11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਸਕਾਲਰਜ਼ ਸਕੂਲ ਨੇ ਜ਼ਿਲ੍ਹਾ ਪੱਧਰ ’ਤੇ ਬਾਸਕਟਬਾਲ ’ਚ ਪਹਿਲਾ ਸਥਾਨ ਕੀਤਾ ਹਾਸਿਲ

ਰਾਜਪੁਰਾ, 10 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾਜਪੁਰਾ, 10 ਸਤੰਬਰ (ਜੀ. ਪੀ. ਸਿੰਘ)- ਰਾਜਪੁਰਾ ਦੇ ਸਕਾਲਰਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਪਟਿਆਲਾ ’ਚ ਹੋ ਰਹੇ 69ਵੀਂ ਜ਼ਿਲ੍ਹਾ ਸਕੂਲ ਖੇਡਾਂ ਦੇ ਬਾਸਕਟਬਾਲ ਖੇਡ ਮੁਕਾਬਲੇ ’ਚ ਹਿੱਸਾ ਲੈ ਕੇ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ ਹੈ। ਇਹ ਖੇਡਾਂ ਜ਼ਿਲ੍ਹਾ ਖੇਡ ਟੂਰਨਾਮੈਂਟ ਸੰਮਤੀ ਦੇ ਪ੍ਰਧਾਨ ਸੰਜੀਵ ਸ਼ਰਮਾ (ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਿੱਖਿਆ) ਤੇ ਡਾ. ਰਵਿੰਦਰ ਪਾਲ ਸਿੰਘ ਉਪ ਸਿੱਖਿਆ ਅਧਿਕਾਰੀ ਦੇ ਨਿਰਦੇਸ਼ਾਂ ’ਤੇ ਕਰਵਾਇਆ ਗਿਆ। ਇਸ ਟੂਰਨਾਮੈਂਟ ਦਾ ਸੰਚਾਲਨ ਸਕੱਤਰ ਦਲਜੀਤ ਸਿੰਘ (ਜ਼ਿਲ੍ਹਾ ਸਪੋਰਟਸ ਅਧਿਕਾਰੀ) ਤੇ ਸਕੱਤਰ ਚਰਨਜੀਤ ਸਿੰਘ ਭੁੱਲਰ ਵਲੋਂ ਕਰਵਾਇਆ ਗਿਆ। ਇਸ ਬਾਸਕਟਬਾਲ ਮੁਕਾਬਲਿਆਂ ਦੇ ਅੰਡਰ-14 ਲੜਕਿਆਂ ’ਚ ਰਾਜਪੁਰਾ ਜ਼ੋਨ ਨੇ ਪਹਿਲਾ ਸਥਾਨ ਹਾਸਲ ਕੀਤਾ ਰਾਜਪੁਰਾ ਜ਼ੋਨ ’ਚ ਸਕਾਲਰਜ਼ ਸਕੂਲ ਦੇ ਚਾਰ ਵਿਦਿਆਰਥੀਆਂ ਤੇਜ਼ਸ, ਸਮਰੱਥ, ਨੈਤਿਕ ਅਤੇ ਘਨਸ਼ਾਮ ਨੇ ਹਿੱਸਾ ਲਿਆ ਤੇ ਸੋਨ ਤਗਮਾ ਜਿੱਤਿਆ। ਇਸੇ ਤਰ੍ਹਾਂ ਅੰਡਰ-19 ਲੜਕਿਆਂ ਦੇ ਮੁਕਾਬਲੇ ’ਚ ਰਾਜਪੁਰਾ ਨੇ ਤੀਜਾ ਸਥਾਨ ਹਾਸਲ ਕੀਤਾ। ਰਾਜਪੁਰਾ ਜ਼ੋਨ ਦੀ ਟੀਮ ਵਿਚ ਸਕਾਲਰਜ਼ ਸਕੂਲ ਦਾ ਇਕ ਵਿਦਿਆਰਥੀ ਅਨਮੋਲਪ੍ਰੀਤ ਸਿੰਘ ਨੇ ਹਿੱਸਾ ਲਿਆ ਅਤੇ ਤਾਂਬੇ ਦਾ ਤਗਮਾ ਹਾਸਲ ਕੀਤਾ। ਵਿਦਿਆਰਥੀਆਂ ਦੀ ਇਸ ਜਿੱਤ ਤੇ ਚੇਅਰਮੈਨ ਤਰਸੇਮ ਜੋਸ਼ੀ ਅਤੇ ਡਾਇਰੈਕਟਰ ਮੈਡਮ ਸੁਦੇਸ਼ ਜੋਸ਼ੀ ਅਤੇ ਪਿ੍ੰਸੀਪਲ ਭਾਰਤੀ ਆਸ਼ੂਤੋਸ਼ ਨੇ ਕਿਹਾ ਕਿ ਇਹ ਵਿਅਕਤੀ ਸਕੂਲ ਦਾ ਗੌਰਵ ਹਨ ਤੇ ਇਸ ਸਫਲਤਾ ਬੱਚਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਕੋਚ ਗੁਰਦੀਪ ਸਿੰਘ ਅਤੇ ਜੇਤੂ ਬੱਚਿਆਂ ਨੂੰ ਵਧਾਈ ਦਿੰਦਿਆਂ ਹਮੇਸ਼ਾ ਭਵਿੱਖ ’ਚ ਇਸੇ ਤਰ੍ਹਾਂ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਉਸਾਰੀ ਅਧੀਨ ਇਮਾਰਤ ’ਚੋਂ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਕਰਮਜੀਤ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਗੋਲਨ, ਨਿਰਲੇਪ ਕੌਰ ਐਡਵੋਕੇਟ
Ad Position 24