10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਰਾਏਪੁਰ ਮਾਡਲ ਟਾਊਨ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ

ਬਹਾਦਰਗੜ੍ਹ, 10 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਰਾਏਪੁਰ ਮਾਡਲ ਟਾਊਨ ਤੋਂ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਵਲੋਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਯਾਤਰਾ ਲਈ ਜਥਾ ਰਵਾਨਾ ਕੀਤਾ ਗਿਆ। ਇਸ ਜਥੇ ਨੂੰ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਬਹਾਦਰਗੜ੍ਹ, 10 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡ ਰਾਏਪੁਰ ਮਾਡਲ ਟਾਊਨ ਤੋਂ ਹਲਕਾ ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਵਿਚ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਵਲੋਂ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੀ ਯਾਤਰਾ ਲਈ ਜਥਾ ਰਵਾਨਾ ਕੀਤਾ ਗਿਆ। ਇਸ ਜਥੇ ਨੂੰ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਹਰਪ੍ਰੀਤ ਸਿੰਘ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਸੰਗਤਾਂ ਨੂੰ ਵੱਖ-ਵੱਖ ਪਵਿੱਤਰ ਧਾਰਮਿਕ ਅਸਥਾਨਾਂ ਦੇ ਸੁਚੱਜੇ ਢੰਗ ਨਾਲ ਦਰਸ਼ਨ-ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ, ਖਾਣ-ਪੀਣ ਤੇ ਆਉਣ-ਜਾਣ ਦੀਆਂ ਤਮਾਮ ਸਹੂਲਤਾਂ ਦਾ ਖਾਸ ਧਿਆਨ ਰੱਖਿਆ ਗਿਆ ਹੈ। ਇਸ ਮੌਕੇ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਵਿਚ ਬਹੁਤ ਖੁਸ਼ੀ ਦੀ ਲਹਿਰ ਪਾਈ ਗਈ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਅਤੇ ਖਾਸਕਰ ਰਣਜੋਧ ਸਿੰਘ ਹਡਾਣਾ ਅਤੇ ਚੇਅਰਮੈਨ ਹਰਪ੍ਰੀਤ ਸਿੰਘ ਘੁੰਮਣ ਦਾ ਇਸ ਯਾਤਰਾ ਲਈ ਧੰਨਵਾਦ ਕੀਤਾ। ਇਸ ਮੌਕੇ ਗੁਰਜੀਤ ਸਿੰਘ ਭੱਠਲ ਸਰਪੰਚ, ਬਲਜੀਤ ਕੌਰ ਸਰਪੰਚ, ਗੁਰਦੇਵ ਸਿੰਘ ਵਿਰਕ, ਨੰਬਰਦਾਰ ਰਣਜੀਤ ਸਿੰਘ, ਹਰਜਿੰਦਰ ਸਿੰਘ, ਜਸਵੰਤ ਕੌਰ ,ਸੁਰਜੀਤ ਸਿੰਘ, ਮਨਜੀਤ ਕੌਰ ਤੇ ਮਨਮੋਹਨ ਕੌਰ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਜਸਦੇਵ ਸਿੰਘ ਸੰਧੂ ਕਾਲਜ ਆਫ਼ ਐਜੂਕੇਸ਼ਨ ਵਿਖੇ ਸਾਖਰਤਾ ਦਿਵਸ ਮਨਾਇਆ ਅਗਲੀ ਖ਼ਬਰ ਹਲਕੇ ’ਚ ਬੀਤੇ ਪੰਜ ਸਾਲਾਂ ’ਚ ਜ਼ੀਰੋ ਵਿਕਾਸ ਸੌ ਪ੍ਰਤੀਸ਼ਤ ਵਿਨਾਸ਼- ਹਰਦਿਆਲ ਸਿੰਘ ਕੰਬੋਜ਼
Ad Position 24