11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਆਲੂਆਂ ਦੀਆਂ ਬੋਰੀਆਂ ਹੇਠਾਂ ਲੁਕਾ ਕੇ ਲਿਜਾ ਰਿਹਾ ਸੀ 13 ਕੁਇੰਟਲ ਭੁੱਕੀ, ਟਰੱਕ ਸਮੇਤ ਇਕ ਕਾਬੂ

ਅਰਨੋਂ, 10 ਸਤੰਬਰ (ਦਰਸ਼ਨ ਸਿੰਘ ਪਰਮਾਰ)- ਪੁਲਿਸ ਚੌਕੀ ਗੁਲਜ਼ਾਰਪੁਰਾ ਠਰੂਆ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 13 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਟਰੱਕ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਵਲੋਂ ਭੁੱਕੀ ਚੂਰਾ ਪੋਸਤ ਨੂੰ ਆਲੂਆਂ ਦੀਆਂ ਬੋਰੀਆਂ ਹੇਠਾਂ ਲੁਕਾ ਕੇ ਲਿਜਾਇਆ ਜਾ ਰਿਹਾ ਸੀ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਅਰਨੋਂ, 10 ਸਤੰਬਰ (ਦਰਸ਼ਨ ਸਿੰਘ ਪਰਮਾਰ)- ਪੁਲਿਸ ਚੌਕੀ ਗੁਲਜ਼ਾਰਪੁਰਾ ਠਰੂਆ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦਿਆਂ 13 ਕੁਇੰਟਲ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਟਰੱਕ ਸਮੇਤ ਕਾਬੂ ਕੀਤਾ ਗਿਆ ਹੈ। ਮੁਲਜ਼ਮ ਵਲੋਂ ਭੁੱਕੀ ਚੂਰਾ ਪੋਸਤ ਨੂੰ ਆਲੂਆਂ ਦੀਆਂ ਬੋਰੀਆਂ ਹੇਠਾਂ ਲੁਕਾ ਕੇ ਲਿਜਾਇਆ ਜਾ ਰਿਹਾ ਸੀ। ਪੁਲਿਸ ਚੌਕੀ ਗੁਲਜ਼ਾਰਪੁਰਾ ਠਰੂਆ ਮੁਖੀ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਪੁਲਿਸ ਕਪਤਾਨ ਪਟਿਆਲਾ ਹਰਮਨਦੀਪ ਸਿੰਘ ਹੰਸ ਅਤੇ ਪੁਲਿਸ ਉਪ ਕਪਤਾਨ ਪਾਤੜਾਂ ਗੁਰਦੀਪ ਸਿੰਘ ਦੀਆਂ ਹਦਾਇਤਾਂ ਅਨੁਸਾਰ ਪੁਲਿਸ ਪਾਰਟੀ ਵਲੋਂ ਪਿੰਡ ਢਾਬੀ ਗੁੱਜਰਾਂ ਨੇੜੇ ਨੈਸ਼ਨਲ ਹਾਈਵੇ ’ਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਨਰਵਾਣਾ ਵਾਲੀ ਸਾਈਡ ਤੋਂ ਆ ਰਹੇ ਟਰੱਕ ਨੰਬਰ ਐਚ.ਆਰ.-37ਏ-7505 ਨੂੰ ਰੋਕ ਕੇ ਤਲਾਸ਼ੀ ਲਈ ਗਈ ਉਸ ਵਿਚੋਂ 13 ਕੁਇੰਟਲ ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਟਰੱਕ ਦੇ ਡਰਾਈਵਰ ਨੇ ਆਪਣਾ ਨਾਂਅ ਸਰਬਜੀਤ ਸਿੰਘ ਪੁੱਤਰ ਮਕੰਦ ਸਿੰਘ ਵਾਸੀ ਗਿੱਲ, ਜ਼ਿਲ੍ਹਾ ਲੁਧਿਆਣਾ ਦੱਸਿਆ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਉਹ ਮੱਧ ਪ੍ਰਦੇਸ਼ ਤੋਂ ਆਲੂ ਲੈ ਕੇ ਲੁਧਿਆਣਾ ਜਾ ਰਿਹਾ ਸੀ। ਚੌਂਕੀ ਮੁੱਖੀ ਨੇ ਦੱਸਿਆ ਕੀ ਸ਼ੱਕ ਪੈਣ ’ਤੇ ਟਰੱਕ ਨੂੰ ਰੋਕ ਕੇ ਉਸ ਦੀ ਬਾਰੀਕੀ ਨਾਲ ਜਾਂਚ ਪੜਤਾਲ ਕਰਨ ’ਤੇ ਉਪਰੰਤ ਉਸ ਵਿਚੋਂ ਆਲੂਆਂ ਦੀਆਂ ਬੋਰੀਆਂ ਹੇਠਾਂ ਲੁਕਾ ਕੇ ਰੱਖੀ ਹੋਈ 13 ਕੁਇੰਟਲ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਪੁਲਿਸ ਵਲੋਂ ਨਸ਼ੀਲੇ ਪਦਾਰਥ ਸਮੇਤ ਟਰੱਕ ਨੂੰ ਕਬਜ਼ੇ ਵਿਚ ਲੈਕੇ ਇਸ ਸੰਬੰਧੀ ਥਾਣਾ ਪਾਤੜਾਂ ਵਿਖੇ ਮੁਕੱਦਮਾ ਨੰਬਰ 282, ਧਾਰਾ 15/61/85 ਐੱਨ.ਡੀ.ਪੀ.ਐੱਸ. ਐਕਟ ਤਹਿਤ ਸਰਬਜੀਤ ਸਿੰਘ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਤੇ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ ਇਸ ਮਾਮਲੇ ਦੀ ਡੁੰਘਾਈ ਨਾਲ ਪੜਤਾਲ ਕੀਤੀ ਜਾਵੇਗੀ ਤਾਂ ਜੋ ਪਤਾ ਲੱਗ ਸਕੇ ਕਿ ਇੰਨੀ ਵੱਡੀ ਮਾਤਰਾ ਵਿਚ ਚੂਰਾ ਪੋਸਤ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। ਚੌਂਕੀ ਮੁਖੀ ਹਰਬੰਸ ਸਿੰਘ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ ਅਤੇ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਵਲੋਂ ਤਿਉਹਾਰਾਂ ਨੂੰ ਲੈ ਕੇ ਫੂਡ ਸੇਫ਼ਟੀ ਵਿਭਾਗ ਨੂੰ ਸਖ਼ਤੀ ਨਾਲ ਚੈਕਿੰਗ ਕਰਨ ਦੇ ਨਿਰਦੇਸ਼ ਅਗਲੀ ਖ਼ਬਰ ਪੀੜਤ ਪਰਿਵਾਰ ਦੇ ਮੈਂਬਰਾਂ ਨੇ ਥਾਣਾ ਸਦਰ ਦੇ ਬਾਹਰ ਕੀਤਾ ਰੋਸ ਪ੍ਰਗਟ
Ad Position 24