11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਬਿਜਲੀ ਕਾਮਿਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਸ਼ਨ

ਰਾਜਪੁਰਾ, 10 ਸਤੰਬਰ (ਜੀ. ਪੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਰਾਜਪੁਰਾ, 10 ਸਤੰਬਰ (ਜੀ. ਪੀ. ਸਿੰਘ)- ਪੀ. ਐੱਸ. ਈ. ਬੀ. ਇੰਪਲਾਈਜ਼ ਫੈਡਰੇਸ਼ਨ (ਏਟਕ) ਪੰਜਾਬ ਅਤੇ ਪਾਵਰਕੌਮ ਟਰਾਂਸਕੋ ਪੈਨਸ਼ਨਰ ਯੂਨੀਅਨ ਪੰਜਾਬ ਵਲੋਂ ਸਾਂਝੇ ਤੌਰ ’ਤੇ ਡਵੀਜ਼ਨ ਰਾਜਪੁਰਾ ਦੇ ਪ੍ਰਧਾਨ ਸਾਥੀ ਕੁਲਦੀਪ ਸਿੰਘ ਤੇ ਸਾਥੀ ਜੀਵਨ ਸਿੰਘ ਜੀ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਅਤੇ ਬਿਜਲੀ ਨਿਗਮ ਅਧਿਕਾਰਰੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ `ਚ ਪੈਂਨਸ਼ਨਰਜ਼ ਅਤੇ ਮੋਜੂਦਾ ਕਾਮਿਆਂ ਨੇ ਹਿੱਸਾ ਲਿਆ। ਇਸ ਰੋਸ ਪ੍ਰਦਰਸ਼ਨ `ਚ ਵਿਸ਼ੇਸ਼ ਤੌਰ ’ਤੇ ਕੌਮੀ ਆਗੂ ਸਾਥੀ ਹਰਭਜਨ ਸਿੰਘ ਪਿਲਖਣੀ, ਸੂਬਾ ਸਕੱਤਰ ਸਾਥੀ ਬਲਜੀਤ ਕੁਮਾਰ ਧੀਮਾਨ ਤੇ ਪੈਨਸ਼ਨਰ ਯੂਨੀਅਨ ਦੇ ਸੂਬਾਈ ਆਗੂ ਸਾਥੀ ਰਜਿੰਦਰ ਸਿੰਘ ਜੀ ਨੇ ਸ਼ਮੂਲੀਅਤ ਕੀਤੀ ਉਪਰੋਕਤ ਬੁਲਾਰਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੀਡਰਾਂ ਦੀਆਂ ਕੀਤੀਆਂ ਨਾਜਾਇਜ਼ ਬਦਲੀਆਂ ਤੁਰੰਤ ਬਿਨਾਂ ਕਿਸੇ ਦੇਰੀ ਤੋਂ ਰੱਦ ਕੀਤੀਆਂ ਜਾਣ ਅਤੇ ਬਣਦਾ ਡੀ. ਏ. ਤੁਰੰਤ ਜਾਰੀ ਕੀਤਾ ਜਾਵੇ। ਇਸ ਤੋਂ ਇਲਾਵਾ ਕਰਮਚਾਰੀਆਂ ਦੀਆਂ ਵਾਜਿਬ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ। ਇਸ ਰੋਸ ਪ੍ਰਦਰਸ਼ਨ ਵਿਚ ਸਰਕਲ ਪਟਿਆਲਾ ਦੇ ਆਗੂ ਸਾਥੀ ਸੁਖਦੇਵ ਸਿੰਘ, ਡਵੀਜ਼ਨ ਰਾਜਪੁਰਾ ਦੇ ਆਗੂ ਸਾਥੀ ਬਲਜੀਤ ਸਿੰਘ, ਸਾਥੀ ਜੀਵਨ ਸਿੰਘ, ਸਾਥੀ ਦੇਵੀ ਪ੍ਰਸ਼ਾਦ ਅਤੇ ਹੋਰ ਪੈਨਸ਼ਨਰ ਅਤੇ ਮੌਜੂਦਾ ਆਗੂਆਂ ਅਤੇ ਵਰਕਰਾਂ ਨੇ ਵੀ ਸੰਬੋਧਨ ਕੀਤਾ। ਅੰਤ ਵਿਚ ਆਏ ਸਾਥੀਆਂ ਦਾ ਧੰਨਵਾਦ ਸਰਕਲ ਪਟਿਆਲਾ ਦੇ ਪ੍ਰਧਾਨ ਸਾਥੀ ਗੁਰਦਿਆਲ ਸਿੰਘ ਬੱਬੂ ਨੇ ਕੀਤਾ ਤੇ ਵਰਕਰਾਂ ਨੂੰ ਆਉਣ ਵਾਲੇ ਸੰਘਰਸ਼ਾਂ ਲਈ ਤਿਆਰ ਰਹਿਣ ਲਈ ਅਪੀਲ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਜਨਰਲ ਕੈਟਾਗਰੀ ਫੈਡਰੇਸ਼ਨ ਦੇ ਨੁਮਾਇੰਦਿਆਂ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਹਰਜੀਤ ਸਿੰਘ ਗਰੇਵਾਲ ਦਾ ਭਾਜਪਾ ਆਗੂਆਂ ਵਲੋਂ ਸਵਾਗਤ
Ad Position 24