11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਹਰਜੀਤ ਸਿੰਘ ਗਰੇਵਾਲ ਦਾ ਭਾਜਪਾ ਆਗੂਆਂ ਵਲੋਂ ਸਵਾਗਤ

ਪਟਿਆਲਾ, 10 ਸਤੰਬਰ (ਅ. ਸ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਪਟਿਆਲਾ, 10 ਸਤੰਬਰ (ਅ.ਸ. ਆਹਲੂਵਾਲੀਆ)-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਅੱਜ ਪਟਿਆਲਾ ਦੌਰੇ ’ਤੇ ਪਹੁੰਚੇ। ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲਣ ਤੋਂ ਬਾਅਦ ਇਹ ਉਨ੍ਹਾਂ ਦਾ ਪਟਿਆਲਾ ਦਾ ਪਹਿਲਾ ਦੌਰਾ ਸੀ। ਇਸ ਮੌਕੇ ਸੀਨੀਅਰ ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਦੇ ਨਿਵਾਸ ਸਥਾਨ ਵਿਖੇ ਪਟਿਆਲਾ ਦੇ ਟਕਸਾਲੀ ਅਤੇ ਸੀਨੀਅਰ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਸ. ਗਰੇਵਾਲ ਦਾ ਨਿੱਘਾ ਸਵਾਗਤ ਕੀਤਾ ਗਿਆ। ਆਗੂਆਂ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਆਪਣੀ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਆਗੂਆਂ ਨੇ ਕਿਹਾ ਕਿ ਇਕ ਪੁਰਾਣੇ ਅਤੇ ਸਮਰਪਿਤ ਭਾਜਪਾ ਵਰਕਰ ਦਾ ਆਪਣੀ ਮਿਹਨਤ, ਵਫ਼ਾਦਾਰੀ ਅਤੇ ਲੰਬੀ ਸੰਗਠਨਾਤਮਕ ਸੇਵਾ ਦੇ ਬਲ ’ਤੇ ਇਸ ਮਹੱਤਵਪੂਰਨ ਸੰਵਿਧਾਨਕ ਜ਼ਿੰਮੇਵਾਰੀ ਤੱਕ ਪਹੁੰਚਣਾ ਸਮੁੱਚੇ ਭਾਜਪਾ ਪਰਿਵਾਰ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸ. ਗਰੇਵਾਲ ਨੂੰ ਦਿੱਤਾ ਗਿਆ ਇਹ ਮਾਣ ਸਮਰਪਿਤ ਵਰਕਰਾਂ ਲਈ ਵੀ ਪ੍ਰੇਰਣਾ ਹੈ। ਸ. ਗੁਰਜੀਤ ਸਿੰਘ ਕੋਹਲੀ ਅਤੇ ਹਾਜ਼ਰ ਆਗੂਆਂ ਨੇ ਸ. ਹਰਜੀਤ ਸਿੰਘ ਗਰੇਵਾਲ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਚੰਗੀ ਸਿਹਤ, ਲੰਮੀ ਉਮਰ ਅਤੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਸ਼ਨ ਅਗਲੀ ਖ਼ਬਰ ਬਰਿੰਦਰ ਬਿੱਟੂ ਨੇ ਅਨੁਸੂਚਿਤ ਜਾਤੀ ਮੋਰਚਾ ਦੇ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨਾਲ ਕੀਤੀ ਮੁਲਾਕਾਤ
Ad Position 24