ਹਰਦੀਪ ਸਿੰਘ ਪ੍ਰਧਾਨ ਤੇ ਸੇਵਾ ਦਾਸ ਸਲੇਮਪੁਰ ਵਾਈਸ ਪ੍ਰਧਾਨ ਚੁਣੇ
ਡਕਾਲਾ, 12 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਮਜਾਲ ਖੁਰਦ ਤੇ ਪਿੰਡ ਡੰਡੋਆ ਦੀ ਸੁਸਾਇਟੀ ਦੀ ਚੋਣ ਪੰਚਾਇਤ ਸੰਮਤੀ ਸਨੌਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਂਤੀਪੂਰਵਕ ਤੇ ਸਰਬਸੰਮਤੀ ਨਾਲ ਕਰਵਾਈ ਗਈ। ਚੋਣ ਦੌਰਾਨ ਪਿੰਡ ਵਾਸੀਆਂ ਅਤੇ ਸੁਸਾਇਟੀ ਮੈਂਬਰਾਂ ਦੀ ਆਪਸੀ ਸਹਿਮਤੀ ਨਾਲ ਹਰਦੀਪ ਸਿੰਘ ਨੂੰ ਪ੍ਰਧਾਨ ਅਤੇ ਸੇਵਾ ਦਾਸ ਸਲੇਮਪੁਰ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ।
ਡਕਾਲਾ, 12 ਸਤੰਬਰ (ਰਵਿੰਦਰ ਸਿੰਘ ਪੰਜੇਟਾ)- ਪਿੰਡ ਮਜਾਲ ਖੁਰਦ ਤੇ ਪਿੰਡ ਡੰਡੋਆ ਦੀ ਸੁਸਾਇਟੀ ਦੀ ਚੋਣ ਪੰਚਾਇਤ ਸੰਮਤੀ ਸਨੌਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਂਤੀਪੂਰਵਕ ਤੇ ਸਰਬਸੰਮਤੀ ਨਾਲ ਕਰਵਾਈ ਗਈ।ਚੋਣ ਦੌਰਾਨ ਪਿੰਡ ਵਾਸੀਆਂ ਅਤੇ ਸੁਸਾਇਟੀ ਮੈਂਬਰਾਂ ਦੀ ਆਪਸੀ ਸਹਿਮਤੀ ਨਾਲ ਹਰਦੀਪ ਸਿੰਘ ਨੂੰ ਪ੍ਰਧਾਨ ਅਤੇ ਸੇਵਾ ਦਾਸ ਸਲੇਮਪੁਰ ਨੂੰ ਵਾਈਸ ਪ੍ਰਧਾਨ ਚੁਣਿਆ ਗਿਆ। ਇਸ ਮੌਕੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੰਦਿਆਂ ਚੇਅਰਮੈਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਸਰਬਸੰਮਤੀ ਨਾਲ ਹੋਣ ਵਾਲੀਆਂ ਚੋਣਾਂ ਪਿੰਡਾਂ ਵਿਚ ਆਪਸੀ ਏਕਤਾ, ਭਾਈਚਾਰਕ ਸਾਂਝ ਅਤੇ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕੇ ਦੇ ਵੱਖ-ਵੱਖ ਪਿੰਡਾਂ ਵਿਚ ਸੁਸਾਇਟੀਆਂ ਦੀਆਂ ਚੋਣਾਂ ਆਪਸੀ ਭਾਈਚਾਰੇ ਅਤੇ ਸਹਿਮਤੀ ਨਾਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਤੇ ਲੋਕ ਭਲਾਈ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਅੱਗੇ ਵਧਾਉਣ ਲਈ ਆਪਸੀ ਸਹਿਯੋਗ ਬਹੁਤ ਜ਼ਰੂਰੀ ਹੈ। ਚੇਅਰਮੈਨ ਗੁਰਵਿੰਦਰ ਸਿੰਘ ਨੇ ਆਸ ਪ੍ਰਗਟਾਈ ਕਿ ਨਵੀਂ ਚੁਣੀ ਗਈ ਸੁਸਾਇਟੀ ਦੀ ਟੀਮ ਪਿੰਡ ਮਜਾਲ ਖੁਰਦ ਅਤੇ ਡੰਡੋਆ ਦੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰੇਗੀ ਅਤੇ ਸੁਸਾਇਟੀ ਦੇ ਕੰਮਕਾਜ ਨੂੰ ਹੋਰ ਬਿਹਤਰ ਢੰਗ ਨਾਲ ਅੱਗੇ ਵਧਾਏਗੀ।ਇਸ ਮੌਕੇ ਹੰਸ ਰਾਜ ਕਮੇਟੀ ਮੈਂਬਰ, ਅਜੀਤ ਸਿੰਘ, ਮਨਿੰਦਰ ਸਿੰਘ, ਭੁਪਿੰਦਰ ਸਿੰਘ, ਗੁਰਨੈਬ ਸਿੰਘ ਤੇ ਹੋਰ ਹਾਜ਼ਰ ਸਨ।