10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਐੱਸ. ਆਈ. ਆਰ.-2026 ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਸੰਬੰਧੀ ਹਦਾਇਤਾਂ ਜਾਰੀ

ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਵਿਸ਼ੇਸ਼ ਸਰਸਰੀ ਸੁਧਾਈ, ਇਲੈਕਟੋਰਲ ਲਿਟਰੇਸੀ ਕਲੱਬਾਂ ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਵਲੋਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਵਿਧਾਨ ਸਭਾ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ/ਈ. ਐੱਲ.

Ad Position 21
repet_subhas-goyals [Copy P29]
ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਵਲੋਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਵਿਧਾਨ ਸਭਾ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ/ਈ.ਐੱਲ.ਸੀ. ਕੋਆਰਡੀਨੇਟਰਾਂ ਨਾਲ ਮੀਟਿੰਗ ਦਾ ਦ੍ਰਿਸ਼। ਅਜੀਤ ਤਸਵੀਰ 11-09-2026
ਪਟਿਆਲਾ, 10 ਸਤੰਬਰ (ਧਰਮਿੰਦਰ ਸਿੰਘ ਸਿੱਧੂ)- ਵਿਸ਼ੇਸ਼ ਸਰਸਰੀ ਸੁਧਾਈ, ਇਲੈਕਟੋਰਲ ਲਿਟਰੇਸੀ ਕਲੱਬਾਂ ਤੇ ਵੋਟਰ ਜਾਗਰੂਕਤਾ ਗਤੀਵਿਧੀਆਂ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ, ਪਟਿਆਲਾ ਵਲੋਂ ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਅਤੇ ਵਿਧਾਨ ਸਭਾ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ/ਈ.ਐੱਲ.ਸੀ. ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀ ਗਈ। ਸਵੀਪ ਨੋਡਲ ਅਫ਼ਸਰ, ਸਵਿੰਦਰ ਰੇਖੀ ਅਤੇ ਸ਼੍ਰੀ ਵਿਜੈ ਕੁਮਾਰ, ਚੋਣ ਤਹਿਸੀਲਦਾਰ ਪਟਿਆਲਾ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ। ਮੀਟਿੰਗ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵਿੱਦਿਅਕ ਸੰਸਥਾਵਾਂ ਵਿਚ ਇਲੈਕਟੋਰਲ ਲਿਟਰੇਸੀ ਕਲੱਬਾਂ ਨੂੰ ਸਰਗਰਮ ਕਰਨ ਅਤੇ ਵਿਦਿਆਰਥੀਆਂ ਵਿਚ ਚੋਣ ਪ੍ਰਕਿਰਿਆ ਸੰਬੰਧੀ ਜਾਗਰੂਕਤਾ ਪੈਦਾ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ। ਈ.ਐੱਲ.ਸੀ. ਦਾ ਮੁੱਖ ਉਦੇਸ਼ ਵਿਦਿਆਰਥੀਆਂ, ਖਾਸ ਕਰਕੇ ਭਵਿੱਖ ਦੇ ਵੋਟਰਾਂ ਨੂੰ ਵੋਟਰ ਰਜਿਸਟ੍ਰੇਸ਼ਨ, ਚੋਣ ਪ੍ਰਕਿਰਿਆ, ਈ.ਵੀ.ਐਮ. ਤੇ ਵੀ.ਵੀ.ਪੀ.ਏ.ਟੀ., ਵੋਟ ਦੀ ਮਹੱਤਤਾ ਅਤੇ ਨੈਤਿਕ ਢੰਗ ਨਾਲ ਵੋਟ ਦੇ ਅਧਿਕਾਰ ਦੀ ਵਰਤੋਂ ਸਬੰਧੀ ਜਾਣਕਾਰੀ ਪ੍ਰਦਾਨ ਕਰਨਾ ਹੈ। ਵਿੱਦਿਅਕ ਸੰਸਥਾਵਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਈ.