11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਲੋਕਾਂ ਦੀ ਸਹੂਲਤ ਲਈ ਨਗਰ ਨਿਗਮ ਨੇ ਵਿਸ਼ੇਸ਼ ਕੈਂਪ ਲਗਾਇਆ

ਪਟਿਆਲਾ, 10 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਪਟਿਆਲਾ, 10 ਸਤੰਬਰ (ਅ. ਸ. ਆਹਲੂਵਾਲੀਆ)- ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਵਾਸੀਆਂ ਦੀ ਸੁਵਿਧਾ ਤੇ ਸਰਕਾਰੀ ਕੰਮਕਾਜ ਨੂੰ ਸੁਖਾਲਾ ਬਣਾਉਣ ਦੇ ਮਕਸਦ ਨਾਲ ਲੈਂਡ ਬ੍ਰਾਂਚ ਸਮੇਤ ਵੱਖ-ਵੱਖ ਸ਼ਾਖਾਵਾਂ ਵਲੋਂ ਇਕ ਕੈਂਪ ਲਗਾਇਆ ਗਿਆ। ਇਸ ਕੈਂਪ ਦਾ ਮੁੱਖ ਉਦੇਸ਼ ਨਾਗਰਿਕਾਂ ਦੇ ਲੰਬਿਤ ਪਏ ਕੰਮਾਂ ਨੂੰ ਇੱਕੋ ਛੱਤ ਹੇਠ ਪਹਿਲ ਦੇ ਆਧਾਰ ‘ਤੇ ਹੱਲ ਕਰਨਾ ਸੀ। ਕੈਂਪ ਦੌਰਾਨ ਲੋਕਾਂ ਨੇ ਵੱਧ-ਚੜ੍ਹ ਕੇ ਸ਼ਿਰਕਤ ਕੀਤੀ ਅਤੇ ਆਪਣੇ ਦਸਤਾਵੇਜ਼ ਮੌਕੇ ’ਤੇ ਹੀ ਕਲੀਅਰ ਕਰਵਾਏ। ਇਸ ਦੌਰਾਨ ਰਿਹਾਇਸ਼ੀ ਅਤੇ ਕਮਰਸ਼ੀਅਲ ਵਰਗ ਦੇ ਲਗਪਗ 20 ਨਕਸ਼ੇ ਮਨਜ਼ੂਰ ਕੀਤੇ ਗਏ ਅਤੇ ਰਿਹਾਇਸ਼ੀ ਜਾਇਦਾਦਾਂ ਨਾਲ ਸਬੰਧਤ 8 ਐੱਨ. ਓ. ਸੀ. ਜਾਰੀ ਕੀਤੀਆਂ ਗਈਆਂ। ਵੱਖ-ਵੱਖ ਫ਼ੀਸਾਂ ਤੇ ਪ੍ਰਵਾਨਗੀਆਂ ਰਾਹੀਂ ਨਗਰ ਨਿਗਮ ਨੂੰ ਤਕਰੀਬਨ 30 ਲੱਖ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ। ਇਸ ਦੌਰਾਨ ਮੇਅਰ ਕੁੰਦਨ ਗੋਗੀਆ ਤੇ ਨਿਗਮ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਵਲੋਂ ਸਮੂਹ ਬ੍ਰਾਂਚਾਂ ਦੇ ਕੰਮਕਾਜ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਰਿਵਿਊ ਦੌਰਾਨ ਸਾਹਮਣੇ ਆਇਆ ਕਿ ਨਗਰ ਨਿਗਮ ਵਿਚ ਬਕਾਇਆ ਮਾਮਲਿਆਂ ਦੀ ਗਿਣਤੀ ਬਹੁਤ ਹੀ ਘੱਟ ਰਹਿ ਗਈ ਹੈ। ਇਸ ਮੌਕੇ ਮਿਊਂਸਪਲ ਟਾਊਨ ਪਲਾਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੂਰੇ ਪੰਜਾਬ ਭਰ ਵਿਚੋਂ ਨਗਰ ਨਿਗਮ ਪਟਿਆਲਾ ਅਜਿਹਾ ਨਿਗਮ ਹੈ ਜਿੱਥੇ ਫਾਈਲਾਂ ਅਤੇ ਕੰਮਾਂ ਦੀ ਪੈਂਡੈਂਸੀ ਸਭ ਤੋਂ ਘੱਟ ਹੈ। ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਲੋਕ-ਹਿੱਤ ਦੇ ਕੰਮਾਂ ਨੂੰ ਪਾਰਦਰਸ਼ੀ ਤੇ ਨਿਰਵਿਘਨ ਢੰਗ ਨਾਲ ਨਿਪਟਾਉਣਾ ਨਿਗਮ ਦੀ ਮੁੱਖ ਤਰਜੀਹ ਹੈ। ਅਜਿਹੇ ਵਿਸ਼ੇਸ਼ ਕੈਂਪਾਂ ਨਾਲ ਆਮ ਲੋਕਾਂ ਨੂੰ ਦਫ਼ਤਰਾਂ ਦੇ ਗੇੜੇ ਨਹੀਂ ਮਾਰਨੇ ਪੈਂਦੇ ਤੇ ਉਨ੍ਹਾਂ ਦੇ ਜ਼ਰੂਰੀ ਕੰਮ ਤੁਰੰਤ ਮੁਕੰਮਲ ਹੋ ਜਾਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ‘ ਖੇਡਾਂ ਵਤਨ ਪੰਜਾਬ ਦੀਆਂ 2026’ ਬਲਾਕ ਸਨੌਰ ’ਚ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਅਗਲੀ ਖ਼ਬਰ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਹੋਵੇਗਾ ਧਾਰਮਿਕ ਸਮਾਗਮ
Ad Position 24