12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਸਨੌਰ ਵਿਚ ਅਣਐਲਾਨੇ ਬਿਜਲੀ ਕੱਟਾਂ ਨੇ ਲੋਕ ਕੀਤੇ ਪ੍ਰੇਸ਼ਾਨ

ਸਨੌਰ, 11 ਸਤੰਬਰ (ਸੋਖਲ)- ਸਨੌਰ ਵਿਚ ਪਿਛਲੇ ਦੋ ਦਿਨਾਂ ਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬੀਤੀ ਰਾਤ ਵੀ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੰਮੇ ਸਮੇਂ ਤੱਕ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

Ad Position 21
repet_subhas-goyals [Copy P29]
ਮਨਸਿਮਰਤ ਸਿੰਘ ਸ਼ੈਰੀ ਰਿਆੜ 12-09-2026
ਸਨੌਰ, 11 ਸਤੰਬਰ (ਸੋਖਲ)- ਸਨੌਰ ਵਿਚ ਪਿਛਲੇ ਦੋ ਦਿਨਾਂ ਤੋਂ ਲੱਗ ਰਹੇ ਅਣਐਲਾਨੇ ਬਿਜਲੀ ਕੱਟਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਬੀਤੀ ਰਾਤ ਵੀ ਸ਼ਹਿਰ ਦੇ ਕਈ ਇਲਾਕਿਆਂ ਵਿਚ ਲੰਮੇ ਸਮੇਂ ਤੱਕ ਬਿਜਲੀ ਸਪਲਾਈ ਬੰਦ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਰਾਤ ਸਮੇਂ ਬਿਜਲੀ ਬੰਦ ਹੋਣ ਕਾਰਨ ਗਰਮੀ ਤੇ ਹੁੰਮ੍ਹਸ ਵਿਚ ਲੋਕ ਬੇਚੈਨ ਰਹੇ। ਸਥਾਨਕ ਵਾਸੀਆਂ ਦਾ ਕਹਿਣਾ ਹੈ ਕਿ ਬਿਜਲੀ ਕਦੋਂ ਬੰਦ ਹੋਵੇਗੀ ਤੇ ਕਦੋਂ ਮੁੜ ਚਾਲੂ ਹੋਵੇਗੀ, ਇਸ ਸੰਬੰਧੀ ਉਨ੍ਹਾਂ ਨੂੰ ਕੋਈ ਪੱਕੀ ਜਾਣਕਾਰੀ ਨਹੀਂ ਦਿੱਤੀ ਜਾਂਦੀ। ਅਚਾਨਕ ਅਤੇ ਲੰਮੇ ਕੱਟਾਂ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਕੰਮਕਾਜ ਦੀ ਯੋਜਨਾ ਬਣਾਉਣ ਵਿਚ ਵੀ ਦਿੱਕਤ ਆ ਰਹੀ ਹੈ। ਲੋਕਾਂ ਨੇ ਕਿਹਾ ਕਿ ਜੇਕਰ ਬਿਜਲੀ ਸਪਲਾਈ ਵਿਚ ਕੋਈ ਤਕਨੀਕੀ ਸਮੱਸਿਆ ਜਾਂ ਹੋਰ ਕਾਰਨ ਹੈ ਤਾਂ ਪਾਵਰਕਾਮ ਵਲੋਂ ਪਹਿਲਾਂ ਹੀ ਲੋਕਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਜਾਣੀ ਚਾਹੀਦੀ ਹੈ। ਇਸ ਸੰਬੰਧੀ ਨਵ-ਨਿਯੁਕਤ ਐਸ. ਡੀ. ਓ. ਸਾਹਿਲ ਨਾਲ ਫ਼ੋਨ ’ਤੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਟਿਆਲਾ ਪਾਵਰਕਾਮ ਦਫ਼ਤਰ ਵਲੋਂ ਜਿਵੇਂ ਹਦਾਇਤਾਂ ਦਿੱਤੀਆਂ ਜਾਂਦੀਆਂ ਹਨ, ਉਨ੍ਹਾਂ ਨੂੰ ਧਿਆਨ ਵਿਚ ਰੱਖਦਿਆਂ ਬਿਜਲੀ ਦੇ ਕੱਟ ਲਗਾਏ ਜਾਂਦੇ ਹਨ। ਇਲਾਕਾ ਵਾਸੀਆਂ ਨੇ ਪਾਵਰਕਾਮ ਦੇ ਉੱਚ ਅਧਿਕਾਰੀਆਂ ਤੋਂ ਮੰਗ ਕਰਦਿਆਂ ਸਨੌਰ ਵਿਚ ਬਿਜਲੀ ਸਪਲਾਈ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਅਣਐਲਾਨੇ ਲੰਮੇ ਬਿਜਲੀ ਕੱਟਾਂ ਤੋਂ ਲੋਕਾਂ ਨੂੰ ਰਾਹਤ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਬਾਰ ਐਸੋਸੀਏਸ਼ਨ ਸਮਾਣਾ ਦੀਆਂ ਚੋਣਾਂ ’ਚ ਰੰਧਾਵਾ ਟੀਮ ਦੀ ਸ਼ਾਨਦਾਰ ਜਿੱਤ
Ad Position 24