ਐੱਲ.ਸੀ. ਲਈ 10 ਅਕਤੂਬਰ ਤੋਂ 15 ਅਕਤੂਬਰ ਤੱਕ ਈ.ਐੱਲ.ਸੀ. ਕਲੱਬਾਂ ਰਾਹੀਂ ਯੁਵਾ ਵਰਗ ਵਿੱਚ ਵੋਟਰ ਜਾਗਰੂਕਤਾ ਕਰਵਾਉਣ ਸਬੰਧੀ ਵੱਖ-ਵੱਖ ਅਵੇਅਰਨੇਸ ਐਕਟੀਵਿਟੀਸ ਕਰਵਾਈਆਂ ਜਾਣ ਜਿਵੇਂ ਕਿ ਮੌਕ ਪੋਲ, ਈ.ਵੀ.ਐਮ./ਵੀ.ਵੀ.ਪੀ.ਏ.ਟੀ. ਜਾਣ-ਪਛਾਣ , ਕੁਇਜ਼, ਵਾਦ-ਵਿਵਾਦ, ਪੋਸਟਰ ਮੇਕਿੰਗ, ਸਲੋਗਨ ਲਿਖਣ, ਲੇਖ ਮੁਕਾਬਲੇ ਤੇ ਵੋਟਰ ਜਾਗਰੂਕਤਾ ਸੈਸ਼ਨ ਆਦਿ। ਇਸ ਸੰਬੰਧੀ 1 ਐਕਟੀਵਿਟੀ ਕੈਲੰਡਰ ਇਸ ਦਫਤਰ ਵੱਲੋਂ ਜ਼ਾਰੀ ਕੀਤਾ ਜਾ ਰਿਹਾ ਹੈ। ਈ.ਐੱਲ.ਸੀ. ਕਲੱਬਾਂ ਵਲੋਂ ਜ਼ਾਰੀ ਕੀਤੇ ਜਾਣ ਵਾਲੇ ਕੈਲੰਡਰ ਅਨੁਸਾਰ ਸਵੀਪ/ਵੋਟਰ ਅਵੇਅਰਨੇਸ ਗਤੀਵਿਧੀਆਂ ਕਰਾਉਣੀਆਂ ਯਕੀਨੀ ਬਣਾਈਆਂ ਜਾਣ। ਜ਼ਿਲ੍ਹਾ ਚੋਣ ਅਫ਼ਸਰ ਵਲੋਂ ਇਹ ਵਿਸ਼ੇਸ਼ ਤੌਰ ’ਤੇ ਦੱਸਿਆ ਗਿਆ ਕਿ 2 ਨਵੰਬਰ ਨੂੰ ਭਾਰਤ ਦੇ ਚੋਣ ਕਮਿਸ਼ਨ ਵਲੋਂ ਪਟਿਆਲਾ ਵਿਖੇ ਈ.ਐੱਲ.ਸੀ. ਕਲੱਬਾਂ ਵਿੱਚ ਵੋਟਰ ਜਾਗਰੂਕਤਾ ਕਰਵਾਉਣ ਸਬੰਧੀ ਸਟੇਟ ਪੱਧਰ ਦਾ ਸਮਾਗਮ ਕਰਵਾਇਆ ਜਾਣਾ ਹੈ। ਇਸ ਲਈ ਸਮੂਹ ਵਿੱਦਿਅਕ ਸੰਸਥਾ ਦੇ ਸਮੂਹ ਮੁੱਖੀਆਂ ਅਤੇ ਨੋਡਲ ਅਫ਼ਸਰਾਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਕੀਤੀ ਗਈ ਕਿ ਉਹਨਾਂ ਵੱਲੋਂ ਆਪਣੀ-ਆਪਣੀ ਸੰਸਥਾ ਦੇ ਹੋਣਹਾਰ ਵਿਦਿਆਰਥੀਆਂ ਵਿੱਚ ਕੁੱਲ 04 ਵਿਦਿਆਰਥੀਆਂ ਤੇ 02 ਕੌ-ਆਰਡੀਨੇਟਰ/ਨੋਡਲ ਅਫਸਰਾਂ ਨੂੰ ਇਸ ਸਮਾਗਮ ਲਈ ਤਿਆਰ ਕਰਵਾਇਆ ਜਾਵੇ। ਇਸ ਤੋਂ ਇਲਾਵਾ 01 ਅਕਤੂਬਰ 2026 ਯੋਗਤਾ ਮਿਤੀ ਦੇ ਆਧਾਰ ’ਤੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਨੂੰ ਨਵੀਂ ਵੋਟ ਦੀ ਮਹੱਤਤਾ ਦੱਸਣ ਅਤੇ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਕਿਹਾ ਗਿਆ । ਵਿਧਾਨ ਸਭਾ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ ਅਤੇ ਈ.ਐੱਲ.ਸੀ. ਕੋਆਰਡੀਨੇਟਰਾਂ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਸਬੰਧਤ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਈ.ਐੱਲ.ਸੀ. ਦੀ ਸਥਾਪਨਾ ਅਤੇ ਉਨ੍ਹਾਂ ਦੀ ਸਰਗਰਮ ਕਾਰਗੁਜ਼ਾਰੀ ਯਕੀਨੀ ਬਣਾਈ ਜਾਵੇ। ਇਸ ਦੇ ਨਾਲ ਹੀ ਹਰੇਕ ਸੰਸਥਾ ਵਿੱਚ ਈ.ਐੱਲ.ਸੀ. ਲਈ ਨੋਡਲ ਅਫ਼ਸਰ/ਕਨਵੀਨਰ ਨਿਯੁਕਤ ਕਰਨ ਅਤੇ ਅਧਿਆਪਕਾਂ ਨੂੰ ਲੋੜੀਂਦੀ ਸਿਖ਼ਲਾਈ ਦੇਣ ਲਈ ਵੀ ਕਿਹਾ ਗਿਆ।
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਦਕਰ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਅਗਲੀ ਖ਼ਬਰ ਪੀੜਤ ਪਰਿਵਾਰ ਨੇ ਨਾਭਾ ਦੇ ਡਾਕਟਰ ਸ਼ਾਮ ਸਿੰਘ ’ਤੇ ਲਾਪਰਵਾਹੀ ਦੇ ਲਗਾਏ ਦੋਸ਼
Ad Position 24