12-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਚੰਦਰੇਸ਼ਵਰ ਸਿੰਘ ਮੋਹੀ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਨਾਲ ਮੀਟਿੰਗ ਹਲਕੇ ਦੇ ਕਈ ਮੁੱਦਿਆਂ ’ਤੇ ਕੀਤੀ ਗਈ ਚਰਚਾ

ਨਾਭਾ, 12 ਸਤੰਬਰ (ਜਗਨਾਰ ਸਿੰਘ ਦੁਲੱਦੀ)- ਐਸ. ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਤੇ ਪੰਜਾਬ ਦੇ ਮੌਜੂਦਾ ਕਾਂਗਰਸ ਐਸ.

Ad Position 21
repet_subhas-goyals [Copy P29]
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਨ ਸਮੇਂ ਚੰਦਰੇਸ਼ਵਰ ਸਿੰਘ ਮੋਹੀ। ਅਜੀਤ ਤਸਵੀਰ 13-09-2026
ਨਾਭਾ, 12 ਸਤੰਬਰ (ਜਗਨਾਰ ਸਿੰਘ ਦੁਲੱਦੀ)- ਐਸ. ਸੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਚੰਦਰੇਸ਼ਵਰ ਸਿੰਘ ਮੋਹੀ ਤੇ ਪੰਜਾਬ ਦੇ ਮੌਜੂਦਾ ਕਾਂਗਰਸ ਐਸ. ਸੀ. ਵਿਭਾਗ ਦੇ ਵਰਕਿੰਗ ਚੇਅਰਮੈਨ ਵਲੋਂ ਸਾਬਕਾ ਮੁੱਖ ਮੰਤਰੀ ਪੰਜਾਬ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਪੰਜਾਬ ਦੀ ਮੌਜੂਦਾ ਸਿਆਸੀ, ਸਮਾਜਿਕ ਤੇ ਪ੍ਰਸ਼ਾਸਨਿਕ ਸਥਿਤੀ ਦੇ ਨਾਲ-ਨਾਲ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਮੁੱਦਿਆਂ ‘ਤੇ ਗੰਭੀਰਤਾ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਉਪਰੰਤ ਚੰਦਰੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਸੂਬੇ ਵਿਚ ਦਲਿਤ ਭਾਈਚਾਰੇ ਨੂੰ ਦਰਪੇਸ਼ ਸਮੱਸਿਆਵਾਂ ਜਿਵੇਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਵਿਦਿਆਰਥੀਆਂ ਦੇ ਬਕਾਏ ਜਾਰੀ ਕਰਨ, ਸਰਕਾਰੀ ਨੌਕਰੀਆਂ ਵਿਚ ਅਨੁਸੂਚਿਤ ਜਾਤੀਆਂ ਦੇ ਬੈਕਲਾਗ ਨੂੰ ਪੂਰਾ ਕਰਨ, ਜ਼ਮੀਨੀ ਪੱਧਰ ’ਤੇ ਸਮਾਜਿਕ ਨਿਆਂ ਦੀ ਸਥਿਤੀ ਨੂੰ ਯਕੀਨੀ ਬਣਾਉਣ ਅਤੇ ਦਲਿਤ ਵਰਗ ਦੀ ਜਥੇਬੰਦੀ ਵਿਚ ਮਜ਼ਬੂਤ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਆਦਿ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਜਿਥੇ ਇਨ੍ਹਾਂ ਮਾਮਲਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ, ਉਥੇ ਉਨ੍ਹਾਂ ਵਲੋਂ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਜੋਂ ਪਾਏ ਯੋਗਦਾਨ ਅਤੇ ਮੌਜੂਦਾ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਗਈ ਹੈ ਅਤੇ ਭਰੋਸਾ ਦਿਵਾਇਆ ਕਿ ਉਹ ਅਨੁਸੂਚਿਤ ਜਾਤੀਆਂ ਦੇ ਹੱਕਾਂ ਦੀ ਰਾਖੀ, ਉਨ੍ਹਾਂ ਨੂੰ ਹਰ ਪੱਖੋਂ ਮਜ਼ਬੂਤ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਵਿਰੁੱਧ ਹਰ ਪੱਧਰ ‘ਤੇ ਆਵਾਜ਼ ਬੁਲੰਦ ਕਰਨ ਲਈ ਤਤਪਰ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਹਰਦੀਪ ਸਿੰਘ ਪ੍ਰਧਾਨ ਤੇ ਸੇਵਾ ਦਾਸ ਸਲੇਮਪੁਰ ਵਾਈਸ ਪ੍ਰਧਾਨ ਚੁਣੇ ਅਗਲੀ ਖ਼ਬਰ 23 ਸਤੰਬਰ ਨੂੰ ਮਨਾਇਆ ਜਾਵੇਗਾ ਵਿਸ਼ਵ ਪੰਜਾਬੀ ਦਿਵਸ : ਭੁਪਿੰਦਰ ਸਿੰਘ
Ad Position 24