10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪੰਚਾਇਤ ਸੈਕਟਰੀ 20 ਹਜ਼ਾਰ ਦੀ ਵੱਢੀ ਲੈਂਦਾ ਕਾਬੂ

ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 11-09-2026
ਪਟਿਆਲਾ, 10 ਸਤੰਬਰ (ਮਨਦੀਪ ਸਿੰਘ ਖਰੌੜ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਬੀ. ਡੀ. ਪੀ. ਓ. ਦਫ਼ਤਰ ਭੁੱਨਰਹੇੜੀ, ਪਟਿਆਲਾ ਵਿਖੇ ਤਾਇਨਾਤ ਪੰਚਾਇਤ ਸੈਕਟਰੀ ਗੁਰਜੰਟ ਸਿੰਘ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਭੱਟੀਆਂ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਗ੍ਰਾਮ ਪੰਚਾਇਤ ਨੇ ਇਕ ਸਥਾਨਕ ਧਰਮਸ਼ਾਲਾ ਅਤੇ ਕਮਿਊਨਿਟੀ ਹਾਲ ਦੀ ਮੁਰੰਮਤ ਅਤੇ ਉਸਾਰੀ ਲਈ ਮਤੇ ਪਾਸ ਕੀਤੇ ਸਨ। ਇਨ੍ਹਾਂ ਮਤਿਆਂ ਦੀ ਅਗਲੇਰੀ ਕਾਰਵਾਈ ਅਤੇ ਵਿਕਾਸ ਕਾਰਜਾਂ ਲਈ ਪੰਚਾਇਤ ਸਕੱਤਰ ਗੁਰਜੰਟ ਸਿੰਘ ਨੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਮੁਲਜ਼ਮ ਪੰਚਾਇਤ ਸਕੱਤਰ ਨੇ ਦੱਸਿਆ ਕਿ ਇਸ ਰਿਸ਼ਵਤ ਦੀ ਰਕਮ ’ਚੋਂ ਇਕ ਹਿੱਸਾ ਮਤਿਆਂ ‘ਤੇ ਦਸਤਖ਼ਤ ਕਰਵਾਉਣ ਲਈ ਗ੍ਰਾਮ ਪੰਚਾਇਤ ਦੇ ਪੰਚਾਂ ਨੂੰ ਵੰਡਿਆ ਜਾਵੇਗਾ। ਇਸ ਸੰਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਪਟਿਆਲਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸੰਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਰਾਜਿੰਦਰਾ ਹਸਪਤਾਲ ’ਚ ਡਾਕਟਰ ਤੇ ਮਸ਼ੀਨਰੀ ਦੀ ਘਾਟ ਪੂਰੀ ਕੀਤੀ ਜਾਵੇ- ਜਥੇ: ਬਘੌਰਾ ਅਗਲੀ ਖ਼ਬਰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਦਾ ਕੰਮ ਕਰਨ ਤੋਂ ਆਂਗਣਵਾੜੀ ਵਰਕਰਾਂ ਦਾ ਇਨਕਾਰ
Ad Position 24