13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

23 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ : ਭੁਪਿੰਦਰ ਸਿੰਘ

ਦੇਵੀਗੜ੍ਹ, 12 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧੀ ਇਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ।

Ad Position 21
repet_subhas-goyals [Copy P29]
ਅਜੀਤ ਡੈਸਕ 13-09-2026
ਦੇਵੀਗੜ੍ਹ, 12 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਾਂ ਬੋਲੀ ਪੰਜਾਬੀ ਦੀ ਮਹੱਤਤਾ, ਮਾਣ ਅਤੇ ਵਿਸ਼ਵ ਪੱਧਰ ’ਤੇ ਇਸ ਦੀ ਪਹਿਚਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਇਸ ਸਬੰਧੀ ਇਕ ਵਿਸ਼ੇਸ਼ ਇਤਿਹਾਸਕ ਸਮਾਰੋਹ 23 ਸਤੰਬਰ ਨੂੰ ਸ਼ਾਮ 3 ਵਜੇ ਪੰਜਾਬ ਕਲਾ ਪਰਿਸ਼ਦ, ਚੰਡੀਗੜ੍ਹ ਵਿਖੇ ਕਰਵਾਇਆ ਜਾ ਰਿਹਾ ਹੈ। ਆਪਣਾ ਪੰਜਾਬ ਫਾਊਂਡੇਸ਼ਨ ਵਲੋਂ ਸਮੂਹ ਸਿੱਖਿਅਕ, ਸਾਹਿਤਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਸਹਿਯੋਗ ਨਾਲ ਵਿਸ਼ਵ ਪੰਜਾਬੀ ਦਿਵਸ ਮਨਾਉਣ ਦੀ ਇਸ ਮੁਹਿੰਮ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਫਾਊਂਡੇਸ਼ਨ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਪੰਜਾਬੀ ਪ੍ਰੇਮੀਆਂ, ਸਿੱਖਿਅਕਾਂ, ਸਾਹਿਤਕਾਰਾਂ, ਕਲਾਕਾਰਾਂ, ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਇਸ ਇਤਿਹਾਸਕ ਸਮਾਰੋਹ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ ਭੁਪਿੰਦਰ ਸਿੰਘ ਨੇ ਦੱਸਿਆ ਕਿ 23 ਸਤੰਬਰ ਨੂੰ ਹੋਣ ਵਾਲੇ ਇਸ ਇਤਿਹਾਸਕ ਸਮਾਰੋਹ ਵਿਚ ਹਿੱਸਾ ਲੈਣ ਲਈ ਰਜਿਸਟਰੇਸ਼ਨ ਕਰਵਾਉਣੀ ਹੋਵੇਗੀ। ਸਮਾਰੋਹ ਵਿਚ ਸ਼ਾਮਲ ਹੋਣ ਦੇ ਚਾਹਵਾਨ ਵਿਅਕਤੀ ਆਪਣਾ ਪੰਜਾਬ ਫਾਊਂਡੇਸ਼ਨ ਦੇ ਕਿਸੇ ਵੀ ਡਾਇਰੈਕਟਰ ਨਾਲ ਸੰਪਰਕ ਕਰਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਚੰਦਰੇਸ਼ਵਰ ਸਿੰਘ ਮੋਹੀ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਹਲਕੇ ਦੇ ਕਈ ਮੁੱਦਿਆਂ ’ਤੇ ਕੀਤੀ ਗਈ ਚਰਚਾ ਅਗਲੀ ਖ਼ਬਰ ਸੂਬਾ ਸਰਕਾਰ ਦੇ ਬਿਜਲੀ ਪ੍ਰਬੰਧ ਦੇ ਵਾਅਦੇ ਝੂਠੇ ਨਿਕਲੇ - ਧਰਮਸੋਤ
Ad Position 24