਗਰਿਕ ਨੂੰ ਆਪਣੇ ਹੱਕਾਂ ਲਈ ਬੋਲਣ ਅਤੇ ਸਵਾਲ ਕਰਨ ਦਾ ਅਧਿਕਾਰ ਦਿੱਤਾ ਹੈ, ਪਰ ਪੰਜਾਬ ਸਰਕਾਰ ਇਸ ਲੋਕਤੰਤਰੀ ਹੱਕ ਨੂੰ ਕੁਚਲਣ ਵਿਚ ਲੱਗੀ ਹੋਈ ਹੈ। ਉਨ੍ਹਾਂ ਪੋਸਟਰ ਤੇ ਤਸਵੀਰਾਂ ਦਾ ਹਵਾਲਾ ਦਿੰਦਿਆਂ ਸਪੱਸ਼ਟ ਕੀਤਾ ਕਿ ਅੱਜ ਹਾਲਾਤ ਇਹ ਬਣ ਚੁੱਕੇ ਹਨ ਕਿ ਸਰਕਾਰ ਤੋਂ ਜਵਾਬ ਮੰਗਣ ਵਾਲਿਆਂ ਨੂੰ ਮਾਨਸਿਕ ਤੌਰ ’ਤੇ ਇਸ ਹੱਦ ਤੱਕ ਪ੍ਰੇਸ਼ਾਨ ਕੀਤਾ ਜਾਂਦਾ ਹੈ ਕਿ ਉਨ੍ਹਾਂ ਦਾ ਜਿਊਣਾ ਦੁਭਰ ਹੋ ਜਾਂਦਾ ਹੈ, ਜੋ ਕਿ ਬੇਹੱਦ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ਜਿਸ ਸਰਕਾਰ ਨੂੰ ਸੱਤਾ ਵਿਚ ਲਿਆਂਦਾ ਸੀ, ਉਹ ਸਰਕਾਰ ਅੱਜ ਹਰ ਮੋਰਚੇ ’ਤੇ ਫੇਲ੍ਹ ਸਾਬਤ ਹੋ ਚੁੱਕੀ ਹੈ। ਵਿਕਾਸ ਅਤੇ ਰੁਜ਼ਗਾਰ ਦੇ ਦਾਅਵੇ ਕਰਨ ਵਾਲੀ ਸਰਕਾਰ ਸਿਰਫ਼ ਵਿਰੋਧੀਆਂ ਦੀ ਆਵਾਜ਼ ਨੂੰ ਦਬਾਉਣ ਵਿਚ ਰੁੱਝੀ ਹੈ। ਬੀਬੀ ਛੀਨਾ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣਾ ਇਹ ਤਾਨਾਸ਼ਾਹੀ ਰਵੱਈਆ ਨਾ ਬਦਲਿਆ ਤਾਂ ਪੰਜਾਬ ਦੇ ਲੋਕ ਅਤੇ ਮਿਸਲ ਸਤਲੁਜ ਇਸ ਧੱਕੇਸ਼ਾਹੀ ਵਿਰੁੱਧ ਸੜਕਾਂ ’ਤੇ ਉਤਰ ਕੇ ਵੱਡਾ ਸੰਘਰਸ਼ ਕਰਨਗੇ । ਉਨ੍ਹਾਂ ਸੂਬੇ ਦੇ ਸਮੂਹ ਇਨਸਾਫ਼ ਪਸੰਦ ਲੋਕਾਂ, ਨੌਜਵਾਨਾਂ ਤੇ ਮਾਵਾਂ-ਭੈਣਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਨਿਆਂ ਵਿਰੁੱਧ ਇਕ ਪਲੇਟਫਾਰਮ ’ਤੇ ਇਕੱਠੇ ਹੋਣ ਅਤੇ ਪੰਜਾਬ ਦੀ ਬਿਹਤਰੀ ਲਈ ਇਸ ਆਵਾਜ਼ ਨੂੰ ਹੋਰ ਬੁਲੰਦ ਕਰਨ।