11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੱਛੜੀਆਂ ਸ੍ਰੇਣੀਆਂ ਦੇ ਹਰ ਯੋਗ ਵਿਅਕਤੀ ਤੱਕ ਪਹੁੰਚੇ ਸਰਕਾਰੀ ਸਕੀਮਾਂ ਦਾ ਲਾਭ- ਮਲਕੀਤ ਥਿੰਦ

ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਪਟਿਆਲਾ ਦੇ ਸਰਕਾਰੀ ਅਧਿਕਾਰੀਆਂ ਨੂੰ ਪੱਛੜੀਆਂ ਸ੍ਰੇਣੀਆਂ ਵਰਗ ਨਾਲ ਸੰਬੰਧਤ ਨਾਗਰਿਕਾਂ ਦੇ ਸਮਾਜਿਕ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਮਲਕੀਤ ਥਿੰਦ ਸਰਕਟ ਹਾਊਸ ਵਿਖੇ ਏ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦੇ ਚੇਅਰਮੈਨ ਮਲਕੀਤ ਥਿੰਦ ਨੇ ਪਟਿਆਲਾ ਦੇ ਸਰਕਾਰੀ ਅਧਿਕਾਰੀਆਂ ਨੂੰ ਪੱਛੜੀਆਂ ਸ੍ਰੇਣੀਆਂ ਵਰਗ ਨਾਲ ਸੰਬੰਧਤ ਨਾਗਰਿਕਾਂ ਦੇ ਸਮਾਜਿਕ ਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਯੋਜਨਾਵਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਚੇਅਰਮੈਨ ਮਲਕੀਤ ਥਿੰਦ ਸਰਕਟ ਹਾਊਸ ਵਿਖੇ ਏ. ਡੀ. ਸੀ. (ਜ) ਅਨੁਪ੍ਰਿਤਾ ਜੌਹਲ ਸਮੇਤ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਸੀਨੀਅਰ ਨਾਲ ਪੱਛੜੀਆਂ ਸ਼੍ਰੇਣੀਆਂ ਦੀ ਭਲਾਈ ਲਈ ਵਿਸਥਾਰਪੂਰਵਕ ਜਾਇਜ਼ਾ ਮੀਟਿੰਗ ਕਰ ਰਹੇ ਸਨ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ ਜਾਰੀ ਕਰਨ ’ਚ ਦੇਰੀ ਨਾ ਕੀਤੀ ਜਾਵੇ ਅਤੇ ਆਮਦਨ ਤੇ ਕਰੀਮੀ ਲੇਅਰ ਸੰਬੰਧੀ ਜਾਣਕਾਰੀ ਤੇ ਨਿਯਮਾਂ ਬਾਰੇ ਲਾਭਪਾਤਰੀਆਂ ਨੂੰ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਅਸਲ ਉਦੇਸ਼ ਤਾਂ ਹੀ ਪੂਰਾ ਹੁੰਦਾ ਹੈ, ਜਦੋਂ ਉਨ੍ਹਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਪਹੁੰਚੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੀ.ਸੀ. ਵਰਗ ਦੇ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਅਤੇ ਯੋਗਤਾ ਅਨੁਸਾਰ ਯੋਜਨਾਵਾਂ ਦਾ ਲਾਭ ਦਿਵਾਉਣ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਨਾ ਵਰਤੀ ਜਾਵੇ। ਮੀਟਿੰਗ ਦੌਰਾਨ ਚੇਅਰਮੈਨ ਨੇ ਵੱਖ-ਵੱਖ ਵਿਭਾਗਾਂ ਵਲੋਂ ਹੁਣ ਤੱਕ ਪੱਛੜੀਆਂ ਸ੍ਰੇਣੀਆਂ ਲਈ ਲਾਗੂ ਕੀਤੀਆਂ ਯੋਜਨਾਵਾਂ ਤਹਿਤ ਦਿੱਤੇ ਗਏ ਲਾਭਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ ਅਤੇ ਉਪਲਬੱਧ ਅੰਕੜਿਆਂ ਦੇ ਆਧਾਰ ’ਤੇ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਯੋਜਨਾਵਾਂ ਦੇ ਲਾਗੂ ਕਰਨ ਵਿਚ ਸਾਹਮਣੇ ਆਈਆਂ ਕਮੀਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਸੰਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਨੂੰ ਤਰਜੀਹ ਦੇ ਆਧਾਰ ’ਤੇ ਦੂਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਪਹਿਲਾਂ ਚੇਅਰਮੈਨ ਮਲਕੀਤ ਥਿੰਦ ਨੇ ਪੱਛੜੀਆਂ ਸ੍ਰੇਣੀਆਂ ਦੇ ਲੋਕਾਂ ਅਤੇ ਵੱਖ-ਵੱਖ ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਸਿੱਧਾ ਸੰਵਾਦ ਵੀ ਕੀਤਾ। ਚੇਅਰਮੈਨ ਨੇ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ। ਕਈ ਮਾਮਲਿਆਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀ ਮਾਮਲਿਆਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਕਾਰਵਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਦੌਰਾਨ ਏ. ਡੀ. ਸੀ. (ਜ) ਅਨੁਪ੍ਰਿਤਾ ਜੌਹਲ ਨੇ ਚੇਅਰਮੈਨ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੀਆਂ ਭਲਾਈ ਯੋਜਨਾਵਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਯਕੀਨੀ ਬਣਾਇਆ ਜਾਵੇਗਾ। ਮੀਟਿੰਗ ’ਚ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਕੁਲਵਿੰਦਰ ਕੌਰ, ਤਹਿਸੀਲਦਾਰ ਹਰਸਿਮਰਨ ਸਿੰਘ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰਜੀਤ ਸਿੰਘ ਟਿਵਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਪੱਛੜੀਆਂ ਸ੍ਰੇਣੀਆਂ ਸਮਾਜ ਦੇ ਵੱਡੀ ਗਿਣਤੀ ਵਿਚ ਨੁਮਾਇੰਦੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਰਚੰਦ ਸਿੰਘ ਬਰਸਟ ਵਲੋਂ ਹਲਕਾ ਸਮਾਣਾ ਦੇ ਪਿੰਡਾਂ ’ਚ ਸੜਕੀ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਗਲੀ ਖ਼ਬਰ ਐਨ. ਆਈ. ਐਸ. ਚੌਂਕ ਨੇੜੇ ਸਕੂਟਰੀ ਸਵਾਰ ਦੀ ਮੌਤ
Ad Position 24